ਅੰਮ੍ਰਿਤਸਰ - 16 ਫਰਵਰੀ ਦਿਨ ਸ਼ੁੱਕਰਵਾਰ ਨੂੰ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਪਟਿਆਲਾ ਵਿਖੇ ਇਕ ਮੀਟਿੰਗ ਰੱਖੀ ਗਈ ਹੈ। ਇਸ ਮੀਟਿੰਗ 'ਚ ਸਿੱਖ ਸੰਸਥਾ ਵੱਲੋਂ ਗੁਰਦੁਆਰਿਆਂ ਦੇ ਪ੍ਰਬੰਧ ਤੇ ਹੋਰ ਸਿੱਖ ਮੁੱਦਿਆਂ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਮੀਟਿੰਗ 'ਚ ਆਮ ਰੁਟੀਨ ਦੇ ਮੁੱਦੇ 'ਤੇ ਵਿਚਾਰੇ ਜਾਣਗੇ। ਇਸ ਤੋਂ ਇਲਾਵਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀ ਰੂਪ ਰੇਖਾ ਬਾਰੇ ਵੀ ਹੋਰ ਚਰਚਾ ਹੋ ਸਕਦੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਅੰਤ੍ਰਿੰਗ ਕਮੇਟੀ ਦੀ ਮੀਟਿੰਗ 'ਚ ਪਿਛਲੇ ਪ੍ਰਧਾਨ ਕਾਰਜਕਾਲ ਵੇਲੇ ਹੋਈਆਂ ਨਾਜਾਇਜ਼ ਭਰਤੀਆਂ ਦਾ ਮਾਮਲਾ ਵੀ ਵਿਚਾਰਿਆਂ ਜਾ ਸਕਦਾ ਹੈ। ਇਸ ਮਾਮਲੇ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਵੱਲੋਂ ਚਾਰ ਮੈਂਬਰੀ ਕਮੇਟੀ ਵੀ ਬਣਾਈ ਗਈ ਹੈ, ਜਿਸ ਦੀ ਮੀਟਿੰਗ ਵੀ ਹੋ ਚੁੱਕੀ ਹੈ। ਇਸ ਸਬੰਧੀ ਵੀ ਜਾਣਕਾਰੀ ਮਿਲੀ ਹੈ ਕਿ ਜਾਂਚ ਕਮੇਟੀ ਵੱਲੋਂ ਰਿਪੋਰਟ ਪੇਸ਼ ਕਰਨ ਤੋਂ ਪਹਿਲਾਂ ਇਸ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਹਾਈ ਕਮਾਂਡ ਦੀ ਸਹਿਮਤੀ ਦੀ ਉਡੀਕ ਕੀਤੀ ਜਾ ਰਹੀ ਹੈ। ਹਰੀ ਝੰਡੀ ਮਿਲਣ ਤੋਂ ਬਾਅਦ ਇਸ ਸਬੰਧੀ ਕਾਰਵਾਈ ਹੋਣ ਦੀ ਸੰਭਵਾਨਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਸ਼੍ਰੋਮਣੀ ਕਮੇਟੀ 'ਚ ਹੋਈਆਂ 500 ਤੋਂ ਵੱਧ ਭਰਤੀਆਂ ਤੇ ਸਵਾਲ ਚੁੱਕੇ ਗਏ ਸਨ। ਇਹ ਸਵਾਲ ਚੁੱਕਣ ਵਾਲਿਆਂ ਨੇ ਦੋਸ਼ ਲਗਾਇਆ ਸੀ ਕਿ ਇਹ ਭਰਤੀਆਂ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਕੁਝ ਅਧਿਕਾਰੀਆਂ ਦੇ ਬੱਚਿਆਂ ਦੀਆਂ ਨਿਯੁਕਤੀਆਂ ਨਿਯਮਾਂ ਨੂੰ ਛਿੱਕੇ ਟੰਗ ਕੇ ਕੀਤੀਆਂ ਗਈਆਂ ਹਨ।
ਬਿਜਲੀ ਕਾਮੇ ਕਾਲੇ ਚੋਲੇ ਪਾ ਕੇ ਮੁੱਖ ਦਫਤਰ ਸਾਹਮਣੇ ਕਰਨਗੇ ਮੁਜ਼ਾਹਰਾ
NEXT STORY