ਪਟਿਆਲਾ (ਜੱਸੋਵਾਲ) - ਜ਼ਿਲਾ ਪਟਿਆਲਾ ਦੇ ਪਿੰਡ ਨਰੜੂ 'ਚ ਗੁਰਦੁਆਰਾ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਵਰੂਪ ਨਾ ਦਿੱਤੇ ਜਾਣ ਅਤੇ ਗ੍ਰੰਥੀ ਨਾਲ ਹੋਈ ਬਦਸਲੂਕੀ ਦੇ ਖਿਲਾਫ ਸਿੱਖ ਜਥੇਬੰਦੀਆਂ ਵਲੋਂ ਸਮਰਥਨ ਕੀਤਾ ਜਾ ਰਿਹਾ ਹੈ। ਸਿੱਖ ਜਥੇਬੰਦੀਆਂ ਨੇ ਸਮਰਥਨ ਕਰਦੇ ਹੋਏ ਚਿਤਾਵਨੀ ਦਿੱਤੀ ਕਿ ਜੇਕਰ 2 ਦਿਨਾਂ ਦੇ ਅੰਦਰ-ਅੰਦਰ ਇਨਸਾਫ ਨਾ ਮਿਲਿਆ ਤਾਂ ਉਨ੍ਹਾਂ ਵਲੋਂ 29 ਮਈ ਨੂੰ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਦੇ ਬਾਹਰ ਧਰਨਾ ਲਗਾਇਆ ਜਾਵੇਗਾ। ਮੋਹਾਲੀ ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੁਨਾਈਟਿਡ ਸਿੱਖ ਪਾਰਟੀ ਦੇ ਆਗੂ ਜਸਵਿੰਦਰ ਸਿੰਘ ਨੇ ਦੋਸ਼ ਲਾਉਂਦੇ ਹੋਏ ਕਿਹਾ ਕਿ ਜਦੋਂ ਲੋਕ ਗ੍ਰੰਥੀ ਦੇ ਪੱਖ 'ਚ ਆ ਕੇ ਧਰਨਾ ਪ੍ਰਦਰਸ਼ਨ ਕਰ ਰਹੇ ਸਨ ਤਾਂ ਉਸ ਸਮੇਂ ਪੁਲਸ ਅਧਿਕਾਰੀਆਂ ਵਲੋਂ ਉਨ੍ਹਾਂ ਨੇ ਲਾਠੀਚਾਰਜ ਕੀਤਾ ਗਿਆ ਸੀ। ਲਾਠੀਚਾਰਜ ਦੌਰਾਨ ਹੋਈ ਧੱਕਾ-ਮੁਕੀ ਕਾਰਨ ਕਈ ਸਿੱਖਾਂ ਦੀਆਂ ਪੱਗਾਂ ਲੱਥ ਗਈਆਂ ਸਨ।
ਚੰਡੀਗੜ੍ਹ 'ਚ ਅਕਾਲੀ ਦਲ ਦੀ 'ਕੋਰ ਕਮੇਟੀ' ਦੀ ਮੀਟਿੰਗ ਸ਼ੁਰੂ
NEXT STORY