ਪੱਟੀ (ਸੌਰਭ) - ਸਬ ਡਵੀਜਨ ਪੱਟੀ ਦੇ ਪਿੰਡ ਠੱਕਰਪੁਰਾਂ ਵਿਖੇ ਸੋਮਵਾਰ ਤੜਕਸਾਰ ਜ਼ਮੀਨੀ ਵਿਵਾਦ ਦੇ ਚੱਲਦੇ ਕੁਝ ਲੋਕਾਂ ਵੱਲੋਂ ਇੱਕ ਵਿਅਕਤੀ ਦੀ ਕੁੱਟਮਾਰ ਕਰਕੇ ਕਤਲ ਕਰ ਦਿੱਤਾ ਗਿਆ। ਕਤਲ ਦੀ ਵਾਰਦਾਤ ਦਾ ਪਤਾ ਲੱਗਣ ’ਤੇ ਪੁਲਸ ਮੌਕੇ ’ਤੇ ਪਹੁੰਚ ਗਈ, ਜਿਸ ਨੇ ਇਸ ਮਾਮਲੇ ਦੀ ਜੋ ਵੀ ਕਾਰਵਾਈ ਹੈ, ਕਰਨੀ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਸੁਖਦੇਵ ਸਿੰਘ ਪੁੱਤਰ ਸਰਕਾਰਾ ਸਿੰਘ ਵਜੋਂ ਹੋਈ ਹੈ, ਜੋ ਖੇਤੀ ਕਰਦਾ ਸੀ।
ਪੜ੍ਹੋ ਇਹ ਵੀ ਖ਼ਬਰ - ਜਲੰਧਰ ’ਚ ਵੱਡੀ ਵਾਰਦਾਤ: 5 ਸਾਲਾਂ ਧੀ ਸਾਹਮਣੇ ਮੌਤ ਦੇ ਘਾਟ ਉਤਾਰੀ ਮਾਂ, ਫਿਰ ਨੌਜਵਾਨ ਨੇ ਖ਼ੁਦ ਨੂੰ ਲਾਇਆ ਕਰੰਟ (ਤਸਵੀਰਾਂ)
ਘਟਨਾ ਦੇ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਥਾਣਾ ਮੁੱਖੀ ਲਖ਼ਬੀਰ ਸਿੰਘ ਨੇ ਦੱਸਿਆ ਕਿ ਇਹ ਕਤਲ ਖੇਤਾਂ ’ਚ ਪਾਣੀ ਲਾਉਣ ਨੂੰ ਲੈ ਕੇ ਸਵੇਰੇ ਹੋਏ ਲੜਾਈ-ਝਗੜੇ ਕਰਕੇ ਕੀਤਾ ਗਿਆ ਹੈ। ਲੜਾਈ ਦੌਰਾਨ ਕੁੱਟਮਾਰ ਜ਼ਿਆਦਾ ਹੋਣ ਕਰਕੇ ਸੁਖਦੇਵ ਸਿੰਘ ਦੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਵਿਖੇ ਭੇਜ ਦਿੱਤਾ ਹੈ। ਉਨ੍ਹਾਂ ਨੇ ਪਰਿਵਾਰ ਦੇ ਮੈਂਬਰਾਂ ਦੇ ਬਿਆਨ ਕਮਲ ਬੰਦ ਕਰਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਮੁਲਜ਼ਮਾਂ ਨੂੰ ਫੜਨ ਲਈ ਛਾਪਾਮਾਰੀ ਵੀ ਕਰਨੀ ਸ਼ੁਰੂ ਕਰ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ - ਨਾਜਾਇਜ਼ ਸਬੰਧਾਂ ’ਚ ਅੜਿੱਕਾ ਬਣਨ ’ਤੇ ਮਾਂ-ਧੀ ਦਾ ਬੇਰਹਿਮੀ ਨਾਲ ਕਤਲ, ਰਸੋਈ ’ਚੋ ਮਿਲੀਆਂ ਲਾਸ਼ਾਂ
ਬੱਚਿਆਂ ਲਈ ਪਟਾਕੇ ਖਰੀਦਣ ਗਏ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ
NEXT STORY