ਪਟਿਆਲਾ : ਪਟਿਆਲਾ 'ਚ ਹੋਈ ਹਿੰਸਕ ਝੜਪ ਦੇ ਮੁੱਖ ਮੁਲਜ਼ਮ ਬਰਜਿੰਦਰ ਪਰਵਾਨਾ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਪੁਲਸ ਨੇ ਪਰਵਾਨਾ 'ਤੇ ਸ਼ਿਕੰਜਾ ਕੱਸ ਦਿੱਤਾ ਹੈ। ਅੱਜ ਗ੍ਰਿਫ਼ਤਾਰੀ ਤੋਂ ਬਾਅਦ ਪਰਵਾਨਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ 4 ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ। ਬਰਜਿੰਦਰ 'ਤੇ ਲੋਕਾਂ ਨੂੰ ਵਿਰੋਧ ਪ੍ਰਦਰਸ਼ਨ ਲਈ ਉਕਸਾਉਣ ਦਾ ਦੋਸ਼ ਹੈ ਅਤੇ ਜਦੋਂ ਵਿਰੋਧ ਹਿੰਸਕ ਝੜਪ 'ਚ ਬਦਲ ਗਿਆ ਤਾਂ ਉਹ ਖੁਦ ਮੌਕੇ ਤੋਂ ਫਰਾਰ ਹੋ ਗਿਆ। ਇਸੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਹੋਰ 4 ਮੁਲਜ਼ਮਾਂ ਨੂੰ ਵੀ 4 ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ ਅਤੇ ਇਕ ਹੋਰ ਮੁਲਜ਼ਮ ਸ਼ੰਕਰ ਭਾਰਦਵਾਜ ਦਾ ਇਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੁਲਸ ਨੇ ਗੁੰਮ ਹੋਏ ਬੱਚਿਆਂ ਨੂੰ 20 ਘੰਟਿਆਂ 'ਚ ਲੱਭ ਕੀਤਾ ਵਾਰਿਸਾਂ ਹਵਾਲੇ
ਜ਼ਿਕਰਯੋਗ ਹੈ ਕਿ ਪਟਿਆਲਾ ਦੇ ਕਾਲੀ ਮਾਤਾ ਮੰਦਰ ਦੇ ਬਾਹਰ 2 ਗੁੱਟਾਂ ਵਿਚਾਲੇ ਹੋਈ ਹਿੰਸਕ ਝੜਪ ਦੌਰਾਨ ਕਈ ਲੋਕ ਜ਼ਖਮੀ ਹੋ ਗਏ ਸਨ। ਇਸ ਝੜਪ ਦੌਰਾਨ ਸ਼ਰੇਆਮ ਤਲਵਾਰਾਂ ਉਠਾਈਆਂ ਗਈਆਂ ਅਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਏ ਗਏ, ਜਿਸ 'ਤੇ ਕਾਰਵਾਈ ਕਰਦਿਆਂ ਅੱਜ ਪੁਲਸ ਨੇ ਬਰਜਿੰਦਰ ਪਰਵਾਨਾ ਨੂੰ ਗ੍ਰਿਫ਼ਤਾਰ ਕਰ ਲਿਆ। ਹੁਣ ਤੱਕ ਪੁਲਸ ਇਸ ਮਾਮਲੇ ਵਿੱਚ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।
ਇਹ ਵੀ ਪੜ੍ਹੋ : 'ਸੂਬੇ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਵਧਦੇ ਤਾਪਮਾਨ ਕਾਰਨ ਸਿਹਤ ਕੇਂਦਰਾਂ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ'
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਏਸ਼ੀਆ ਦੇ ਕੈਂਸਰ ਸਰਜਨ ਡਾ. ਜਗਨਨਾਥ ਹੋਏ ਨਤਮਸਤਕ
NEXT STORY