ਪਟਿਆਲਾ - ਸਰਸ ਮੇਲੇ ਵਿਚ ਨਵਜੋਤ ਸਿੰਘ ਸਿੱਧੂ, ਮਹਾਰਾਣੀ ਪ੍ਰਨੀਤ ਕੌਰ, ਸੀਨੀਅਰ ਕਾਂਗਰਸੀ ਨੇਤਾ ਅਤੇ ਹਲਕਾ ਸਨੌਰ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ, ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ. ਅਤੇ ਹੋਰ ਵੀ ਬਹੁਤ ਸਾਰੇ ਨੇਤਾਵਾਂ ਨੇ ਮੇਲੇ ਵਿਚ ਹਾਜ਼ਰੀ ਭਰੀ ਅਤੇ ਖ਼ਰੀਦਦਾਰੀ ਕੀਤੀ।
ਸ਼ਾਹੀ ਸ਼ਹਿਰ ਬਣੇਗਾ ਸੈਰ-ਸਪਾਟੇ ਦੀ ਰਾਜਧਾਨੀ : ਬ੍ਰਹਮ ਮਹਿੰਦਰਾ-ਪਟਿਆਲਾ ਹੈਰੀਟੇਜ ਫੈਸਟੀਵਲ-2018 ਦੀ ਅੱਜ ਤੀਸਰੀ ਸ਼ਾਮ ਕਿਲਾ ਮੁਬਾਰਕ ਦੇ ਦਰਬਾਰ ਹਾਲ ਦੇ ਖੁੱਲ੍ਹੇ ਵਿਹੜੇ ਵਿਚ ਪੁੱਜੇ ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਦੇ ਯਤਨਾਂ ਸਦਕਾ ਮਹਾਰਾਜਿਆਂ ਦੀ ਰਾਜਧਾਨੀ ਰਿਹਾ ਪਟਿਆਲਾ ਹੁਣ ਸੈਰ-ਸਪਾਟੇ ਦੀ ਰਾਜਧਾਨੀ ਬਣੇਗਾ। ਉਨ੍ਹਾਂ ਕਿਹਾ ਕਿ ਕਿਲਾ ਮੁਬਾਰਕ ਨੂੰ ਇਸ ਸ਼ਾਨਦਾਰ ਰੂਪ 'ਚ ਦੇਖਣ ਦਾ ਇਹ ਮੁਬਾਰਕ ਮੌਕਾ ਹੈ, ਕਿਉਂਕਿ ਉਨ੍ਹਾਂ ਨੇ ਇਸ ਨੂੰ ਪੂਰੀ ਚੜ੍ਹਤ 'ਚ ਦੇਖਿਆ ਹੈ ਤੇ ਖੰਡਰ ਦੇ ਰੂਪ 'ਚ ਵੀ।
ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਲਈ ਕੈਪਟਨ ਦਾ ਨਾਂ ਸੁਨਿਹਰੀ ਅੱਖਰਾਂ 'ਚ ਲਿਖਿਆ ਜਾਵੇਗਾ : ਨਵਜੋਤ ਸਿੱਧੂ-ਇਸ ਮੌਕੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸੈਰ-ਸਪਾਟੇ ਨੂੰ ਪ੍ਰਫੁੱਲਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਨਾਂ ਸੁਨਿਹਰੀ ਅੱਖਰਾਂ 'ਚ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸੇ ਤਹਿਤ ਅੰਮ੍ਰਿਤਸਰ, ਕਪੂਰਥਲਾ ਅਤੇ ਬਠਿੰਡਾ ਵਿਖੇ ਵੀ ਵਿਰਾਸਤੀ ਉਤਸਵ ਕਰਵਾਏ ਜਾਣਗੇ। ਇਸ ਸਮੇਂ ਵਿਧਾਇਕ ਗੁਰਪ੍ਰੀਤ ਸਿੰਘ ਜੀ. ਪੀ., ਮੁੱਖ ਮੰਤਰੀ ਦੇ ਓ. ਐੈੱਸ. ਡੀ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਕੈਪਟਨ ਅਮਰਜੀਤ ਸਿੰਘ ਜੇਜੀ, ਸੱਭਿਆਚਾਰਕ ਮਾਮਲੇ ਵਿਭਾਗ ਦੇ ਡਾਇਰੈਕਟਰ ਸ਼ਿਵਦੁਲਾਰ ਸਿੰਘ ਢਿੱਲੋਂ, ਆਈ. ਜੀ. ਏ. ਐੈੱਸ. ਰਾਏ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮਦੀਪ ਕੌਰ, ਐੈੱਸ. ਡੀ. ਐੈੱਮ. ਅਨਮੋਲ ਸਿੰਘ ਧਾਲੀਵਾਲ, ਐੈੱਸ. ਡੀ. ਐੈੱਮ. ਨਾਭਾ ਜਸ਼ਨਪ੍ਰੀਤ ਕੌਰ, ਐੈੱਸ. ਪੀ. ਸਿਟੀ ਕੇਸਰ ਸਿੰਘ ਤੇ ਵੱਡੀ ਗਿਣਤੀ 'ਚ ਸੰਗੀਤ ਪ੍ਰੇਮੀਆਂ ਨੇ ਸ਼ਿਰਕਤ ਕੀਤੀ।
ਕਾਰ ਅਤੇ ਮੋਟਰਸਾਈਕਲ ਟੱਕਰ 'ਚ 5 ਜ਼ਖਮੀ
NEXT STORY