ਲੁਧਿਆਣਾ (ਰਾਮ) : ਸ਼ਹਿਰ ’ਚ ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ ਈ-ਰਿਕਸ਼ਾ ’ਤੇ ਸਖ਼ਤੀ ਕੀਤੀ ਜਾ ਰਹੀ ਹੈ। ਇਸ ਸਬੰਧੀ ਈ-ਰਿਕਸ਼ਾ ਚਾਲਕ ਕਾਫੀ ਪਰੇਸ਼ਾਨ ਹਨ। ਇਸ ਸੰਬਧੀ ‘ਜਗ ਬਾਣੀ’ ਦੇ ਪੱਤਰਕਾਰ ਨੇ ਨਵ-ਨਿਯੁਕਤ ਸਹਾਇਕ ਟਰਾਂਸਪੋਰਟ ਅਫ਼ਸਰ ਅਭਿਸ਼ੇਕ ਬਾਂਸਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਕਿਸੇ ਵੀ ਈ-ਰਿਕਸ਼ਾ ਚਾਲਕ ਨੂੰ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ 'ਚ ਦਲਿਤ ਵੋਟਰਾਂ ਬਿਨਾਂ ਨਹੀਂ ਚੱਲ ਸਕਦੀ ਸਿਆਸਤ ਦੀ ਗੱਡੀ, ਹਰ ਪਾਰਟੀ ਕਰ ਰਹੀ ਫੋਕਸ
ਇਸ ਦੇ ਲਈ ਵਿਭਾਗ ਵੱਲੋਂ ਵਿਵਸਥਾ ਬਣਾਈ ਜਾ ਰਹੀ ਹੈ। ਟਰਾਂਸਪੋਰਟ ਵਿਭਾਗ ਵੱਲੋਂ ਹੁਣ ਈ-ਰਿਕਸ਼ਾ ਚਾਲਕਾਂ ਦੀ ਆਰ. ਸੀ. ਬਣਾਈ ਜਾਵੇਗੀ। ਇਸ ਦੇ ਲਈ ਈ-ਰਿਕਸ਼ਾ ਚਾਲਕਾਂ ਨੂੰ ਫਾਰਮ ਨੰ. 21-22 ਅਤੇ ਇੰਸ਼ੋਰੈਂਸ ਲੈ ਕੇ ਟਰਾਂਸਪੋਰਟ ਵਿਭਾਗ ਦੀ ਵੈੱਬਸਾਈਟ ’ਤੇ ਆਨਲਾਈਨ ਅਪਲਾਈ ਕਰਨਾ ਪਵੇਗਾ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਰੱਦ ਹੋਈ UPSC ਦੀ ਪ੍ਰੀਖਿਆ, ਜਾਣੋ ਕੀ ਹੈ ਨਵੀਂ ਤਾਰੀਖ਼
ਉਨ੍ਹਾਂ ਦੱਸਿਆ ਕਿ ਬਿਨੈਕਾਰ ਨੂੰ ਇਸ ਦੀ ਫ਼ੀਸ 800 ਰੁਪਏ ਅਦਾ ਕਰਨੀ ਪਵੇਗੀ। ਜੇਕਰ ਈ-ਰਿਕਸ਼ਾ ’ਤੇ ਲੋਨ ਚੱਲ ਰਿਹਾ ਹੈ ਤਾਂ 2300 ਰੁਪਏ ਫ਼ੀਸ ਅਦਾ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਈ-ਰਿਕਸ਼ਾ ਚਾਲਕ ਕਿਸੇ ਵੀ ਏਜੰਟ ਦੇ ਝਾਂਸੇ ’ਚ ਨਾ ਆਉਣ ਕਿਉਂਕਿ ਉਹ 10-10 ਹਜ਼ਾਰ ਵਸੂਲ ਰਹੇ ਹਨ। ਇਸ ਦੀ ਬਜਾਏ ਉਹ ਸਿੱਧਾ ਵਿਭਾਗ ਦੀ ਵੈੱਬਸਾਈਟ ’ਤੇ ਅਪਲਾਈ ਕਰਨ ਤਾਂ ਬਿਹਤਰ ਹੋਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੈਂਗਸਟਰ ਲਖਬੀਰ ਲੰਡਾ ਦੀ ਪੰਜਾਬੀ ਪਰਿਵਾਰ ਨੂੰ ਧਮਕੀ, 10 ਖੋਖੇ ਦਿਓ ਨਹੀਂ ਤਾਂ...
NEXT STORY