ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਵੱਡਾ ਫੇਰਬਦਲ ਕਰਦਿਆਂ ਲੁਧਿਆਣਾ ਨਗਰ ਨਿਗਮ (MC) ਦੇ ਕਮਿਸ਼ਨਰ ਦੀ ਜ਼ਿੰਮੇਵਾਰੀ ਵਿੱਚ ਬਦਲਾਅ ਕੀਤਾ ਗਿਆ ਹੈ। ਜਾਰੀ ਕੀਤੇ ਗਏ ਤਾਜ਼ਾ ਪ੍ਰਸ਼ਾਸਨਿਕ ਹੁਕਮਾਂ ਤਹਿਤ ਲੁਧਿਆਣਾ ਨਗਰ ਨਿਗਮ ਦੇ ਕਮਿਸ਼ਨਰ ਆਈ.ਏ.ਐੱਸ. (IAS) ਓਜਸਵੀ (2020 ਬੈਚ) ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਜਗ੍ਹਾ ਪੰਜਾਬ ਸਿਵਲ ਸੇਵਾ (PCS) ਦੇ ਸੀਨੀਅਰ ਅਧਿਕਾਰੀ ਅੰਕੁਰ ਮਹਿੰਦਰੂ (2016 ਬੈਚ) ਨੂੰ ਲੁਧਿਆਣਾ ਨਗਰ ਨਿਗਮ ਦਾ ਨਵਾਂ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।
ਇਨ੍ਹਾਂ ਆਦੇਸ਼ਾਂ ਵਿੱਚ ਸਪੱਸ਼ਟ ਨਿਰਦੇਸ਼ ਦਿੱਤੇ ਗਏ ਹਨ ਕਿ ਇਸ ਫੇਰਬਦਲ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਜਾਵੇ। ਇਸ ਦੇ ਨਾਲ ਹੀ ਨਵ-ਨਿਯੁਕਤ ਨਗਰ ਨਿਗਮ ਕਮਿਸ਼ਨਰ ਅੰਕੁਰ ਮਹਿੰਦਰੂ ਨੂੰ ਤੁਰੰਤ ਲੁਧਿਆਣਾ ਪਹੁੰਚ ਕੇ ਆਪਣਾ ਨਵਾਂ ਕਾਰਜਭਾਰ ਸੰਭਾਲਣ ਲਈ ਕਿਹਾ ਗਿਆ ਹੈ।
ਤਜਰਬੇਕਾਰ ਅਧਿਕਾਰੀ ਹਨ ਪੀ.ਸੀ.ਐੱਸ. ਅੰਕੁਰ ਮਹਿੰਦਰੂ
2016 ਬੈਚ ਦੇ ਪੀ.ਸੀ.ਐੱਸ. ਅਧਿਕਾਰੀ ਅੰਕੁਰ ਮਹਿੰਦਰੂ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਵਿਭਾਗਾਂ ਵਿੱਚ ਮਹੱਤਵਪੂਰਨ ਪ੍ਰਸ਼ਾਸਨਿਕ ਅਹੁਦਿਆਂ 'ਤੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਲੁਧਿਆਣਾ ਵਰਗੇ ਵੱਡੇ ਉਦਯੋਗਿਕ ਸ਼ਹਿਰ ਵਿੱਚ ਨਗਰ ਨਿਗਮ ਕਮਿਸ਼ਨਰ ਵਜੋਂ ਉਨ੍ਹਾਂ ਦੀ ਤਾਇਨਾਤੀ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ।
ਸ਼ਹਿਰ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ, ਸਫ਼ਾਈ ਵਿਵਸਥਾ, ਆਗਾਮੀ ਨਿਗਮ ਚੋਣਾਂ ਦੀਆਂ ਤਿਆਰੀਆਂ, ਜਲ ਨਿਕਾਸੀ ਅਤੇ ਨਜਾਇਜ਼ ਕਬਜ਼ੇ ਹਟਾਉਣ ਦੀਆਂ ਮੁਹਿੰਮਾਂ ਨੂੰ ਤੇਜ਼ ਕਰਨਾ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੋਣਗੀਆਂ।
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ, ਦੇਖੋ LIST
NEXT STORY