ਚੰਡੀਗੜ੍ਹ (ਬਿਊਰੋ) : ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ 1ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਹਰਪੁਰਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਮਾਲ ਪਟਵਾਰੀ ਕੇਵਲ ਸਿੰਘ ਵਾਸੀ ਪਿੰਡ ਕੰਢਿਆਲਾ ਨੂੰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਮਾਮਲਾ ਜੀਵਨਜੋਤ ਸਿੰਘ ਵਾਸੀ ਪਿੰਡ ਖੋਖਰ, ਜ਼ਿਲ੍ਹਾ ਗੁਰਦਾਸਪੁਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ’ਚ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਵੱਲੋਂ ਉਸ ਦੀ ਜ਼ਮੀਨ ਦੀ ਮਾਲਕੀ ਸਬੰਧੀ ਮਾਲ ਰਿਕਾਰਡ ’ਚ ਸੋਧ ਕਰਨ ਲਈ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਹੈ। ਸ਼ਿਕਾਇਤਕਰਤਾ ਨੇ ਉਕਤ ਪਟਵਾਰੀ ਵੱਲੋਂ ਰਿਸ਼ਵਤ ਦੀ ਮੰਗ ਕਰਨ ਸਮੇਂ ਰਿਕਾਰਡਿੰਗ ਕਰ ਲਈ, ਜਿਸ ਨੂੰ ਸਬੂਤ ਵਜੋਂ ਵਿਜੀਲੈਂਸ ਬਿਊਰੋ ਕੋਲ ਸੌਂਪ ਦਿੱਤਾ।
ਇਹ ਵੀ ਪੜ੍ਹੋ : ਕਿਸਾਨਾਂ ਦੇ ਹੱਕ ’ਚ ਉਤਰੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੇਂਦਰ ਨੂੰ ਕੀਤੀ ਇਹ ਮੰਗ
ਇਸ ਸਬੰਧੀ ਵਿਜੀਲੈਂਸ ਰੇਂਜ ਅੰਮ੍ਰਿਤਸਰ ਵੱਲੋਂ ਸ਼ਿਕਾਇਤ ਦੀ ਪੜਤਾਲ ਕੀਤੀ ਗਈ ਜਿਸ ’ਚ ਸ਼ਿਕਾਇਤਕਰਤਾ ਵੱਲੋਂ ਲਗਾਏ ਦੋਸ਼ ਸਹੀ ਪਾਏ ਗਏ। ਇਸ ਰਿਪੋਰਟ ਦੇ ਆਧਾਰ ’ਤੇ ਉਕਤ ਦੋਸ਼ੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : PSPCL ਦਾ ਐੱਸ. ਡੀ. ਓ. ਗ੍ਰਿਫ਼ਤਾਰ, ਫਸਿਆ ਵਿਜੀਲੈਂਸ ਦੀ ਜਾਂਚ ’ਚ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਕਿਸਾਨੀ ਅੰਦੋਲਨ 2 : ਸਿਹਤ ਸੇਵਾਵਾਂ ਲਈ ਸਰਕਾਰੀ ਹਸਪਤਾਲਾਂ ’ਚ ਅਲਰਟ ਜਾਰੀ, 100 ਐਮਰਜੈਂਸੀ ਬੈੱਡ ਤਿਆਰ
NEXT STORY