ਚੰਡੀਗੜ੍ਹ : ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਇਸ਼ਤਿਹਾਰ ਨੰਬਰ-01 ਆਫ 2021 ਰਾਹੀਂ ਪਟਵਾਰੀ, ਜ਼ਿਲ੍ਹੇਦਾਰ ਅਤੇ ਨਹਿਰੀ ਪਟਵਾਰੀ ਦੀਆਂ 1152 ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ। ਇਨ੍ਹਾਂ ਅਸਾਮੀਆਂ ਲਈ ਲਿਖ਼ਤੀ ਪ੍ਰੀਖਿਆ ਹੁਣ 8 ਅਗਸਤ, 2021 ਨੂੰ ਆਯੋਜਿਤ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਦਿੱਤੀ।
ਇਹ ਵੀ ਪੜ੍ਹੋ : ਚੰਡੀਗੜ੍ਹ ਤੋਂ ਵੱਡੀ ਖ਼ਬਰ : UT ਪ੍ਰਸ਼ਾਸਕ ਦੇ ਸਲਾਹਕਾਰ 'ਮਨੋਜ ਪਰਿਦਾ' ਦਾ ਤਬਾਦਲਾ, ਮਿਲਿਆ ਇਹ ਨਵਾਂ ਰੈਂਕ
ਉਨ੍ਹਾਂ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਲਿਖ਼ਤੀ ਪ੍ਰੀਖਿਆ ਦੀ ਪਹਿਲਾਂ ਐਲਾਨੇ ਪ੍ਰੋਗਰਾਮ ਅਨੁਸਾਰ 2 ਮਈ, 2021 ਤਾਰੀਖ਼ ਤੈਅ ਕੀਤੀ ਗਈ ਸੀ, ਜੋ ਕੋਵਿਡ-19 ਦੀ ਦੂਜੀ ਲਹਿਰ ਦੇ ਕਾਰਨ ਪੰਜਾਬ ਸਰਕਾਰ ਦੀਆਂ ਕੋਵਿਡ-19 ਦੀਆਂ ਗਾਈਡਲਾਈਨਜ਼ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤੀ ਗਈ ਸੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਐਨਕਾਊਂਟਰ 'ਚ ਮਾਰੇ 'ਜੈਪਾਲ' ਦਾ ਨਹੀਂ ਹੋਵੇਗਾ ਮੁੜ 'ਪੋਸਟਮਾਰਟਮ', ਖਾਰਿਜ ਹੋਈ ਪਰਿਵਾਰ ਦੀ ਪਟੀਸ਼ਨ
ਹੁਣ ਜਦੋਂ ਕੋਵਿਡ ਦੇ ਕੇਸਾਂ ਦੀ ਗਿਣਤੀ ਵਿੱਚ ਕਮੀ ਦਰਜ ਕੀਤੀ ਗਈ ਤਾਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸੁਯੋਗ ਅਗਵਾਈ ਤੇ ਸਰਕਾਰ ਦੀ ਘਰ-ਘਰ ਰੁਜ਼ਗਾਰ ਦੇਣ ਦੀ ਨੀਤੀ ਪ੍ਰਤੀ ਪ੍ਰਤੀਬੱਧਤਾ ਦੇ ਮੱਦੇਨਜ਼ਰ ਬੋਰਡ ਵੱਲੋਂ ਵੱਖ-ਵੱਖ ਅਸਾਮੀਆਂ ਲਈ ਲਿਖ਼ਤੀ ਪ੍ਰੀਖਿਆਵਾਂ ਲੈਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।
ਇਹ ਵੀ ਪੜ੍ਹੋ : 'ਪੰਜਾਬ ਕੈਬਨਿਟ' 'ਚ ਫੇਰਬਦਲ ਦੀ ਸੁਗਬੁਗਾਹਟ ਤੇਜ਼, ਅੱਜ ਦੀ ਮੀਟਿੰਗ 'ਚ ਲਏ ਜਾ ਸਕਦੇ ਨੇ ਵੱਡੇ ਫ਼ੈਸਲੇ
ਜਿਸ ਦੀ ਲੜੀ ਵਜੋਂ ਪਟਵਾਰੀ, ਜਿਲ੍ਹੇਦਾਰ, ਨਹਿਰੀ ਪਟਵਾਰੀ ਦੀਆਂ 1152 ਅਸਾਮੀਆਂ ਲਈ ਲਿਖ਼ਤੀ ਪ੍ਰੀਖਿਆ ਹੁਣ 8 ਅਗਸਤ, 2021 ਨੂੰ ਆਯੋਜਿਤ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਸ਼੍ਰੋਮਣੀ ਕਮੇਟੀ ਦਾ ਵੱਡਾ ਉਪਰਾਲਾ, ਵਿਦਿਆਰਥੀਆਂ ਨੂੰ ਵੰਡੀ 22 ਲੱਖ ਰੁਪਏ ਦੀ ਵਜ਼ੀਫ਼ਾ ਰਾਸ਼ੀ
NEXT STORY