ਚੰਡੀਗੜ੍ਹ (ਭਗਵਤ) : ਚੰਡੀਗੜ੍ਹ ਤੋਂ ਕਾਂਗਰਸ ਦੇ ਉਮੀਦਵਾਰ ਪਵਨ ਕੁਮਾਰ ਬਾਂਸਲ ਵਲੋਂ ਬੁੱਧਵਾਰ ਨੂੰ ਆਪਣਾ ਮੈਨੀਫੈਸਟੋ ਲਾਂਚ ਕੀਤਾ ਗਿਆ ਹੈ। ਪਵਨ ਕੁਮਾਰ ਬਾਂਸਲ ਦਾ ਕਹਿਣਾ ਹੈ ਕਿ 5 ਸਾਲ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਤੋਂ ਬਾਅਦ ਇਹ ਮੈਨੀਫੈਸਟੋ ਤਿਆਰ ਕੀਤਾ ਗਿਆ ਹੈ। ਪਵਨ ਬਾਂਸਲ ਵਲੋਂ ਜਾਰੀ ਕੀਤੇ ਮੈਨੀਫੈਸਟੋ ਦੇ ਕੁਝ ਮੁੱਖ ਅੰਸ਼ ਇਸ ਤਰ੍ਹਾਂ ਹਨ—
ਵੀ. ਆਈ. ਪੀ ਕਲਚਰ ਨੂੰ ਖਤਮ ਕਰਨਾ।
ਐੱਮ. ਪੀ. ਦੇ ਨਾਲ 'ਤੇ ਕੋਈ ਵੀ ਨੀਂਹ ਪੱਥਰ ਨਹੀਂ ਰੱਖਿਆ ਜਾਵੇਗਾ।
ਖਾਲੀ ਪੋਸਟਾਂ ਨੂੰ ਭਰਿਆ ਜਾਵੇਗਾ ਅਤੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ।
ਸੀਨੀਅਰ ਸਿਟੀਜ਼ਨਸ ਨੂੰ ਪ੍ਰਾਪਰਟੀ ਟੈਕਸ ਤੇ ਹੋਰ ਟੈਕਸਾਂ 'ਚ ਸਹੂਲਤ ਮਿਲੇਗੀ।
ਪ੍ਰਾਪਰਟੀ ਦੇ ਕੁਲੈਕਟਰ ਰੇਟ ਘਟਾਏ ਜਾਣਗੇ।
ਸੁਰੱਖਿਆ ਦੇ ਮੱਦੇਨਜ਼ਰ ਪੂਰੇ ਸ਼ਹਿਰ 'ਚ ਸੀ. ਸੀ. ਟੀ. ਵੀ. ਕੈਮਰੇ ਲਾਏ ਜਾਣਗੇ।
ਮੈਟਰੋ ਪ੍ਰਾਜੈਕਟ 'ਤੇ ਕੰਮ ਕੀਤਾ ਜਾਵੇਗਾ।
ਮਲਟੀਲੇਵਲ ਦੀ ਪਾਰਕਿੰਗ ਬਣਾਈ ਜਾਵੇਗੀ।
ਚੰਡੀਗੜ੍ਹ ਐਂਟਰੀ ਪੁਆਇੰਟਸ ਨੂੰ ਸਾਫ-ਸੁਥਰਾ ਬਣਾਇਆ ਜਾਵੇਗਾ।
ਕਮਰਸ਼ੀਅਲ ਪ੍ਰਾਪਰਟੀ ਨੂੰ ਲੀਜ਼ ਹੋਲਡ ਤੋਂ ਫਰੀ ਹੋਲਡ ਕੀਤਾ ਜਾਵੇਗਾ।
ਸਟਰੀਟ ਵੈਂਡਰ ਐਕਟ ਨੂੰ ਲਾਗੂ ਕੀਤਾ ਜਾਵੇਗਾ।
10ਵੀਂ ਜਮਾਤ ਦੇ ਨਤੀਜਿਆਂ ਨੇ ਕੀਤਾ ਹੈਰਾਨ, ਤੋੜੇ ਰਿਕਾਰਡ
NEXT STORY