ਚੰਡੀਗੜ੍ਹ (ਰਮਨਜੀਤ ਸਿੰਘ)- ਪਿਛਲੇ ਦਿਨੀਂ ਲੁਧਿਆਣਾ ਵਿਚ ਆਰ.ਟੀ.ਏ. ਵਜੋਂ ਤਾਇਨਾਤ ਪੀ.ਸੀ.ਐੱਸ. ਅਧਿਕਾਰੀ ਨਰਿੰਦਰ ਸਿੰਘ ਧਾਲੀਵਾਲ ਦੀ ਵਿਜੀਲੈਂਸ ਬਿਊਰੋ ਵਲੋਂ ਗਿ੍ਰਫਤਾਰੀ ਦੇ ਵਿਰੋਧ ਵਿਚ ਸਮੂਹਿਕ ਛੁੱਟੀ ’ਤੇ ਹੋਣ ਕਾਰਣ ਹੁਣ ਅਧਿਕਾਰੀ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਆਪਣੇ ਦਫ਼ਤਰਾਂ ਵਿਚ ਕੰਮ ਕਰਨਗੇ ਅਤੇ ਜਮ੍ਹਾਂ ਹੋਏ ਕੰਮ ਨੂੰ ਖ਼ਤਮ ਕਰਨਗੇ। ਇਹ ਐਲਾਨ ਪੀ.ਸੀ.ਐੱਸ. ਅਫ਼ਸਰਾਂ ਦੀ ਐਸੋਸੀਏਸ਼ਨ ਨੇ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਸ ਜ਼ਿਲ੍ਹੇ ਵਿਚ 14 ਜਨਵਰੀ ਦੀ ਛੁੱਟੀ ਦਾ ਐਲਾਨ, ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
ਜਾਣਕਾਰੀ ਅਨੁਸਾਰ ਪੀ.ਸੀ.ਐੱਸ. ਐਸੋਸੀਏਸ਼ਨ ਵਲੋਂ ਸ਼ੁੱਕਰਵਾਰ ਨੂੰ ਆਪਣੇ ਸਾਥੀ ਅਧਿਕਾਰੀਆਂ ਅਤੇ ਮੀਡੀਆ ਨੂੰ ਪੱਤਰ ਭੇਜਿਆ ਗਿਆ ਹੈ। ਇਸ ਪੱਤਰ ਵਿਚ ਪਿਛਲੇ ਦਿਨਾਂ ਦੌਰਾਨ ਵਾਪਰੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ.ਕੇ. ਵੇਣੂ ਪ੍ਰਸਾਦ ਨਾਲ ਹੋਈਆਂ ਮੀਟਿੰਗਾਂ ਦਾ ਵੇਰਵਾ ਵੀ ਦਿੱਤਾ ਗਿਆ ਹੈ। ਐਸੋਸੀਏਸ਼ਨ ਵਲੋਂ ਸਾਰੀਆਂ ਮੰਗਾਂ ਮੰਨਣ ਲਈ ਮੁੱਖ ਮੰਤਰੀ ਦਾ ਧੰਨਵਾਦ ਵੀ ਕੀਤਾ ਗਿਆ ਅਤੇ ਇਸ ਦੇ ਨਾਲ ਹੀ ਇਸ ਸੰਘਰਸ਼ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਵਲੋਂ ਦਿੱਤੇ ਸਹਿਯੋਗ ਲਈ ਵੀ ਧੰਨਵਾਦ ਪ੍ਰਗਟਾਇਆ ਗਿਆ।
ਇਹ ਖ਼ਬਰ ਵੀ ਪੜ੍ਹੋ - ਹਾਕੀ ਵਿਸ਼ਵ ਕੱਪ: ਭਾਰਤ ਦੇ ਪਹਿਲੇ ਮੁਕਾਬਲੇ ਤੋਂ ਪਹਿਲਾਂ ਖੇਡ ਮੰਤਰੀ ਨੇ ਪੰਜਾਬ ਦੇ ਖਿਡਾਰੀਆਂ ਲਈ ਕੀਤਾ ਵੱਡਾ ਐਲਾਨ
ਨਾਲ ਹੀ ਐਸੋਸੀਏਸ਼ਨ ਵਲੋਂ ਐਲਾਨ ਕੀਤਾ ਗਿਆ ਹੈ ਕਿ ਸਮੂਹਿਕ ਛੁੱਟੀ ’ਤੇ ਹੋਣ ਕਾਰਣ ਇਹ ਸੁਣਨ ਵਿਚ ਆਇਆ ਹੈ ਕਿ ਦਫ਼ਤਰਾਂ ਵਿਚ ਬਹੁਤ ਸਾਰਾ ਕੰਮ ਪੈਂਡਿੰਗ ਸੀ, ਜੇਕਰ ਅਜਿਹਾ ਹੁੰਦਾ ਹੈ ਤਾਂ ਐਸੋਸੀਏਸ਼ਨ ਦੇ ਸਮੂਹ ਮੈਂਬਰ ਸ਼ਨੀਵਾਰ ਅਤੇ ਐਤਵਾਰ ਭਾਵ 14 ਜਨਵਰੀ ਅਤੇ 15 ਜਨਵਰੀ ਨੂੰ ਵੀ ਆਪਣੇ ਦਫਤਰਾਂ ਵਿਚ ਹਾਜਰ ਰਹਿਣਗੇ ਅਤੇ ਜੋ ਵੀ ਬਕਾਇਆ ਕੰਮ ਹੋਵੇਗਾ, ਉਸ ਨੂੰ ਪੂਰਾ ਕੀਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਪੰਜਾਬ ਦੇ ਇਸ ਜ਼ਿਲ੍ਹੇ ਵਿਚ 14 ਜਨਵਰੀ ਦੀ ਛੁੱਟੀ ਦਾ ਐਲਾਨ, ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ
NEXT STORY