ਪਟਿਆਲਾ (ਜ. ਬ.): ਬਿਨਾਂ ਕਿਸੇ ਕੋਲੋਂ ਕੋਈ ਪੈਸਾ ਇਕੱਠਾ ਕੀਤਿਆਂ ਆਪਣੀ ਨਿੱਜੀ ਕਮਾਈ 'ਚੋਂ ਕਰੋੜਾਂ ਰੁਪਏ ਖਰਚ ਕਰ ਕੇ ਹਰ ਧਰਮ, ਜਾਤ ਜਾਂ ਨਸਲ ਦੇ ਲੋੜਵੰਦ ਲੋਕਾਂ ਦੀ ਆਵਾਜ਼ ਬਣ ਬਣ ਚੁੱਕੇ ਦੁਬਈ ਦੇ ਨਾਮਵਰ ਕਾਰੋਬਾਰੀ ਡਾ.ਐੱਸ.ਪੀ.ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਚੱਲਣ ਵਾਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਹੁਣ ਕੋਰੋਨਾ ਵਾਇਰਸ ਕਾਰਣ ਪ੍ਰਭਾਵਿਤ ਹੋਏ ਪ੍ਰਵਾਸੀ ਮਜ਼ਦੂਰਾਂ ਨੂੰ ਵਾਪਸ ਉਨ੍ਹਾਂ ਦੇ ਰਾਜਾਂ 'ਚ ਭੇਜਣ ਦੇ ਚੱਲ ਰਹੇ ਕਾਰਜ ਵਿਚ ਵੱਡਾ ਯੋਗਦਾਨ ਪਾਉਂਦਿਆਂ ਜਿੱਥੇ ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ ਦੇ ਪ੍ਰਸ਼ਾਸਨ ਲਈ 50 ਹਜ਼ਾਰ ਤੀਹਰੀ ਪਰਤ ਵਾਲੇ ਸਰਜੀਕਲ ਮਾਸਕ ਭੇਜੇ ਗਏ ਹਨ, ਉੱਥੇ ਹੀ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਣ ਦੇ ਆਪਣੇ ਦੂਜੇ ਪੜਾਅ ਤਹਿਤ ਸ਼ਨਾਖਤ ਕੀਤੇ ਗਏ 40 ਹਜ਼ਾਰ ਲੋੜਵੰਦ ਪਰਿਵਾਰਾਂ ਨੂੰ ਇਕ-ਇਕ ਮਹੀਨੇ ਦਾ ਰਾਸ਼ਨ ਵੰਡਣ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਮੋਗਾ ’ਚ ਕੋਰੋਨਾ ਦਾ ਕਹਿਰ ਜਾਰੀ, 2 ਮਾਮਲੇ ਆਏ ਸਾਹਮਣੇ
ਟਰੱਸਟ ਦੇ ਬਾਨੀ ਡਾ. ਐੱਸ. ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਇਸ ਬਿਪਤਾ ਭਰੀ ਘੜੀ 'ਚ ਪੰਜਾਬ ਵਿਚੋਂ ਦੂਜੇ ਰਾਜਾਂ ਨੂੰ ਭੇਜੇ ਜਾਣ ਵਾਲੇ ਪ੍ਰਵਾਸੀ ਮਜ਼ਦੂਰ ਲਈ ਕੁਝ ਜ਼ਿਲਿਆਂ ਦੇ ਪ੍ਰਸ਼ਾਸਨ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਕੋਲੋਂ ਮਾਸਕਾਂ ਦੀ ਮੰਗ ਕੀਤੀ ਸੀ। ਇਸ ਮੰਗ ਨੂੰ ਵੇਖਦਿਆਂ ਉਨ੍ਹਾਂ ਨੇ 50 ਹਜ਼ਾਰ ਤੀਹਰੀ ਪਰਤ ਵਾਲਾ ਸਰਜੀਕਲ ਮਾਸਕ ਪ੍ਰਸ਼ਾਸਨ ਨੂੰ ਦੇਣ ਦਾ ਫੈਸਲਾ ਕੀਤਾ ਹੈ।ਪ੍ਰਵਾਸੀ ਮਜ਼ਦੂਰਾਂ ਦੀ ਗਿਣਤੀ ਨੂੰ ਮੁੱਖ ਰੱਖਦਿਆਂ ਇਕੱਲੇ ਲੁਧਿਆਣਾ ਜ਼ਿਲੇ ਨੂੰ 25 ਹਜ਼ਾਰ ਮਾਸਕ ਦਿੱਤੇ ਗਏ ਹਨ ਜਦ ਕਿ ਬਾਕੀ ਮਾਸਕ ਜਲੰਧਰ ਅਤੇ ਅੰਮ੍ਰਿਤਸਰ ਜ਼ਿਲੇ ਅੰਦਰ ਟਰੱਸਟ ਦੀਆਂ ਟੀਮਾਂ ਨੂੰ ਭੇਜੇ ਗਏ ਹਨ, ਜੋ ਪ੍ਰਸ਼ਾਸਨ ਦੀ ਮਦਦ ਨਾਲ ਉਕਤ ਸ਼ਹਿਰਾਂ ਦੇ ਰੇਲਵੇ ਸਟੇਸ਼ਨਾਂ 'ਤੇ ਵੰਡੇ ਜਾਣਗੇ।
ਇਹ ਵੀ ਪੜ੍ਹੋ: ਨੂਰ ਦੀ ਪ੍ਰਸਿੱਧੀ ਦਾ ਕੈਪਟਨ ਅਮਰਿੰਦਰ ਸਿੰਘ 'ਤੇ ਚੱਲਿਆ ਜਾਦੂ, ਕੀਤੀ ਟਿਕਟਾਕ ਰਾਹੀਂ ਗੱਲ
ਉਨ੍ਹਾਂ ਇਹ ਵੀ ਦੱਸਿਆ ਕਿ ਟਰੱਸਟ ਵੱਲੋਂ ਦੂਜੇ ਪੜਾਅ ਤਹਿਤ ਮਈ ਮਹੀਨੇ 'ਚ 40 ਹਜ਼ਾਰ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਦੇਣ ਦਾ ਕੰਮ ਮੁੜ ਸ਼ੁਰੂ ਕਰ ਦਿੱਤਾ ਹੈ। ਇਸ ਪੜਾਅ 'ਚ ਅੰਮ੍ਰਿਤਸਰ ਅਤੇ ਮਜੀਠਾ ਖੇਤਰ ਲਈ 27 ਟਨ, ਬਟਾਲਾ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲਿਆਂ ਲਈ 24 ਟਨ, ਜਲੰਧਰ, ਕਪੂਰਥਲਾ ਅਤੇ ਨਵਾਂਸ਼ਹਿਰ ਲਈ 26 ਟਨ ਤੋਂ ਇਲਾਵਾ ਰੋਪੜ, ਸ੍ਰੀ ਅਨੰਦਪੁਰ ਸਾਹਿਬ, ਨੰਗਲ ਟਾਊਨਸ਼ਿਪ, ਹੁਸ਼ਿਆਰਪੁਰ, ਤਲਵਾੜਾ ਟਾਊਨਸ਼ਿਪ ਅਤੇ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਆਦਿ ਨੂੰ ਵੀ ਲੋੜੀਂਦਾ ਸੁੱਕਾ ਰਾਸ਼ਨ ਭੇਜ ਦਿੱਤਾ ਗਿਆ ਹੈ ਜਦਕਿ ਆਉਂਦੇ ਤਿੰਨ ਦਿਨਾਂ 'ਚ ਹੀ ਸਾਰੇ ਪੰਜਾਬ ਅੰਦਰ ਰਾਸ਼ਨ ਪੁੱਜਦਾ ਹੋ ਜਾਵੇਗਾ।
ਇਹ ਵੀ ਪੜ੍ਹੋ: ਨਸ਼ਾ ਛੱਡਣ ਤੋਂ ਬਾਅਦ ਡਾਂਸਰ ਦਾ ਵੱਡਾ ਖੁਲਾਸਾ, ਸਹੇਲੀ ਨੇ ਨਸ਼ੇ ਲਈ 5000 'ਚ ਵੇਚਿਆ ਬੱਚੀ ਨੂੰ
‘ਸਆਦਤ ਹਸਨ ਮੰਟੋ’ ਦੇ ਜਨਮ ਦਿਨ ’ਤੇ ਵਿਸ਼ੇਸ਼ : ‘ਮੈਂ ਕਹਾਣੀ ਕਿਉਂ ਲਿਖਦਾ ਹਾਂ’
NEXT STORY