ਲੁਧਿਆਣਾ : ਪੁਲਸ ਕਮਿਸ਼ਨਰ ਲੁਧਿਆਣਾ ਰਾਕੇਸ਼ ਅਗਰਵਾਲ ਵੱਲੋਂ ਪੁਲਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਵਿਚ ਪੈਂਦੇ ਪਟਵਾਰੀਆ ਦੀ ਪ੍ਰੀਖਿਆ ਲਈ ਨਿਰਧਾਰਿਤ ਸਾਰੇ ਕੇਦਰਾਂ ਦੇ ਇਰਦ-ਗਿਰਦ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆ ਦੇ ਪ੍ਰੀਖਿਆ ਸਮੇਂ ਦੌਰਾਨ ਪ੍ਰੀਖਿਆ ਕੇਂਦਰ ਤੋਂ 200 ਮੀਟਰ ਦੇ ਅੰਦਰ ਜਾਣ ਜਾਂ ਇਕੱਠੇ ਹੋਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਅਗਰਵਾਲ ਨੇ ਆਪਣੇ ਹੁਕਮਾਂ ਵਿੱਚ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਪੰਜਾਬ ਸਰਕਾਰ ਵੱਲੋਂ ਮਹਿਕਮਾ ਮਾਲ ਵਿੱਚ ਪਟਵਾਰੀਆ ਦੀ ਭਰਤੀ ਸਬੰਧੀ ਮਿਤੀ 08-08-2021 ਨੂੰ ਪ੍ਰੀਖਿਆ ਲਈ ਜਾ ਰਹੀ ਹੈ।
ਇਸ ਪ੍ਰੀਖਿਆ ਸਬੰਧੀ ਪੁਲਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਅੰਦਰ ਵੱਖ-ਵੱਖ ਥਾਵਾਂ 'ਤੇ ਪ੍ਰੀਖਿਆ ਕੇਂਦਰ ਨਿਰਧਾਰਿਤ ਕੀਤੇ ਗਏ ਹਨ। ਇਸ ਪ੍ਰੀਖਿਆ ਨੂੰ ਸ਼ਾਤੀ ਪੂਰਵਕ ਨੇਪਰੇ ਚਾੜ੍ਹਨ ਲਈ ਅਤੇ ਬਿਨ੍ਹਾਂ ਕਿਸੇ ਦਖ਼ਲ-ਅੰਦਾਜ਼ੀ ਦੇ ਸਬੰਧਿਤ ਕੇਦਰਾਂ ਦੇ ਇਰਦ-ਗਿਰਦ ਵਿਆਪਕ ਪ੍ਰਬੰਧ ਕਰਨ ਦੀ ਲੋੜ ਹੈ, ਤਾਂ ਜੋ ਪ੍ਰੀਖਿਆ ਕੇਦਰਾਂ ਦੇ ਇਰਦ-ਗਿਰਦ ਆਮ ਜਨਤਾ ਆਦਿ ਇਕੱਠੇ ਨਾ ਹੋ ਸਕੇ ਅਤੇ ਕੋਈ ਵੀ ਅਣ-ਸੁਖਾਵੀਂ ਘਟਨਾ ਨਾ ਵਾਪਰੇ। ਇਹ ਹੁਕਮ ਮਿਤੀ 08-08-2021 ਪ੍ਰੀਖਿਆ ਵਾਲੇ ਦਿਨ ਪ੍ਰੀਖਿਆ ਸਮੇਂ ਤੱਕ ਲਾਗੂ ਰਹੇਗਾ।
ਪਾਰਟੀ ਦੀ ਜਿੱਤ ਦਾ ਦਾਅਵਾ ਕਰਦਿਆਂ ਬੋਲੇ 'ਮਨੀਸ਼ ਤਿਵਾੜੀ', 'ਪੰਜਾਬ ਕਾਂਗਰਸ 'ਚ ਹੁਣ ਕੋਈ ਕਲੇਸ਼ ਨਹੀਂ'
NEXT STORY