ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-ਵਿਜੀਲੈਂਸ ਬਿਊਰੋ ਨੇ ਮਾਨਸਾ ਖੁਰਦ ਵਿਖੇ ਤਾਇਨਾਤ ਪਟਵਾਰੀ ਹਿਤੇਸ਼ ਕੁਮਾਰ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਉਸ ਨੂੰ ਵਾਰਡ ਨੰਬਰ 2 ਮਾਨਸਾ ਖ਼ੁਰਦ ਦੇ ਰਹਿਣ ਵਾਲੇ ਇਕ ਵਿਅਕਤੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ਿਕਾਇਤ ਕਰਤਾ ਨੇ ਆਪਣੀ ਪਤਨੀ ਦੇ ਨਾਂ 'ਤੇ 4 ਕਨਾਲ ਜ਼ਮੀਨ ਖ਼ਰੀਦੀ ਸੀ। ਫਿਰ ਉਸ ਨੇ ਆਪਸੀ ਸਹਿਮਤੀ ਨਾਲ ਇਹ ਜ਼ਮੀਨ ਕਿਸੇ ਹੋਰ ਵਿਅਕਤੀ ਨੂੰ ਤਬਦੀਲ ਕਰ ਦਿੱਤੀ। ਪਟਵਾਰੀ ਨੇ ਤਬਦੀਲ ਕੀਤੀ ਜ਼ਮੀਨ ਦਾ ਇੰਤਕਾਲ ਮਾਲ ਰਿਕਾਰਡ 'ਚ ਦਰਜ ਕਰਨ ਬਦਲੇ 25,000 ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਗੱਲਬਾਤ ਰਿਕਾਰਡ ਕਰ ਲਈ ਅਤੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨਾਲ ਸੰਪਰਕ ਕੀਤਾ।
ਇਹ ਵੀ ਪੜ੍ਹੋ: ਪੰਜਾਬ Weather ਦੀ 18 ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ Alert
ਉਸ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ ਸ਼ਿਕਾਇਤ ਕਰਤਾ ਕੋਲੋਂ 8,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ ਵੱਡੀ ਮੁਸੀਬਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਵਾਹਨ ਚਾਲਕਾਂ ਨੂੰ ਝਟਕਾ! ਹੁਣ ਜੇਬ 'ਤੇ ਪਵੇਗਾ ਵਾਧੂ ਬੋਝ
NEXT STORY