ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਇਕ ਵਫ਼ਦ ਨੇ ਅੱਜ ਕੇਂਦਰੀ ਪਟਿਆਲਾ ਜੇਲ੍ਹ ਵਿਚ ਮੌਤ ਦੀ ਸਜ਼ਾ ਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਸੂਤਰਾਂ ਮੁਤਾਬਕ ਇਸ ਦੌਰਾਨ ਰਾਜੋਆਣਾ ਅਤੇ ਕੇਂਦਰ ਕੋਲ ਬਕਾਇਆ ਉਸ ਦੀ ਰਹਿਮ ਦੀ ਅਪੀਲ ਨਾਲ ਸਬੰਧਤ ਕਈ ਮੁੱਦਿਆਂ ’ਤੇ ਤਫ਼ਸੀਲ ਵਿਚ ਚਰਚਾ ਕੀਤੀ ਗਈ। ਲਗਭਗ ਇਕ ਘੰਟਾ ਚੱਲੀ ਇਸ ਮੀਟਿੰਗ ਤੋਂ ਬਾਅਦ ਧਾਮੀ ਜੇਲ੍ਹ ਤੋਂ ਬਾਹਰ ਆਏ ਅਤੇ ਪੱਤਰਕਾਰਾਂ ਨਾਲ ਗੱਲਬਾਤ ਕੀਤੇ ਬਿਨਾਂ ਹੀ ਉਥੋਂ ਚਲੇ ਗਏ। ਹਾਲਾਂਕਿ ਤੁਰਦੇ ਤੁਰਦੇ ਧਾਮੀ ਨੇ ਇਹ ਜ਼ਰੂਰ ਕਿਹਾ ਕਿ ਉਨ੍ਹਾਂ ਨੇ ਰਾਜੋਆਣਾ ਨਾਲ ਸਿਰਫ ਸਜ਼ਾ ਸੰਬੰਧੀ ਗੱਲਬਾਤ ਨੂੰ ਲੈ ਕੇ ਮੁਲਾਕਾਤ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਇਥੇ ਇਹ ਵੀ ਦੱਸਣਯੋਗ ਹੈ ਕਿ ਧਾਮੀ ਤੇ ਰਾਜੋਆਣਾ ਦਰਮਿਆਨ ਇਹ ਮੀਟਿੰਗ ਅਜਿਹੇ ਮੌਕੇ ਹੋਈ ਹੈ ਜਦੋਂ ਅਜੇ ਕਰੀਬ ਦਸ ਦਿਨ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਸਕੱਤਰ ਨੇ ਵਧੀਕ ਡੀਜੀਪੀ (ਜੇਲ੍ਹਾਂ) ਨੂੰ ਪੱਤਰ ਲਿਖ ਕੇ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਲਈ ਸਮਾਂ ਮੰਗਿਆ ਸੀ। ਪਿਛਲੇ ਮਹੀਨੇ ਸੁਪਰੀਮ ਕੋਰਟ ਨੇ ਇਕ ਸੁਣਵਾਈ ਦੌਰਾਨ ਕਿਹਾ ਸੀ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਲਈ ਮੌਤ ਦੀ ਸਜ਼ਾਯਾਫ਼ਤਾ ਰਾਜੋਆਣਾ ਦੀ ਰਹਿਮ ਦੀ ਅਪੀਲ ’ਤੇ ਫੈਸਲਾ ਲੈਣ ਵਿਚ ਦੇਰੀ ਲਈ ਇਕੱਲੀ ਕੇਂਦਰ ਸਰਕਾਰ ਜ਼ਿੰਮੇਵਾਰ ਸੀ। ਸਰਬਉੱਚ ਅਦਾਲਤ ਨੇ ਸਰਕਾਰ ਨੂੰ ਯਾਦ ਦਿਵਾਇਆ ਸੀ ਕਿ ਰਾਜੋਆਣਾ ਦੀ ਫਾਂਸੀ ਬਾਰੇ ਫੈਸਲਾ ਲੈਣਾ ਕਾਰਜਪਾਲਿਕਾ ਦਾ ਕੰਮ ਹੈ, ਅਦਾਲਤ ਦਾ ਨਹੀਂ।
ਇਹ ਵੀ ਪੜ੍ਹੋ : ਪਟਿਆਲਾ 'ਚ ਬਣ ਰਹੇ ਭਿਆਨਕ ਹਾਲਾਤ, ਲਗਾਤਾਰ ਵੱਧ ਰਹੀ ਇਹ ਭਿਆਨਕ ਬਿਮਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਫਗਵਾੜਾ ਵਿਖੇ ਬੱਸ ਸਟੈਂਡ ਨੇੜੇ ਵਾਪਰਿਆ ਭਿਆਨਕ ਹਾਦਸਾ, ਮਾਪਿਆਂ ਦੀਆਂ ਅੱਖਾਂ ਸਾਹਮਣੇ ਜਵਾਕ ਦੀ ਦਰਦਨਾਕ ਮੌਤ
NEXT STORY