ਜਲੰਧਰ (ਵਿਸ਼ੇਸ਼)–ਪੰਜਾਬ ਵਿਚ ਪੀ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲਿਆਂ ਨੂੰ ਲੈ ਕੇ ਇਕ ਵਾਰ ਫਿਰ ਚਰਚਾਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਸੀ. ਬੀ. ਆਈ. ਦੀ ਕਾਰਵਾਈ ਤੋਂ ਬਾਅਦ ਹੁਣ ਸਵਾਲ ਉੱਠ ਰਹੇ ਹਨ ਕਿ ਸਰਕਾਰ ਵੱਲੋਂ ਪੀ. ਸੀ. ਐੱਸ. ਅਧਿਕਾਰੀਆਂ ਦੇ ਵੱਡੇ ਪੱਧਰ ’ਤੇ ਤਬਾਦਲੇ ਕੀਤੇ ਜਾਣਗੇ।ਦੱਸਿਆ ਜਾ ਰਿਹਾ ਹੈ ਕਿ 11, 12 ਅਤੇ 13 ਅਕਤੂਬਰ ਨੂੰ ਲਗਾਤਾਰ 3 ਦਿਨ ਪੀ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾਣ ਦੀ ਚਰਚਾ ਹੈ। ਲਗਾਤਾਰ ਹੋ ਰਹੇ ਇਨ੍ਹਾਂ ਤਬਾਦਲਿਆਂ ਨੂੰ ਲੈ ਕੇ ਪ੍ਰਸ਼ਾਸਨਿਕ ਹਲਕਿਆਂ ਵਿਚ ਵੀ ਤਰ੍ਹਾਂ-ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ।
ਉਥੇ ਹੀ ਕਈ ਲੋਕਾਂ ਦਾ ਦੋਸ਼ ਹੈ ਕਿ ਕੁਝ ਪੀ. ਸੀ. ਐੱਸ. ਅਧਿਕਾਰੀ ਕਥਿਤ ਤੌਰ ’ਤੇ ਆਪਣੀ ਪਹੁੰਚ ਅਤੇ ਸੈਟਿੰਗ ਰਾਹੀਂ ਮਨਪਸੰਦ ਜ਼ਿਲ੍ਹਿਆਂ ਵਿਚ ਪੋਸਟਿੰਗ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਅਜਿਹੇ ਵਿਚ ਸਵਾਲ ਉੱਠ ਰਿਹਾ ਹੈ ਕਿ ਤਬਾਦਲਿਆਂ ਵਿਚ ਪਾਰਦਰਸ਼ੀ ਨੀਤੀ ਅਪਣਾਈ ਜਾ ਰਹੀ ਹੈ ਜਾਂ ਫਿਰ ਕੁਝ ਅਧਿਕਾਰੀਆਂ ਨੂੰ ਉਨ੍ਹਾਂ ਦੀ ਪਸੰਦ ਦੇ ਸਥਾਨ ’ਤੇ ਤਾਇਨਾਤੀ ਮਿਲ ਰਹੀ ਹੈ।
ਇਹ ਵੀ ਪੜ੍ਹੋ: LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
ਸੀ. ਬੀ. ਆਈ. ਦੀ ਕਾਰਵਾਈ ਤੋਂ ਬਾਅਦ ਪ੍ਰਸ਼ਾਸਨਿਕ ਵਿਭਾਗ ਵਿਚ ਹੋਣ ਵਾਲੇ ਤਬਾਦਲਿਆਂ ’ਤੇ ਹੁਣ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਲੋਕਾਂ ਦੀ ਮੰਗ ਹੈ ਕਿ ਜੇਕਰ ਲਗਾਤਾਰ ਤਬਾਦਲੇ ਕੀਤੇ ਜਾ ਰਹੇ ਹਨ ਤਾਂ ਸਰਕਾਰ ਇਨ੍ਹਾਂ ਦੇ ਕਾਰਨਾਂ ਅਤੇ ਪੋਸਟਿੰਗ ਪ੍ਰਕਿਰਿਆ ਨੂੰ ਵੀ ਜਨਤਕ ਕਰੇ ਤਾਂ ਜੋ ਕਿਸੇ ਤਰ੍ਹਾਂ ਦੀ ਚਰਚਾ ਜਾਂ ਸ਼ੱਕ ਦੀ ਸਥਿਤੀ ਨਾ ਬਣੇ। ਹੁਣ ਵੇਖਣ ਵਾਲੀ ਗੱਲ ਇਹ ਹੋਵੇਗੀ ਕਿ 11 ਤੋਂ 13 ਅਕਤੂਬਰ ਤਕ ਹੋਣ ਵਾਲੇ ਤਬਾਦਲਿਆਂ ਵਿਚ ਕਿਨ੍ਹਾਂ ਪੀ. ਸੀ. ਐੱਸ. ਅਧਿਕਾਰੀਆਂ ਨੂੰ ਬਦਲਿਆ ਜਾਂਦਾ ਹੈ ਅਤੇ ਕਿਨ੍ਹਾਂ ਅਧਿਕਾਰੀਆਂ ਨੂੰ ਮਨਪਸੰਦ ਜ਼ਿਲ੍ਹਿਆਂ ਵਿਚ ਤਾਇਨਾਤੀ ਮਿਲਦੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI ਨਾਲ ਜੁੜੇ ਤਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
PAU ਦੇ ਗਰਾਊਂਡ ’ਚ ਸਰਸ ਮੇਲਾ ਲਾਉਣ ਨੂੰ ਲੈ ਕੇ ਕੌਂਸਲਰ ਦੇ ਪਤੀ ਇੰਦੀ ਦਾ ਵਿਰੋਧ, ਪੜ੍ਹੋ ਕੀ ਕਿਹਾ
NEXT STORY