ਚੰਡੀਗੜ੍ਹ,(ਰਮਨਜੀਤ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਬਟਾਲਾ ਵਿਖੇ ਇਕ ਪਟਾਕਾ ਫੈਕਟਰੀ 'ਚ ਹੋਏ ਧਮਾਕੇ ਨਾਲ ਲੱਗਭਗ ਦੋ ਦਰਜਨ ਮੌਤਾਂ ਤੇ ਦਰਜਨਾਂ ਲੋਕਾਂ ਦੇ ਜ਼ਖਮੀ ਹੋਣ ਦੀ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਨਾਲ ਹੀ ਸੂਬੇ ਅੰਦਰ ਪਟਾਕਿਆਂ ਦੀਆਂ ਸਾਰੀਆਂ ਫੈਕਟਰੀਆਂ 'ਤੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਨੂੰ ਸਖਤੀ ਨਾਲ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਪਟਾਕਿਆਂ ਦੀਆਂ ਫੈਕਟਰੀਆਂ 'ਤੇ ਸੁਰੱਖਿਆ ਨਿਯਮਾਂ ਨੂੰ ਲਾਗੂ ਨਾ ਕਰਨ ਵਾਲੇ ਅਧਿਕਾਰੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਸੁਖਬੀਰ ਨੇ ਸਰਕਾਰ ਨੂੰ ਪੀੜਤ ਪਰਿਵਾਰਾਂ ਨੂੰ ਢੁੱਕਵਾਂ ਮੁਆਵਜ਼ਾ ਦੇਣ ਲਈ ਆਖਿਆ।
ਇਸ ਦੌਰਾਨ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਵੀ ਦੁਖੀ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਤੁਰੰਤ ਸਾਰੇ ਜ਼ਿਲਾ ਅਧਿਕਾਰੀਆਂ ਨੂੰ ਨਿਰਦੇਸ਼ ਦੇਣਾ ਚਾਹੀਦਾ ਹੈ ਕਿ ਉਹ ਪਟਾਕਿਆਂ ਦੀ ਫੈਕਟਰੀਆਂ 'ਚ ਸੁਰੱਖਿਆ ਨਿਯਮਾਂ ਨੂੰ ਤੁਰੰਤ ਸਖਤੀ ਨਾਲ ਲਾਗੂ ਕਰਨ ਅਤੇ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਰਿਹਾਇਸ਼ੀ ਖੇਤਰਾਂ 'ਚ ਕੋਈ ਵੀ ਪਟਾਕਿਆਂ ਦੀ ਫੈਕਟਰੀ ਮੌਜੂਦ ਨਾ ਹੋਵੇ।
ਪੌਂਗ ਡੈਮ ’ਚ ਪਾਣੀ ਦਾ ਪੱਧਰ ਘਟਿਆ, ਬੀ. ਬੀ. ਐੱਮ. ਬੀ. ਨਹੀਂ ਛੱਡੇਗਾ ਪਾਣੀ
NEXT STORY