ਲੁਧਿਆਣਾ (ਨਰਿੰਦਰ) : ਪੰਜਾਬ ਸਰਕਾਰ ਵੱਲੋਂ ਕੋਰੋਨਾ ਨੂੰ ਲੈ ਕੇ ਜਾਰੀ ਕੀਤੀਆਂ ਗਈਆਂ ਨਵੀਆਂ ਗਾਈਡਾਲਾਈਨਜ਼ ਮੁਤਾਬਕ ਸਾਰੀਆਂ ਦੁਕਾਨਾਂ ਅਤੇ ਬਾਜ਼ਾਰ 5 ਵਜੇ ਤੱਕ ਬੰਦ ਕਰਨ ਦੇ ਹੁਕਮ ਹਨ। ਇਸੇ ਤਹਿਤ ਲੁਧਿਆਣਾ ਦੇ ਚੌੜਾ ਬਾਜ਼ਾਰ 'ਚ ਪੀ. ਸੀ. ਆਰ. ਵੈਨਾਂ ਰਾਹੀਂ ਅਨਾਊਂਸਮੈਂਟ ਕੀਤੀ ਜਾ ਰਹੀ ਹੈ ਕਿ ਸਾਰੇ ਦੁਕਾਨਦਾਰ ਆਪਣੀਆਂ ਦੁਕਾਨਾਂ 5 ਵਜੇ ਤੱਕ ਬੰਦ ਕਰ ਲੈਣ। ਇਸ ਨੂੰ ਲੈ ਕੇ ਦੁਕਾਨਦਾਰਾਂ 'ਚ ਕਾਫੀ ਨਿਰਾਸ਼ਾ ਪਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਬਰਫ ਹੇਠਾਂ ਦੱਬਣ ਕਾਰਨ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਿਕ ਮੈਂਬਰਾਂ ਲਈ ਕੈਪਟਨ ਦਾ ਵੱਡਾ ਐਲਾਨ
ਦੁਕਾਨਦਾਰਾਂ ਨੇ ਪ੍ਰਸ਼ਾਸਨ ਦੇ ਇਸ ਕਦਮ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ਕਿਹਾ ਹੈ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕੋਈ ਠੋਸ ਕਦਮ ਚੁੱਕੇ ਤਾਂ ਜੋ ਦੁਕਾਨਦਾਰ ਵੀ ਆਪਣਾ ਘਰ ਚਲਾ ਸਕਣ ਅਤੇ ਆਪਣੇ ਖ਼ਰਚੇ ਕੱਢ ਸਕਣ। ਉਨ੍ਹਾਂ ਨੇ ਕਿਹਾ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਲਾਕਡਾਊਨ ਦੀ ਬਜਾਏ ਪੂਰਨ ਤੌਰ 'ਤੇ ਲਾਕਡਾਊਨ ਲਾ ਦੇਣਾ ਚਾਹੀਦਾ ਹੈ ਤਾਂ ਜੋ ਲੋਕਾਂ 'ਚ ਕਿਸੇ ਤਰ੍ਹਾਂ ਦੀ ਕੋਈ ਭੰਬਲਭੂਸੇ ਵਾਲੀ ਸਥਿਤੀ ਨਾ ਰਹੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ BJP ਤੇ RSS ਆਗੂਆਂ ਨੂੰ ਖ਼ਤਰਾ!, ਕੇਂਦਰ ਨੇ ਜਾਰੀ ਕੀਤੇ ਨਿਰਦੇਸ਼
ਉੱਥੇ ਹੀ ਥਾਣਾ ਕੋਤਵਾਲੀ ਦੇ ਐਸ. ਐਚ. ਓ. ਹਰਜੀਤ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਸ਼ਾਮ 5 ਵਜੇ ਤੱਕ ਸਾਰੀਆਂ ਦੁਕਾਨਾਂ ਬੰਦ ਹੋ ਜਾਣੀਆਂ ਚਾਹੀਦੀਆਂ ਹਨ ਅਤੇ 6 ਵਜੇ ਤੱਕ ਲੋਕ ਆਪਣੇ ਘਰਾਂ ਨੂੰ ਚਲੇ ਜਾਣ। ਉਨ੍ਹਾਂ ਦੱਸਿਆ ਕਿ ਪੀ. ਸੀ. ਆਰ. ਵੈਨ ਰਾਹੀਂ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਅਨਾਊਂਸਮੈਂਟ ਵੀ ਕੀਤੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
ਪੰਜਾਬ ਕੋਲ ਕੋਵਿਡ-19 ਟੀਕੇ ਦੀਆਂ ਸਿਰਫ਼ 1.9 ਲੱਖ ਖੁਰਾਕਾਂ ਬਚੀਆਂ
NEXT STORY