ਪਟਿਆਲਾ (ਇੰਦਰਜੀਤ ਬਖਸ਼ੀ) : ਪਟਿਆਲਾ ਵਿਚ ਨਿੱਜੀ ਸਕੂਲ ਵਲੋਂ 13 ਸਾਲ ਦੀ ਵਿਦਿਆਰਥਣ ਨੂੰ ਪੇਪਰ ਵਿਚ ਨਾ ਬੈਠਣ ਦੇਣ ਅਤੇ ਉਸ ਦੀ ਬੇਇੱਜਤੀ ਕਰਨ ਤੋਂ ਬਾਅਦ ਵਿਦਿਆਰਥਣ ਵੱਲੋਂ ਕੋਈ ਜ਼ਹਿਰੀਲੀ ਚੀਜ਼ ਨਿਗਲ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਗੱਲ ਦਾ ਪਤਾ ਲੱਗਦੇ ਹੀ ਕੁੜੀ ਦੇ ਪਰਿਵਾਰਕ ਮੈਂਬਰਾਂ ਨੇ ਆਪਣੀ ਧੀ ਨੂੰ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਹੈ, ਜਿੱਥੇ ਉਸ ਦੀ ਹਾਲਾਤ ਗੰਭੀਰ ਬਣੀ ਹੋਈ ਹੈ।
ਕੁੜੀ ਦੀ ਮਾਂ ਨੇ ਦੱਸਿਆ ਕਿ ਅੱਜ ਉਨ੍ਹਾਂ ਦੀ ਕੁੜੀ ਦਾ ਪੇਪਰ ਸੀ ਅਤੇ ਜਦੋਂ ਉਹ ਪੇਪਰ ਦੇਣ ਲਈ ਸਕੂਲ ਗਈ ਤਾਂ ਉਸ ਨੂੰ ਬਾਕੀ ਰਹਿੰਦੀ ਫੀਸ ਜਮ੍ਹਾ ਨਾ ਕਰਾਉਣ 'ਤੇ ਪੇਪਰ ਵਿਚ ਨਹੀਂ ਬੈਠਣ ਦਿੱਤਾ ਗਿਆ, ਜਿਸ ਕਾਰਨ ਕੁੜੀ ਨੂੰ ਕਾਫੀ ਬੇਇੱਜ਼ਤੀ ਮਹਿਸੂਸ ਹੋਈ ਅਤੇ ਉਸ ਨੇ ਘਰ ਆ ਕੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਨੂੰ ਉਨ੍ਹਾਂ ਵੱਲੋਂ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ ਅਤੇ ਉਸ ਦਾ ਇਲਾਜ ਚੱਲ ਰਿਹਾ ਹੈ।
ਉਥੇ ਹੀ ਲੜਕੀ ਦਾ ਇਲਾਜ ਕਰ ਰਹੇ ਡਾਕਟਰ ਦਾ ਕਹਿਣਾ ਹੈ ਕਿ ਲੜਕੀ ਨੂੰ ਆਈ.ਸੀ.ਯੂ. ਵਿਚ ਦਾਖਲ ਕੀਤਾ ਗਿਆ ਹੈ, ਕਿਉਂਕਿ ਉਸ ਵਲੋਂ ਜ਼ਿਆਦਾ ਮਾਤਰਾ ਵਿਚ ਮੈਡੀਕਲ ਡਰੱਗਸ ਲਿਆ ਗਿਆ ਹੈ, ਜਿਸ ਕਾਰਨ ਉਸ ਦੀ ਹਾਲਾਤ ਗੰਭੀਰ ਬਣੀ ਹੋਈ ਹੈ।
ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਮਨਜਿੰਦਰ ਸਿੰਘ ਸਿਰਸਾ
NEXT STORY