ਹੁਸ਼ਿਆਰਪੁਰ, (ਅਮਰਿੰਦਰ)- ਸਿਵਲ ਜੱਜ ਸੀਨੀਅਰ ਡਵੀਜ਼ਨ ਮਾਨਵ ਦੀ ਅਦਾਲਤ ਨੇ ਸ਼ੁੱਕਰਵਾਰ ਨੂੰ ਚੈੱਕ ਬਾਊਂਸ ਦੇ ਮਾਮਲੇ 'ਚ ਵਿਨੀਤ ਸੱਚਦੇਵਾ ਨੂੰ ਦੋਸ਼ੀ ਕਰਾਰ ਦਿੰਦੇ ਹੋਏ ਵੱਖ-ਵੱਖ ਮਾਮਲਿਆਂ 'ਚ ਕੈਦ ਦੇ ਨਾਲ-ਨਾਲ ਨਕਦ ਜੁਰਮਾਨਾ ਅਦਾ ਕਰਨ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਵਿਨੀਤ ਸੱਚਦੇਵਾ ਨੂੰ 2 ਲੱਖ ਰੁਪਏ ਦਾ ਚੈੱਕ ਬਾਊਂਸ ਹੋਣ 'ਤੇ 1 ਸਾਲ ਦੀ ਕੈਦ ਤੇ 50 ਹਜ਼ਾਰ ਰੁਪਏ ਦੇ ਚੈੱਕ ਬਾਊਂਸ ਲਈ 6 ਮਹੀਨਿਆਂ ਦੀ ਕੈਦ ਸੁਣਾਈ ਹੈ।
ਗੌਰਤਲਬ ਹੈ ਕਿ ਅੰਕੁਸ਼ ਸ਼ਰਮਾ ਨੇ ਅਦਾਲਤ 'ਚ ਸ਼ਿਕਾਇਤ ਕੀਤੀ ਸੀ ਕਿ ਵਿਨੀਤ ਸੱਚਦੇਵਾ ਨੂੰ ਉਸ ਨੇ ਪੈਸੇ ਦਿੱਤੇ ਸਨ। ਵਿਨੀਤ ਸੱਚਦੇਵਾ ਨੇ ਜਦ ਉਸ ਨੂੰ 2 ਲੱਖ ਰੁਪਏ ਦਾ ਚੈੱਕ ਦਿੱਤਾ ਤਾਂ ਉਹ ਬਾਊਂਸ ਹੋ ਗਿਆ। ਇਸੇ ਤਰ੍ਹਾਂ 50 ਹਜ਼ਾਰ ਰੁਪਏ ਦਾ ਚੈੱਕ ਦਿੱਤਾ ਤਾਂ ਉਹ ਵੀ ਬਾਊਂਸ ਹੋ ਗਿਆ ਸੀ।
ਨਸ਼ੇ ਵਾਲੇ ਪਦਾਰਥ ਰੱਖਣ ਦੇ ਦੋਸ਼ 'ਚ 3 ਸਾਲ ਦੀ ਕੈਦ
NEXT STORY