ਪਟਿਆਲਾ (ਪਰਮੀਤ) : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਮਵਾਰ ਨੂੰ ਪਟਿਆਲਾ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਵੱਲੋਂ ਧਰਨਾ ਲਾਇਆ ਗਿਆ। ਇਸ ਦੌਰਾਨ ਕਿਸਾਨਾਂ ਵੱਲੋਂ ਰੇਲਾਂ ਨੂੰ ਰੋਕਿਆ ਗਿਆ। ਕਿਸਾਨਾਂ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਖੂਬ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕਿਸਾਨਾਂ ਵੱਲੋਂ ਅੱਜ ਪੂਰੇ ਦੇਸ਼ 'ਚ ਰੋਕੀਆਂ ਜਾਣਗੀਆਂ 'ਟਰੇਨਾਂ', ਰੇਲ ਅਧਿਕਾਰੀਆਂ ਨੇ ਵਧਾਈ ਸੁਰੱਖਿਆ
ਇਹ ਵੀ ਪੜ੍ਹੋ : 'ਨਵਜੋਤ ਸਿੱਧੂ' ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ, ਪਹਿਲ ਦੇ ਆਧਾਰ 'ਤੇ 13 ਵਾਅਦੇ ਪੂਰੇ ਕਰਨ ਦੀ ਕੀਤੀ ਮੰਗ
ਕਿਸਾਨਾਂ ਦੇ ਇਸ ਧਰਨੇ ਦੌਰਾਨ ਬੀਬੀਆਂ ਨੇ ਵੀ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ। ਦੱਸਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ ਨੇ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਦੇ ਹੋਏ ਕਤਲ ਮਾਮਲੇ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਨੂੰ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕਰਕੇ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪੂਰੇ ਦੇਸ਼ ਵਿਚ ਟਰੇਨਾਂ ਨੂੰ ਰੋਕਣ ਦਾ ਐਲਾਨ ਕੀਤਾ ਹੈ, ਜਿਸ ਦੇ ਤਹਿਤ ਅੱਜ ਥਾਂ-ਥਾਂ 'ਤੇ ਕਿਸਾਨਾਂ ਵੱਲੋਂ ਰੇਲਾਂ ਰੋਕੀਆਂ ਜਾ ਰਹੀਆਂ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਲਖੀਮਪੁਰ ਖੀਰੀ ਕਾਂਡ ਦੇ ਵਿਰੋਧ 'ਚ ਟਾਂਡਾ 'ਚ ਕਿਸਾਨਾਂ ਨੇ ਰੇਲਵੇ ਟਰੈਕ 'ਤੇ ਲਾਇਆ ਡੇਰਾ
NEXT STORY