ਪਟਿਆਲਾ (ਇੰਦਰਜੀਤ ਬਖਸ਼ੀ): ਪਟਿਆਲਾ 'ਚ 8 ਮਾਰਚ ਤੋਂ ਈ.ਟੀ.ਟੀ. ਬੇਰੁਜ਼ਗਾਰ ਅਧਿਆਪਕਾਂ ਨੇ ਸਰਕਾਰ ਖਿਲਾਫ ਧਰਨਾ ਸ਼ੁਰੂ ਕੀਤਾ ਸੀ, ਜਿਸਦੀ ਅੱਜ ਸਮਾਪਤੀ ਕਰ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਸਰਕਾਰ ਨੇ 16 ਮਾਰਚ ਨੂੰ ਉਨ੍ਹਾਂ ਦੀਆਂ ਮੰਗਾਂ ਸਬੰਧੀ ਫੈਸਲਾ ਦੇਣ ਦਾ ਭਰੋਸਾ ਦਿਵਾਇਆ ਹੈ।
ਇਸ ਬਾਰੇ 'ਚ ਜਾਣਕਾਰੀ ਦਿੰਦੇ ਹੋਏ ਅਧਿਆਪਕ ਦੀਪਕ ਕੰਬੋਜ ਨੇ ਦੱਸਿਆ ਕਿ ਪਟਿਆਲਾ 'ਚ 8 ਮਾਰਚ ਤੋਂ ਉਨ੍ਹਾਂ ਨੇ ਧਰਨਾ ਲਗਾ ਕੇ ਰੱਖਿਆ ਸੀ, ਜੋ ਅੱਜ ਪੰਜਵੇਂ ਦਿਨ 'ਚ ਸ਼ਾਮਲ ਹੋ ਗਿਆ। ਸਰਕਾਰ ਵਲੋਂ 12 ਮਾਰਚ ਨੂੰ ਚੰਡੀਗੜ੍ਹ 'ਚ ਪ੍ਰਿੰਸੀਪਲ ਸੈਕੇਟਰੀ ਨਾਲ ਸਾਡੀ ਮੀਟਿੰਗ ਕਰਵਾਈ ਗਈ ਹੈ, ਜਿਸ ਦੇ ਬਾਅਦ ਉਨ੍ਹਾਂ ਨੇ ਧਰਨਾ ਪ੍ਰਦਰਸ਼ਨ ਖਤਮ ਕਰਨ ਦਾ ਫੈਸਲਾ ਕੀਤਾ ਗਿਆ।
ਦੱਸਣਯੋਗ ਹੈ ਕਿ ਪਟਿਆਲਾ ਦਾ ਧਰਨਾ ਭਾਵੇਂ ਸਮਾਪਤ ਕਰ ਦਿੱਤਾ ਗਿਆ ਪਰ ਸੰਗਰੂਰ 'ਚ ਚੱਲ ਰਿਹਾ ਪੱਕਾ ਧਰਨਾ ਉਸੇ ਤਰ੍ਹਾਂ ਜਾਰੀ ਰੱਖਣ ਦੀ ਗੱਲ ਆਖੀ ਗਈ ਹੈ। ਬੇਰੋਜ਼ਗਾਰ ਅਧਿਆਪਕਾਂ ਦਾ ਕਹਿਣਾ ਹੈ ਕਿ ਮੰਗਾਂ ਪੂਰੀਆਂ ਨਾ ਹੋਣ ਤੱਕ ਸੰਗਰੂਰ ਵਾਲਾ ਧਰਨਾ ਚਲਦਾ ਰਹੇਗਾ। ਹੁਣ ਵੇਖਣਾ ਇਹ ਹੋਵੇਗਾ ਕਿ 16 ਮਾਰਚ ਨੂੰ ਸਰਕਾਰ ਇਨ੍ਹਾਂ ਅਧਿਆਪਕਾਂ ਦੀਆਂ ਮੰਗਾਂ ਤੇ ਕੀ ਫੈਸਲਾ ਸੁਣਾਉਂਦੀ ਹੈ।
ਇਹ ਵੀ ਪੜ੍ਹੋ; 16 ਮਾਰਚ ਨੂੰ ਪੰਜਾਬ ਸਰਕਾਰ ਬੇਰੋਜ਼ਗਾਰ ਅਧਿਆਪਕਾਂ ਬਾਰੇ ਕਰ ਸਕਦੀ ਹੈ ਵੱਡਾ ਐਲਾਨ
ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨ ਧਾਰਕਾਂ ਲਈ ਸਰਕਾਰ ਦਾ ਵੱਡਾ ਤੋਹਫਾ, ਵਧਿਆ ਮਹਿੰਗਾਈ ਭੱਤਾ
NEXT STORY