ਪਟਿਆਲਾ ਬਲਜਿੰਦਰ) - ਦੇਰ ਸ਼ਾਮ ਵਿਆਹ ਤੋਂ ਆ ਰਹੇ 2 ਨੌਜਵਾਨਾਂ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਲੱਤ 'ਚ ਗੋਲੀਆਂ ਲੱਗਣ ਕਾਰਨ ਦੋਵੇਂ ਨੌਜਵਾਨ ਗੰਭੀਰ ਤੌਰ 'ਤੇ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਦੀ ਪਛਾਣ ਹਰਪ੍ਰੀਤ ਸਿੰਘ ਨਿਵਾਸੀ ਦੂਧਨਸਾਧਾਂ ਅਤੇ ਗੁਰਵਿੰਦਰ ਸਿੰਘ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਡੀ. ਐੱਸ. ਪੀ. ਸਿਟੀ-2 ਸੌਰਵ ਜਿੰਦਲ ਅਤੇ ਥਾਣਾ ਅਰਬਨ ਅਸਟੇਟ ਦੇ ਐੱਸ. ਐੱਚ. ਓ. ਹੈਰੀ ਬੋਪਾਰਾਏ ਘਟਨਾ ਵਾਲੀ ਥਾਂ 'ਤੇ ਪਹੁੰਚ ਗਏ, ਜਿਨ੍ਹਾਂ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਅਤੇ ਗੁਰਵਿੰਦਰ ਸਿੰਘ ਆਪਣੇ ਇਕ ਹੋਰ ਦੋਸਤ ਨਾਲ ਕਿਸੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਤੋਂ ਬਾਅਦ ਪਰਤ ਰਹੇ ਸਨ। ਜਿਵੇਂ ਹੀ ਉਨ੍ਹਾਂ ਦੀ ਕਾਰ ਅਰਬਨ ਅਸਟੇਟ ਨੇੜੇ ਪਹੁੰਚੀ ਤਾਂ ਕੁਝ ਲੋਕਾਂ ਨੇ ਕਾਰ ਨੂੰ ਘੇਰ ਕੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਲੱਤ 'ਚ ਗੋਲੀ ਲੱਗਣ ਕਾਰਨ ਗੁਰਵਿੰਦਰ ਜ਼ਖਮੀ ਹੋ ਗਿਆ ਅਤੇ ਹਰਪ੍ਰੀਤ ਦੇ ਕਈ ਸੱਟਾਂ ਵੱਜੀਆਂ। ਹਮਲਾਵਰ ਫਾਇਰਿੰਗ ਕਰਨ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਦੋਵਾਂ ਜ਼ਖ਼ਮੀਆਂ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਭਰਤੀ ਕਰਵਾਇਆ ਗਿਆ। ਪੁਸ਼ਟੀ ਕਰਦਿਆਂ ਥਾਣਾ ਅਰਬਨ ਅਸਟੇਟ ਦੇ ਐੱਸ. ਐੱਚ. ਹੈਰੀ ਬੋਪਾਰਾਏ ਨੇ ਦੱਸਿਆ ਕਿ ਫਿਲਹਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਖ਼ਮੀਆਂ ਤੋਂ ਪੂਰੀ ਘਟਨਾ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਹੀ ਕੁਝ ਦੱਸਿਆ ਜਾ ਸਕਦਾ ਹੈ।
ਲੁਧਿਆਣਾ ਜਾ ਕੇ ਸਾਫ ਹੋ ਰਿਹਾ ਹੈ ਜਲੰਧਰ ਦਾ ਤੇਜ਼ਾਬੀ ਪਾਣੀ
NEXT STORY