ਚੰਡੀਗੜ੍ਹ (ਭੁੱਲਰ) : ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਸਾਬਕਾ ਪ੍ਰਧਾਨ ਅਤੇ ਡਾਇਰੈਕਟਰ ਇੰਟਰਨੈਸ਼ਨਲ ਸਿੱਖ ਸਪੋਰਟਸ ਕੌਂਸਲ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਉਸ ਬਿਆਨ ਦੀ ਜ਼ੋਰਦਾਰ ਨਿੰਦਾ ਕੀਤੀ ਹੈ, ਜਿਸ 'ਚ ਉਨ੍ਹਾਂ ਨੇ ਕਰਤਾਰਪੁਰ ਸਾਹਿਬ ਲਾਂਘਾ ਬਣਾਉਣ ਪਿੱਛੇ ਪਾਕਿਸਤਾਨ ਦੀ ਸਾਜ਼ਿਸ਼ ਦੱਸ ਕੇ ਇਸ 'ਤੇ ਸਵਾਲੀਆ ਨਿਸ਼ਾਨ ਲਾਉਣ ਦਾ ਯਤਨ ਕੀਤਾ ਹੈ।
ਪੀਰ ਮੁਹੰਮਦ ਨੇ ਜਾਰੀ ਬਿਆਨ 'ਚ ਕਿਹਾ ਕਿ ਕੈਪਟਨ ਅਮਰਿੰਦਰ ਸਿੱਖ ਪੰਥ ਦੀ ਕੀਤੀ ਜਾ ਰਹੀ ਅਰਦਾਸ ਨੂੰ ਪ੍ਰਵਾਨ ਹੋਇਆ ਦੇਖਣ ਦੀ ਜਗ੍ਹਾ ਨਵਜੋਤ ਸਿੰਘ ਸਿੱਧੂ ਦੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਗੂੜ੍ਹੀ ਦੋਸਤੀ ਤੋਂ ਈਰਖਾ ਵੱਸ ਹੋ ਕੇ ਹੀ ਕਰਤਾਰਪੁਰ ਸਾਹਿਬ ਲਾਂਘੇ ਦੀ ਬੇਲੋੜੀ ਆਲੋਚਨਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨੀ ਦੋਸਤ ਜੋ ਹੁਣ ਲਗਾਤਾਰ ਕੈਪਟਨ ਸਾਹਿਬ ਪਾਸ ਹੀ ਰਹਿੰਦੀ ਹੈ, ਜੇਕਰ ਉਸ ਦੇ ਇੰਡੀਆ 'ਚ ਰਹਿਣ ਨਾਲ ਦੇਸ਼ ਦੀ ਸੁਰੱਖਿਆ ਨੂੰ ਕੋਈ ਖ਼ਤਰਾ ਨਹੀਂ, ਫਿਰ ਸਿੱਖ ਕੌਮ ਦੀ ਮਾਨਸਿਕਤਾ ਦੇ ਉਲਟ ਜਾ ਕੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਬਣਾਉਣ ਵਿਰੁੱਧ ਬੋਲਣਾ ਬੇਹੱਦ ਹੇਠਲੇ ਦਰਜੇ ਦੀ ਸਿਆਸਤ ਹੈ ਜੋ ਕੈਪਟਨ ਵਰਗੇ ਮਾਹਰ ਸਿਆਸਤਦਾਨ ਨੂੰ ਨਹੀਂ ਕਰਨੀ ਚਾਹੀਦੀ। ਹਰਿਆਣਾ 'ਚ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਪੀੜਤਾਂ ਲਈ ਲੜਾਈ ਲੜ ਰਹੀ 'ਹੋਂਦ ਚਿੱਲੜ ਸਿੱਖ ਇਨਸਾਫ ਕਮੇਟੀ' ਦੇ ਪ੍ਰਧਾਨ ਭਾਈ ਦਰਸ਼ਨ ਸਿੰਘ ਘੋਲੀਆ ਨੇ ਵੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਦਿੱਤੇ ਬਿਆਨ ਦੀ ਨਿੰਦਾ ਕਰਦਿਆਂ ਇਸ ਨੂੰ ਸਿੱਖ ਭਾਵਨਾਵਾਂ ਦੇ ਉਲਟ ਦੱਸਿਆ।
ਹਰੀਕੇ ਜਲਗਾਹ 'ਤੇ ਪ੍ਰਵਾਸੀ ਪੰਛੀਆਂ ਨੂੰ ਮਾਰਨ ਦੇ ਦੋਸ਼ 'ਚ 3 ਦੋਸ਼ੀ ਕਾਬੂ
NEXT STORY