ਮੋਹਾਲੀ (ਨਿਆਮੀਆਂ) : ਮੋਹਾਲੀ ਜ਼ਿਲੇ ਦੀਆਂ ਮੰਡੀਆਂ ਵਿਚ ਹੁਣ ਤਕ ਪੁੱਜੀ ਝੋਨੇ ਦੀ ਫਸਲ ਦੀ 100 ਫੀਸਦੀ ਲਿਫਟਿੰਗ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ ਅਤੇ ਕਿਸਾਨਾਂ ਨੂੰ ਹੁਣ ਤਕ ਝੋਨੇ ਦੀ 250 ਕਰੋੜ 46 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ ਕਿ 99 ਫੀਸਦੀ ਬਣਦੀ ਹੈ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਮੰਡੀਆਂ ਵਿਚ ਹੁਣ ਤਕ ਪੁੱਜੀ ਸਾਰੀ ਦੀ ਸਾਰੀ 1 ਲੱਖ 59 ਹਜ਼ਾਰ 941 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਸਪਰਾ ਨੇ ਦੱਸਿਆ ਕਿ ਝੋਨੇ ਦੀ ਖਰੀਦ ਕਰ ਰਹੀਆਂ ਸਰਕਾਰੀ ਖਰੀਦ ਏਜੰਸੀਆਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਸੁੱਕਾ ਝੋਨਾ ਖਰੀਦਣ ਵਿਚ ਕਿਸੇ ਕਿਸਮ ਦੀ ਢਿੱਲ-ਮੱਠ ਨਾ ਕਰਨ ਅਤੇ ਜ਼ਿਲੇ 'ਚ ਝੋਨੇ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇ, ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਡੇਢ ਸਾਲ ਬਾਅਦ ਵੀ ਨਹੀਂ ਸੁਧਰੇ ਟ੍ਰੈਕ ਦੇ ਹਾਲਾਤ
NEXT STORY