ਜਲੰਧਰ (ਸੋਨੂੰ)-ਜਲੰਧਰ ਵਿਖੇ ਤਹਿਸੀਲ ਕੰਪਲੈਕਸ 'ਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਪਟਵਾਰੀ ਅਤੇ ਉਸ ਦੇ ਸਾਥੀ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਪਟਵਾਰੀ ਦੀ ਪਛਾਣ ਵਿਸ਼ਵਜੀਤ ਵਜੋਂ ਹੋਈ ਹੈ। ਪਟਵਾਰੀ ਦੇ ਕਰਮਚਾਰੀ ਨੇ ਦੱਸਿਆ ਕਿ ਉਹ ਕਮਰਾ ਨੰਬਰ 202 'ਚ ਕੰਮ ਕਰਦਾ ਹੈ। ਅਜਿਹੇ ਵਿਚ ਇੰਸਪੈਕਟਰ ਨੇ ਕਥਿਤ ਤੌਰ 'ਤੇ ਪੈਸੇ ਮੰਗਣ 'ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਹਾਲਾਂਕਿ ਪਟਵਾਰੀ ਦੇ ਕਰਮਚਾਰੀ ਨੇ ਰਿਸ਼ਵਤਖੋਰੀ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ।

ਜਦੋਂ ਇਸ ਮਾਮਲੇ ਸਬੰਧੀ ਪਟਵਾਰੀ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਬਾਰੇ ਕੋਈ ਜਾਣਕਾਰੀ ਨਹੀਂ ਸੀ। ਵਿਜੀਲੈਂਸ ਇੰਸਪੈਕਟਰ ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਲੈ ਗਏ। ਹਾਲਾਂਕਿ ਵਿਜੀਲੈਂਸ ਇੰਸਪੈਕਟਰ ਨੇ ਰਿਸ਼ਵਤ ਦੀ ਰਕਮ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਟੀਮ ਨੇ ਪੀੜਤ ਦੀ ਸ਼ਿਕਾਇਤ ਦੇ ਆਧਾਰ 'ਤੇ ਟ੍ਰੈਪ ਲਗਾਇਆ ਹੋਇਆ ਸੀ।

ਇਹ ਵੀ ਪੜ੍ਹੋ: ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ ਦੀ ਭਿਆਨਕ ਹਾਦਸੇ 'ਚ ਮੌਤ
ਜਦੋਂ ਪੀੜਤ ਪਟਵਾਰੀ ਦੇ ਕੋਲ ਕੰਮ ਕਰਵਾਉਣ ਲਈ ਪੈਸੇ ਦੇਣ ਪਹੁੰਚਿਆ ਤਾਂ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋ ਗਵਾਹਾਂ ਦੀ ਮੌਜੂਦਗੀ 'ਚ ਪਟਵਾਰੀ ਅਤੇ ਉਸ ਦੇ ਸਾਥੀ ਨੂੰ ਗ੍ਰਿਫ਼ਤਾਰ ਕਰ ਲਿਆ। ਪੀੜਤ ਨੇ ਦੱਸਿਆ ਕਿ ਵਿਸ਼ਵਜੀਤ ਅਤੇ ਰਾਕੇਸ਼ ਕੁਮਾਰ ਨੇ ਇੰਤਕਾਲ ਦੇ ਬਦਲੇ 3,000 ਦੀ ਰਿਸ਼ਵਤ ਮੰਗੀ ਸੀ। ਜਿਸ ਤੋਂ ਬਾਅਦ ਉਸ ਨੇ ਵਿਜੀਲੈਂਸ ਟੀਮ ਕੋਲ ਸ਼ਿਕਾਇਤ ਦਰਜ ਕਰਵਾਈ, ਫਿਰ ਵਿਜੀਲੈਂਸ ਟੀਮ ਨੇ ਉਨ੍ਹਾਂ ਨੂੰ ਰੰਗੇ ਹੱਥੀਂ ਫੜ ਲਿਆ।

ਇਹ ਵੀ ਪੜ੍ਹੋ: ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ ਰੁਪਏ ਦੀ ਲਾਟਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਭਾਜਪਾ ਦੀ ਪੰਜਾਬ ਦੀਆਂ 45 ਸੀਟਾਂ ’ਤੇ ਅੱਖ, ਗੱਠਜੋੜ ਲਈ ਖਾਕਾ ਤਿਆਰ!
NEXT STORY