ਅੰਮ੍ਰਿਤਸਰ (ਦੀਪਕ) : ਪੰਜਾਬ ਸਰਕਾਰ ਵੱਲੋਂ ਪਟਵਾਰੀ ਭਰਤੀ ਕਰਨ ਲਈ ਲਏ ਗਏ ਟੈਸਟ ਮੌਕੇ ਚੰਡੀਗੜ੍ਹ ਦੇ 32 ਸੈਕਟਰ ’ਚ ਪੈਂਦੇ ਇਕ ਕਾਲਜ ਵਿਚ ਗੁਰਸਿੱਖ ਬੱਚਿਆਂ ਨੂੰ ਕਕਾਰ ਉਤਾਰਨ ਲਈ ਮਜਬੂਰ ਕਰਨ ਦੇ ਮਾਮਲੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਂਚ ਲਈ ਇਕ ਸਬ-ਕਮੇਟੀ ਗਠਿਤ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਦੀ ਅਗਵਾਈ ਵਿਚ ਬਣਾਈ ਗਈ ਇਸ ਕਮੇਟੀ ਵਿਚ ਅੰਤ੍ਰਿੰਗ ਕਮੇਟੀ ਮੈਂਬਰ ਅਜਮੇਰ ਸਿੰਘ ਖੇਡ਼ਾ, ਅਮਰੀਕ ਸਿੰਘ ਸ਼ਾਹਪੁਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੂੰ ਸ਼ਾਮਲ ਕੀਤਾ ਗਿਆ ਹੈ, ਜਦਕਿ ਕਮੇਟੀ ਨੂੰ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਕੋਆਰਡੀਨੇਟ ਕਰਨਗੇ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦਾ ਇਕ ਹੋਰ ਵੱਡਾ ਧਮਾਕਾ, ਫਿਰ ਘੇਰੀ ਆਪਣੀ ਹੀ ਸਰਕਾਰ
ਬੀਬੀ ਜਗੀਰ ਕੌਰ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪੰਜਾਬ ਸਰਕਾਰ ਵੱਲੋਂ ਲਈ ਗਈ ਪ੍ਰੀਖਿਆ ਸਮੇਂ ਗੁਰਸਿੱਖ ਬੱਚਿਆਂ ਦੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਇਹ ਘਿਨੌਣੀ ਕਾਰਵਾਈ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਮਾਮਲੇ ’ਤੇ ਅਗਲੀ ਕਾਰਵਾਈ ਲਈ ਕਮੇਟੀ ਗਠਿਤ ਕੀਤੀ ਗਈ, ਜੋ ਪੀੜਤ ਬੱਚਿਆਂ ਨਾਲ ਰਾਬਤਾ ਕਰ ਕੇ ਜਾਂਚ ਰਿਪੋਰਟ ਦੇਵੇਗੀ।
ਇਹ ਵੀ ਪੜ੍ਹੋ : ਸਕੂਲੀ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਦਿੱਤੇ ਸਖ਼ਤ ਦਿਸ਼ਾ-ਨਿਰਦੇਸ਼
ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਗਠਿਤ ਕੀਤੀ ਗਈ ਸਬ-ਕਮੇਟੀ ਦੇ ਮੁਖੀ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਇਹ ਸੰਜੀਦਾ ਮਾਮਲਾ ਹੈ, ਕਿਉਂਕਿ ਪੰਜਾਬ ਸਰਕਾਰ ਵੱਲੋਂ ਲਏ ਗਏ ਟੈਸਟ ਸਮੇਂ ਸਿੱਖ ਬੱਚਿਆਂ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਮਾਮਲੇ ਦੀ ਤਹਿ ਤੱਕ ਜਾਣ ਲਈ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਇਸ ਮਾਮਲੇ ਵਿਚ ਜਲਦ ਹੀ ਜਾਂਚ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਨੇ ਪੀੜਤ ਗੁਰਸਿੱਖ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਤੱਕ ਪਹੁੰਚ ਕਰਨ, ਤਾਂ ਜੋ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਈਆਂ ਜਾ ਸਕਣ।
ਇਹ ਵੀ ਪੜ੍ਹੋ : ਬੰਬੀਹਾ ਗੈਂਗ ਵਲੋਂ ਕਤਲ ਕੀਤੇ ਵਿੱਕੀ ਮਿੱਡੂਖੇੜਾ ਦੇ ਘਰ ਪਹੁੰਚੇ ਸੁਖਬੀਰ ਸਿੰਘ ਬਾਦਲ, ਦਿੱਤਾ ਵੱਡਾ ਬਿਆਨ
ਨੋਟ - ਭਰਤੀ ਪ੍ਰੀਖਿਆ ਦੌਰਾਨ ਸਿੱਖ ਗੁਰਸਿੱਖ ਬੱਚਿਆਂ ਨੂੰ ਕਕਾਰ ਉਤਾਰਨ ਲਈ ਮਜਬੂਰ ਕਰਨ ਦੀ ਘਟਨਾ ਨੂੰ ਤੁਸੀਂ ਕਿਵੇਂ ਦੇਖਦੇ ਹੋ? ਕੁਮੈਂਟ ਕਰਕੇ ਦੱਸੋ।
ਹਰਿਆਲੀ ਤੀਜ ਦਾ ਵਰਤ ਰੱਖਣ ਵਾਲੀਆਂ ਸੁਹਾਗਣਾਂ ਜ਼ਰੂਰ ਕਰਨ ਇਹ ਪੂਜਾ, ਜਾਣੋ ਸ਼ੁੱਭ ਮਹੂਰਤ
NEXT STORY