ਚੰਡੀਗੜ੍ਹ (ਰਮਨਜੀਤ) : ਪੰਜਾਬ 'ਚ ਹੜਤਾਲ 'ਤੇ ਗਏ ਪੀ. ਸੀ. ਐੱਸ. ਅਧਿਕਾਰੀਆਂ ਨੂੰ ਲੈ ਕੇ ਹਲਚਲ ਵੱਧਦੀ ਦਿਖਾਈ ਦੇ ਰਹੀ ਹੈ। ਉਕਤ ਅਧਿਕਾਰੀਆਂ ਦੀ ਮੁੱਖ ਮੰਤਰੀ ਮਾਨ ਦੇ ਮੁੱਖ ਸਕੱਤਰ ਵੇਣੂੰ ਪ੍ਰਸਾਦ ਨਾਲ ਮੀਟਿੰਗ ਹੋ ਰਹੀ ਹੈ। ਮੀਟਿੰਗ 'ਚ ਪੀ. ਸੀ. ਐੱਸ. ਐਸੋਸੀਏਸ਼ਨ ਦੇ ਪ੍ਰਧਾਨ ਰਜਤ ਓਬਰਾਏ, ਅੰਕੁਰ ਮਹਿੰਦਰੂ ਜਨਰਲ ਸਕੱਤਰ, ਪੂਜਾ ਸਿਆਲ, ਹਰਜੀਤ ਸਿੰਘ, ਸੱਕਤਰ ਸਿੰਘ ਬੱਲ, ਸੁਖਪ੍ਰੀਤ ਸਿੰਘ ਸ਼ਾਮਲ ਹਨ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਕਿਸਾਨਾਂ ਦੇ ਧਰਨਿਆਂ ਦਾ ਮਾਮਲਾ ਪੁੱਜਾ ਹਾਈਕੋਰਟ
ਦੱਸ ਦੇਈਏ ਕਿ ਮੁੱਖ ਮੰਤਰੀ ਮਾਨ ਵੱਲੋਂ ਹੜਤਾਲ 'ਤੇ ਗਏ ਸਾਰੇ ਅਧਿਕਾਰੀਆਂ ਨੂੰ ਦੁਪਹਿਰ 2 ਵਜੇ ਤੱਕ ਡਿਊਟੀ 'ਤੇ ਪਰਤਣ ਦਾ ਅਲਟੀਮੇਟਮ ਦਿੱਤਾ ਹੋਇਆ ਹੈ। ਇਸ ਦੇ ਨਾਲ ਹੀ ਅਤੇ ਨਾ ਪਰਤਣ ਵਾਲੇ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੇ ਹੁਕਮ ਵੀ ਜਾਰੀ ਕੀਤੇ ਹੋਏ ਹਨ। ਹੁਣ 2 ਵੱਜਣ 'ਚ ਕੁੱਝ ਹੀ ਮਿੰਟ ਬਾਕੀ ਹੈ। ਅਜਿਹੇ 'ਚ ਦੇਖਣਾ ਇਹ ਹੋਵੇਗਾ ਕਿ ਇਨ੍ਹਾਂ ਪੀ. ਸੀ. ਐੱਸ. ਅਧਿਕਾਰੀਆਂ ਦੀ ਮੀਟਿੰਗ ਦਾ ਕੀ ਨਤੀਜਾ ਨਿਕਲਦਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਰਾਹਤ, ਇਨ੍ਹਾਂ 3 ਜ਼ਿਲ੍ਹਿਆਂ 'ਚ ਸ਼ਰਤਾਂ ਨਾਲ ਮਿਲੀ 'ਮਾਈਨਿੰਗ' ਦੀ ਇਜਾਜ਼ਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਮਾਮਲਾ ਸ਼ਹੀਦ ਕੁਲਦੀਪ ਬਾਜਵਾ ਦਾ, ਮਹਿਜ਼ ਇਤਫ਼ਾਕ: ਗੈਂਗਸਟਰ ਉਸੇ ਇਲਾਕੇ ’ਚ ਸਨ, ਜਿੱਥੇ ਮੌਜੂਦ ਸੀ ਭਾਜਪਾ ਦੀ ਲੀਡਰਸ਼ਿਪ
NEXT STORY