ਪਟਿਆਲਾ (ਇੰਦਰਜੀਤ) - ਨਾਗਰਿਕਤਾ ਸੋਧ ਐਕਟ ਦੇ ਖ਼ਿਲਾਫ਼ ਅੱਜ ਦੇਸ਼ ਭਰ ‘ਚ ਲੋਕਾਂ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਐਕਟ ਦੇ ਖਿਲਾਫ ਅੱਜ ਪਟਿਆਲਾ ’ਚ ਵੀ ਮੁਸਲਿਮ ਭਾਈਚਾਰੇ ਦੇ ਲੋਕਾਂ ਵਲੋਂ ਇਕੱਠੇ ਹੋ ਕੇ ਰੋਸ ਮੁਜ਼ਾਹਰਾ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਹੱਥਾਂ ’ਚ ਪੋਸਟਰ ਅਤੇ ਬੈਨਰ ਫੜ ਕੇ ਪ੍ਰਦਰਸ਼ਨ ਕਰ ਰਹੇ ਮੁਸਲਿਮ ਭਾਈਚਾਰੇ ਦੇ ਲੋਕਾਂ ਵਲੋਂ ਨਾਗਰਿਕਤਾ ਸੋਧ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ।
ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਮੁਸਲਿਮ ਲੋਕਾਂ ਨੇ ਕਿਹਾ ਕਿ ਉਹ ਪਿਛਲੇ ਕਾਫੀ ਸਮੇਂ ਤੋਂ ਇਥੇ ਰਹਿ ਰਹੇ ਹਨ ਅਤੇ ਅਸੀਂ ਇਸ ਥਾਂ ਨੂੰ ਛੱਡ ਕੇ ਕਿਥੇ ਚਲੇ ਜਾਈਏ। ਮੁਸਲਿਮ ਭਾਈਚਾਰੇ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਰੋਸ ਮਾਰਚ ਕੱਢਿਆ, ਜੋ ਪਟਿਆਲਾ ਦੇ ਵੱਖ-ਵੱਖ ਬਾਜ਼ਾਰ ਤੋਂ ਹੁੰਦਾ ਹੋਈਆਂ ਡੀ.ਸੀ. ਦਫਤਰ ਪੁੱਜਾ, ਜਿਥੇ ਉਨ੍ਹਾਂ ਮੰਗ-ਪੱਤਰ ਦਿੱਤਾ।
ਦੂਜੇ ਦਿਨ ਵੀ ਡੇਰਾ ਬਾਬਾ ਨਾਨਕ 'ਚ ਪੁਲਸ ਤੇ ਫੌਜ ਦਾ ਸਰਚ ਆਪਰੇਸ਼ਨ ਜਾਰੀ
NEXT STORY