ਪਟਿਆਲਾ (ਕਵਲਜੀਤ) : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਸ ਵੱਲੋਂ ਪਟਿਆਲਾ ਨੂੰ ਆਉਣ ਵਾਲੇ ਰਸਤੇ 'ਤੇ ਨਾਕਾਬੰਦੀ ਕੀਤੀ ਗਈ ਅਤੇ ਪਟਿਆਲਾ ਕੋਰਟ ਵਿਚ ਭਾਰੀ ਪੁਲਸ ਬਲ ਵੱਲੋਂ ਅਚਨਚੇਤ ਚੈਕਿੰਗ ਕੀਤੀ ਗਈ। ਇਸੇ ਅਚਨਚੇਤ ਚੈਕਿੰਗ ਵਿੱਚ ਲਾਹੌਰੀ ਗੇਟ ਥਾਣਾ ਦੀ ਪੁਲਸ ਪ੍ਰਸ਼ਾਸਨ, ਕੋਤਵਾਲੀ ਪੁਲਸ ਵਿਭਾਗ ਅਤੇ ਸਿਵਲ ਲਾਈਨ ਥਾਣਾ ਪੁਲਸ ਮੌਜੂਦ ਸੀ।
ਦੱਸਣਯੋਗ ਹੈ ਕਿ ਪਿਛਲੇ ਦਿਨੀਂ ਹੀ ਪੁਲਸ ਵੱਲੋਂ ਨਾਕਾਬੰਦੀ ਦੌਰਾਨ ਅਸਲਾ ਬਰਾਮਦ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਪੱਬਾਂ-ਭਾਰ ਹੈ ਅਤੇ ਸ਼ੱਕੀ ਵਿਅਕਤੀਆਂ ਦੀ ਨਾਕਾਬੰਦੀ ਦੌਰਾਨ ਤਲਾਸ਼ੀ ਲਈ ਜਾਂਦੀ ਹੈ। ਇਸ ਮੌਕੇ 'ਤੇ ਗੱਲਬਾਤ ਕਰਦੇ ਹੋਏ ਡੀ. ਐੱਸ. ਪੀ ਸਿਟੀ ਪਟਿਆਲਾ ਅਸ਼ੋਕ ਸ਼ਰਮਾ ਨੇ ਕਿਹਾ ਕਿ ਸਾਡੇ ਵੱਲੋਂ ਪਟਿਆਲਾ ਦੇ ਵੱਖ-ਵੱਖ ਇਲਾਕਿਆਂ 'ਚ ਚੈਕਿੰਗ ਕੀਤੀ ਜਾ ਰਹੀ ਹੈ, ਜਿਸ ਕਰਕੇ ਅੱਜ ਪਟਿਆਲਾ ਕੋਰਟ ਵਿਚ ਵੀ ਅਚਨਚੇਤ ਚੈਕਿੰਗ ਕੀਤੀ ਗਈ।
ਕੋਰੋਨਾ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਨਵੀਂਆਂ ਗਾਈਡਲਾਈਨਜ਼ ਜਾਰੀ, ਸਕੂਲਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ
NEXT STORY