ਜਲੰਧਰ (ਜ. ਬ.)–ਪਠਾਨਕੋਟ ਰੋਡ ’ਤੇ ਸਥਿਤ ਇਕ ਨਿੱਜੀ ਹਸਪਤਾਲ ਦੀ ਦਹਿਲੀਜ਼ ’ਤੇ 85 ਸਾਲ ਦੇ ਸਾਬਕਾ ਫੌਜੀ ਨੇ ਦਮ ਤੋੜ ਦਿੱਤਾ। ਬਜ਼ੁਰਗ ਦੇ ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਹਸਪਤਾਲ ਦੇ ਪ੍ਰਬੰਧਕਾਂ ਨੇ ਬਜ਼ੁਰਗ ਨੂੰ ਵੈਂਟੀਲੇਟਰ ਨਹੀਂ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਦੌਰਾਨ ਹਸਪਤਾਲ ਵਿਚ ਜੰਮ ਕੇ ਹੰਗਾਮਾ ਵੀ ਹੋਇਆ। ਇਸ ਸਬੰਧੀ ਥਾਣਾ ਨੰਬਰ 8 ਦੀ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ ਹੈ। ਉਥੇ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਬਜ਼ੁਰਗ ਦੇ ਤੜਫਦੇ ਹੋਏ ਦੀ ਵੀਡੀਓ ਬਣਾਈ ਹੈ, ਜਿਸ ਦੇ ਆਧਾਰ ’ਤੇ ਉਹ ਮਾਣਯੋਗ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਗੇ।
ਇਹ ਵੀ ਪੜ੍ਹੋ : ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸ਼ਹਿਰ ਵਾਸੀਆਂ ਲਈ ਨਵੀਆਂ ਹਦਾਇਤਾਂ ਜਾਰੀ
ਜਾਣਕਾਰੀ ਦਿੰਦੇ ਸੁਧੀਰ ਕਪੂਰ ਨੇ ਦੱਸਿਆ ਕਿ ਉਨ੍ਹਾਂ ਦੇ ਰਿਸ਼ਤੇਦਾਰ ਹੰਸ ਠਾਕੁਰ ਵਾਸੀ ਅਮਨ ਨਗਰ ਦੀ ਅਚਾਨਕ ਤਬੀਅਤ ਖਰਾਬ ਹੋ ਗਈ ਸੀ। ਉਨ੍ਹਾਂ ਨੂੰ ਸਾਹ ਲੈਣ ਵਿਚ ਦਿੱਕਤ ਆ ਰਹੀ ਸੀ, ਜਿਨ੍ਹਾਂ ਨੂੰ ਤੁਰੰਤ ਐਂਬੂਲੈਂਸ ਰਾਹੀਂ ਪਠਾਨਕੋਟ ਰੋਡ ’ਤੇ ਸਥਿਤ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਦਾ ਦੋਸ਼ ਹੈ ਕਿ ਬਜ਼ੁਰਗ ਹੋਣ ਕਾਰਨ ਹਸਪਤਾਲ ਦੇ ਪ੍ਰਬੰਧਕਾਂ ਨੇ ਉਨ੍ਹਾਂ ਨੂੰ ਦਾਖ਼ਲ ਕਰਨ ਤੋਂ ਮਨ੍ਹਾ ਕਰ ਦਿੱਤਾ ਅਤੇ ਇਹ ਬਹਾਨਾ ਲਗਾਇਆ ਕਿ ਉਨ੍ਹਾਂ ਕੋਲ ਵੈਂਟੀਲੇਟਰ ਨਹੀਂ ਹੈ।
ਸੁਧੀਰ ਕਪੂਰ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਬੰਧਕਾਂ ਦੀਆਂ ਕਾਫ਼ੀ ਮਿੰਨਤਾਂ ਵੀ ਕੀਤੀਆਂ ਪਰ ਉਨ੍ਹਾਂ ਨੇ ਬਜ਼ੁਰਗ ਦਾ ਇਲਾਜ ਸ਼ੁਰੂ ਨਹੀਂ ਕੀਤਾ, ਜਿਸ ਕਾਰਨ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਬਾਹਰ ਖੜ੍ਹੀ ਐਂਬੂਲੈਂਸ ਵਿਚ ਤੜਫ ਰਹੇ ਬਜ਼ੁਰਗ ਦੀ ਮੌਤ ਹੋ ਗਈ। ਬਜ਼ੁਰਗ ਦੀ ਮੌਤ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਪ੍ਰਬੰਧਕਾਂ ’ਤੇ ਲਾਪ੍ਰਵਾਹੀ ਦੇ ਦੋਸ਼ ਲਗਾਏ।
ਇਹ ਵੀ ਪੜ੍ਹੋ : ਕੋਰੋਨਾ ਸਬੰਧੀ ਸਖ਼ਤੀ, ਪੰਜਾਬ ਤੋਂ ਬੱਸਾਂ ਰਾਹੀਂ ਦੂਜੇ ਸੂਬਿਆਂ 'ਚ ਜਾਣ ਵਾਲੇ ਮੁਸਾਫ਼ਿਰਾਂ ਲਈ ਲਾਗੂ ਹੋਵੇਗਾ ਇਹ ਨਿਯਮ
ਸੂਚਨਾ ਮਿਲਦੇ ਹੀ ਥਾਣਾ ਨੰਬਰ 8 ਦੀ ਪੁਲਸ ਮੌਕੇ ’ਤੇ ਪਹੁੰਚ ਗਈ। ਪੁਲਸ ਨੂੰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਲਿਖਤੀ ਸ਼ਿਕਾਇਤ ਦੇ ਦਿੱਤੀ ਹੈ। ਓਧਰ ਥਾਣਾ ਨੰਬਰ 8 ਦੇ ਮੁਖੀ ਕਮਲਜੀਤ ਸਿੰਘ ਦੀ ਮੰਨੀਏ ਤਾਂ ਬਜ਼ੁਰਗ ਨੂੰ ਕਿਸੇ ਨਿੱਜੀ ਹਸਪਤਾਲ ਤੋਂ ਇਸ ਹਸਪਤਾਲ ਵਿਚ ਰੈਫਰ ਕੀਤਾ ਗਿਆ ਸੀ ਪਰ ਵੈਂਟੀਲੇਟਰ ਨਾ ਮਿਲਣ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਕੋਲ ਸ਼ਿਕਾਇਤ ਆਈ ਹੈ, ਜਿਸ ਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਬਾਰੇ ਜਦੋਂ ਹਸਪਤਾਲ ਦੇ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਖੁਦ ’ਤੇ ਲੱਗੇ ਸਾਰੇ ਦੋਸ਼ ਬੇਬੁਨਿਆਦ ਦੱਸੇ ਹਨ। ਉਨ੍ਹਾਂ ਕਿਹਾ ਕਿ ਮਰੀਜ਼ ਹਸਪਤਾਲ ਅੰਦਰ ਆਇਆ ਹੀ ਨਹੀਂ, ਜਦਕਿ ਜਿਸ ਸਮੇਂ ਮਰੀਜ਼ ਆਇਆ, ਉਦੋਂ ਕੋਈ ਵੈਂਟੀਲੇਟਰ ਮੁਹੱਈਆ ਨਹੀਂ ਸੀ।
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਵੱਡੀ ਖ਼ਬਰ : ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੂੰ ਹੋਇਆ 'ਕੋਰੋਨਾ', OSD ਦੀ ਰਿਪੋਰਟ ਵੀ ਪਾਜ਼ੇਟਿਵ
NEXT STORY