ਪਟਿਆਲਾ (ਇੰਦਰਜੀਤ) : ਪਟਿਆਲਾ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਸਿੱਖਸ ਫ਼ਾਰ ਜਸਟਿਸ ਦੇ 3 ਮੈਂਬਰਾਂ ਨੂੰ ਪ੍ਰਚਾਰ ਸਮੱਗਰੀ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪਟਿਆਲਾ ਪੁਲਸ ਦੇ ਐੱਸ. ਐੱਸ. ਪੀ. ਹਰਚਰਨ ਸਿੰਘ ਭੁੱਲਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 26 ਦਸੰਬਰ ਨੂੰ ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਅਤੇ ਹੋਰ ਜਨਤਕ ਥਾਵਾਂ 'ਤੇ ਇਹ ਲੋਕ ਖ਼ਾਲਿਸਤਾਨ ਬਣਾਉਣ ਨੂੰ ਲੈ ਕੇ ਰੈਫਰੈਂਡਮ ਕਰਾਉਣ ਸਬੰਧੀ ਵੋਟਿੰਗ ਲਈ ਉਕਸਾ ਕੇ ਵੋਟਿੰਗ ਰਜਿਸਟਰੇਸ਼ਨ ਫਾਰਮ ਵੰਡ ਰਹੇ ਸਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਲੁਧਿਆਣਾ ਬੰਬ ਧਮਾਕੇ ਦਾ ਮਾਸਟਰ ਮਾਈਂਡ ਜਸਵਿੰਦਰ ਸਿੰਘ ਮੁਲਤਾਨੀ ਜਰਮਨੀ 'ਚ ਗ੍ਰਿਫ਼ਤਾਰ
ਉਨ੍ਹਾਂ ਦਾਅਵਾ ਕੀਤਾ ਕਿ ਪੁਲਸ ਨੇ 2 ਵਿਅਕਤੀਆਂ ਅਤੇ ਇਕ ਜਨਾਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਸ. ਪੀ. ਭੁੱਲਰ ਨੇ ਕਿਹਾ ਕਿ ਇਨ੍ਹਾਂ ਵਿਅਕਤੀਆਂ ਨੂੰ ਬਨੂੜ ਬੱਸ ਸਟੈਂਡ ਤੋਂ ਗ੍ਰਿਫ਼ਤਾਰ ਕੀਤਾ ਗਿਆ ਅਤੇ ਬਨੂੜ ਥਾਣੇ ਵਿੱਚ ਹੀ ਪੁਲਸ ਵੱਲੋਂ ਮਾਮਲਾ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ ਉਕਤ ਲੋਕਾਂ ਦੇ ਤਾਰ ਬਾਹਰਲੇ ਮੁਲਕਾਂ ਨਾਲ ਜੁੜੇ ਹੋਏ ਹਨ। ਗ੍ਰਿਫ਼ਤਾਰ ਕੀਤੇ ਗਏ ਲੋਕਾਂ ਤੋਂ ਇਤਰਾਜ਼ਯੋਗ ਸਮੱਗਰੀ ਵੀ ਬਰਾਮਦ ਕੀਤੀ ਗਈ ਹੈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਕਿਹੋ ਜਿਹਾ ਰਹੇਗਾ 'ਮੌਸਮ', ਅਗਲੇ 5 ਦਿਨਾਂ ਲਈ ਵਿਸ਼ੇਸ਼ ਬੁਲੇਟਿਨ ਜਾਰੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
31 ਦਸੰਬਰ ਨੂੰ ਪੰਜਾਬ ਆਉਣਗੇ ਅਰਵਿੰਦ ਕੇਜਰੀਵਾਲ, ਪਟਿਆਲਾ 'ਚ ਸ਼ਾਂਤੀ ਮਾਰਚ ਦੀ ਕਰਨਗੇ ਅਗਵਾਈ
NEXT STORY