ਚੰਡੀਗੜ੍ਹ (ਸ਼ਰਮਾ) : ਹੁਣ ਸਰਕਾਰੀ ਹਸਪਤਾਲਾਂ ਵੱਲੋਂ ਮਰੀਜ਼ਾਂ ਨੂੰ ਪੀ. ਜੀ. ਆਈ. 'ਚ ਸਿੱਧਾ ਰੈਫ਼ਰ ਨਹੀਂ ਕੀਤਾ ਜਾ ਸਕੇਗਾ ਕਿਉਂਕਿ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੇ ਸੂਬੇ ਦੇ ਸਰਕਾਰੀ ਹਸਪਤਾਲਾਂ 'ਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਸਿੱਧਾ ਪੀ. ਜੀ. ਆਈ. ਅਤੇ ਸਰਕਾਰੀ ਮੈਡੀਕਲ ਕਾਲਜ ਸੈਕਟਰ-32 ਚੰਡੀਗੜ੍ਹ 'ਚ ਰੈਫ਼ਰ ਕਰਨ 'ਤੇ ਰੋਕ ਲਾ ਦਿੱਤੀ ਹੈ। ਮਰੀਜ਼ਾਂ ਦੀ ਸਹੂਲਤ ਲਈ ਸੂਬੇ ਦੇ ਜ਼ਿਲ੍ਹਿਆਂ ਨੂੰ 4 ਹਿੱਸਿਆਂ 'ਚ ਵੰਡਿਆ ਗਿਆ ਹੈ।
ਇਹ ਵੀ ਪੜ੍ਹੋ : ਭਗਵੰਤ ਮਾਨ ਦੀ ਕੈਬਨਿਟ ਨੂੰ ਲੈ ਕੇ ਅਹਿਮ ਖ਼ਬਰ, ਬਜਟ ਸੈਸ਼ਨ ਤੋਂ ਬਾਅਦ ਕੀਤਾ ਜਾ ਸਕਦੈ ਵਾਧਾ!
ਇਸ ਦੇ ਮੁਤਾਬਕ ਲੋੜ ਪੈਣ 'ਤੇ ਮਰੀਜ਼ਾਂ ਨੂੰ ਪੰਜਾਬ ਦੇ ਹੀ 4 ਸਰਕਾਰੀ ਮੈਡੀਕਲ ਕਾਲਜਾਂ 'ਚ ਰੈਫ਼ਰ ਕੀਤਾ ਜਾਵੇਗਾ। ਇਸ ਤੋਂ ਬਾਅਦ ਮੈਡੀਕਲ ਕਾਲਜ ਹੀ ਲੋੜ ਮੁਤਾਬਕ ਮਰੀਜ਼ਾਂ ਨੂੰ ਪੀ. ਜੀ. ਆਈ. ਜਾਂ ਸਰਕਾਰੀ ਮੈਡੀਕਲ ਕਾਲਜ ਸੈਕਟਰ-32 'ਚ ਰੈਫ਼ਰ ਕਰਨਗੇ। ਅਸਲ 'ਚ ਕੋਰੋਨਾ ਤੋਂ ਬਾਅਦ ਸਰਕਾਰੀ ਹਸਪਤਾਲਾਂ 'ਚ ਮਰੀਜ਼ਾਂ ਦੀ ਗਿਣਤੀ ਵੱਧਣ ਲੱਗੀ ਹੈ, ਜਦੋਂ ਕਿ ਹਸਪਤਾਲਾਂ 'ਚ ਡਾਕਟਰਾਂ ਦੀ ਕਮੀ ਹੈ।
ਇਹ ਵੀ ਪੜ੍ਹੋ : ਮਾਨ ਸਰਕਾਰ ਨੂੰ ਵੱਡਾ ਝਟਕਾ, ਰਾਜਪਾਲ ਦਾ 'ਇਕ ਵਿਧਾਇਕ ਇਕ ਪੈਨਸ਼ਨ' ਆਰਡੀਨੈਂਸ 'ਤੇ ਹਸਤਾਖ਼ਰ ਕਰਨ ਤੋਂ ਇਨਕਾਰ
ਇਸ ਦੇ ਮੱਦੇਨਜ਼ਰ ਡਿਊਟੀ 'ਤੇ ਤਾਇਨਾਤ ਡਾਕਟਰ ਮਰੀਜ਼ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਤੁਰੰਤ ਚੰਡੀਗੜ੍ਹ ਪੀ. ਜੀ. ਆਈ. ਜਾਂ ਸੈਕਟਰ-32 ਸਥਿਤ ਮੈਡੀਕਲ ਕਾਲਜ 'ਚ ਰੈਫ਼ਰ ਕਰਨ ਲੱਗੇ ਹਨ। ਇਸ ਕਾਰਨ ਜ਼ਿਆਦਾਤਰ ਮਰੀਜ਼ ਉੱਥੇ ਦਾਖ਼ਲ ਨਹੀਂ ਹੋ ਪਾਉਂਦੇ ਅਤੇ ਉਨ੍ਹਾਂ ਨੂੰ ਵਾਪਸ ਆਉਣਾ ਪੈਂਦਾ ਹੈ ਅਤੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੇ ਮਾਮਲੇ ਨੂੰ ਗੰਭੀਰਤਾ ਨੂੰ ਦੇਖਦੇ ਹੋਏ ਅਤੇ ਸਰਕਾਰੀ ਹਸਪਤਾਲਾਂ 'ਚ ਡਾਕਟਰਾਂ ਦੀ ਕਾਰਜ ਪ੍ਰਣਾਲੀ 'ਚ ਸੁਧਾਰ ਲਿਆਉਣ ਲਈ ਇਹ ਕਦਮ ਚੁੱਕਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਲਈ ਪੁਲਸ ਵੱਲੋਂ ਐਡਵਾਈਜ਼ਰੀ ਜਾਰੀ, ਵਟਸਐਪ ’ਤੇ ਧੋਖਾਧੜੀ ਕਰਨ ਵਾਲਿਆਂ ਤੋਂ ਬਚੋ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਬਰਖ਼ਾਸਤ ਸਿਹਤ ਮੰਤਰੀ ਸਿੰਗਲਾ ਦੀ ਗ੍ਰਿਫ਼ਤਾਰੀ ਦੇ ਮਾਮਲੇ 'ਚ ਵਿਜੀਲੈਂਸ ਦੀ ਕਾਰਜਕੁਸ਼ਲਤਾ ’ਤੇ ਉੱਠੇ ਸਵਾਲ
NEXT STORY