ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿਖੇ 13 ਨਵੰਬਰ ਤੋਂ 15 ਨਵੰਬਰ 2025 ਤੱਕ 'ਪੈਨਸ਼ਨਰ ਸੇਵਾ ਮੇਲਾ' ਕਰਵਾਇਆ ਜਾਵੇਗਾ। ਇਸ ਪਹਿਲਕਦਮੀ ਦਾ ਉਦੇਸ਼ ਸੂਬਾ ਸਰਕਾਰ ਦੇ ਸਮੂਹ ਪੈਨਸ਼ਨਰਾਂ ਨੂੰ ਜ਼ਰੂਰੀ ਈ-ਕੇਵਾਈਸੀ ਪ੍ਰਕਿਰਿਆ ਸਬੰਧੀ ਸਹੂਲਤ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਨਵੇਂ ਲਾਂਚ ਕੀਤੇ ਗਏ ਪੈਨਸ਼ਨਰ ਸੇਵਾ ਪੋਰਟਲ 'ਤੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਣ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 3 ਨਵੰਬਰ 2025 ਨੂੰ ਸਾਰੀਆਂ ਪੈਨਸ਼ਨ ਸਬੰਧੀ ਸੇਵਾਵਾਂ ਲਈ ਵਨ-ਸਟਾਪ ਡਿਜੀਟਲ ਪਲੇਟਫਾਰਮ ਲਾਂਚ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਲਈ ਪੋਰਟਲ 'ਤੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਵਾਸਤੇ ਈ-ਕੇਵਾਈਸੀ ਕਰਵਾਉਣਾ ਲਾਜ਼ਮੀ ਹੈ। ਉਨ੍ਹਾਂ ਸਾਰੇ ਪੈਨਸ਼ਨਰਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਸਹਿਜ ਡਿਜੀਟਲ ਪੈਨਸ਼ਨ ਸੇਵਾਵਾਂ ਦਾ ਤਜਰਬਾ ਕਰਨ ਲਈ ਮੇਲੇ ਦੌਰਾਨ ਆਪਣੇ ਨੇੜਲੇ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿਚ ਪਹੁੰਚਣ।
ਇਹ ਵੀ ਪੜ੍ਹੋ : ਰੈੱਡ ਅਲਰਟ ਵਿਚਾਲੇ ਪੰਜਾਬ 'ਚ ਲੱਗ ਗਏ ਨਾਕੇ, ਪੁਲਸ ਨੇ ਸੰਭਾਲੇ ਮੋਰਚੇ
ਇਹ ਪੋਰਟਲ, ਜੋ ਕਿ https://pensionersewa.punjab.gov.in 'ਤੇ ਮੌਜੂਦ ਹੈ, ਰਾਹੀਂ ਸ਼ੁਰੂਆਤ ਵਿਚ ਪੈਨਸ਼ਨਰਾਂ ਨੂੰ ਛੇ ਮੁੱਖ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਨ੍ਹਾਂ ਸੇਵਾਵਾਂ ਵਿਚ 'ਜੀਵਨ ਪ੍ਰਮਾਣ' ਮੋਬਾਈਲ ਐਪ ਰਾਹੀਂ ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾਉਣਾ, ਪੈਨਸ਼ਨ ਨੂੰ ਪਰਿਵਾਰਕ ਪੈਨਸ਼ਨ ਵਿਚ ਤਬਦੀਲ ਕਰਨ ਲਈ ਅਰਜ਼ੀ ਦੇਣਾ, ਲੀਵ ਟਰੈਵਲ ਕਨਸੈਸ਼ਨ ਲੈਣ ਲਈ ਅਰਜ਼ੀ ਦੇਣਾ, ਪੈਨਸ਼ਨ ਸਬੰਧੀ ਸ਼ਿਕਾਇਤਾਂ ਦਰਜ ਕਰਨਾ ਅਤੇ ਪੈਨਸ਼ਨਰਾਂ ਦੇ ਨਿੱਜੀ ਵੇਰਵਿਆਂ ਨੂੰ ਅਪਡੇਟ/ਬਦਲਣਾ ਸ਼ਾਮਲ ਹੈ। 'ਜੀਵਨ ਪ੍ਰਮਾਣ' ਮੋਬਾਈਲ ਐਪ ਐਂਡਰਾਇਡ 'ਤੇ https://play.google.com/store/apps/details?id=com.aadhaar.life ਅਤੇ ਆਈ.ਓ.ਐੱਸ. (iOS) 'ਤੇ https://apps.apple.com/in/app/jeevanpramaan/id6736359405 'ਤੇ ਉਪਲਬਧ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਆਉਣ ਵਾਲੇ ਦਿਨਾਂ ਨੂੰ ਲੈ ਕੇ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਨਵੀਂ ਭਵਿੱਖਬਾਣੀ
ਵਿੱਤ ਮੰਤਰੀ ਚੀਮਾ ਨੇ ਅੱਗੇ ਸਪੱਸ਼ਟ ਕੀਤਾ ਕਿ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਦੀ ਪ੍ਰਕਿਰਿਆ ਸਰਲ ਅਤੇ ਵਰਤੋਂ ਵਿਚ ਆਸਾਨ ਹੈ। ਪੈਨਸ਼ਨਰ ਇਸ ਪੋਰਟਲ 'ਤੇ ਉਪਲੱਬਧ ਆਧਾਰ ਪ੍ਰਮਾਣਿਕਤਾ ਸਹੂਲਤ ਰਾਹੀਂ ਈ-ਕੇਵਾਈਸੀ ਨੂੰ ਪੂਰਾ ਕਰਕੇ 'ਪੈਨਸ਼ਨਰ ਸੇਵਾ ਪੋਰਟਲ' 'ਤੇ ਰਜਿਸਟਰ ਕਰ ਸਕਦੇ ਹਨ। ਇਕ ਵਾਰ ਰਜਿਸਟਰ ਹੋਣ ਤੋਂ ਬਾਅਦ ਉਹ ਆਪਣੇ ਮੋਬਾਈਲ ਫੋਨ, ਕੰਪਿਊਟਰ ਜਾਂ ਲੈਪਟਾਪ ਦੀ ਵਰਤੋਂ ਕਰਕੇ ਪੋਰਟਲ 'ਤੇ ਆਪਣੇ ਲਾਗਇਨ ਆਈ.ਡੀ. ਰਾਹੀਂ ਘਰ ਬੈਠੇ ਹੀ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਇਸ ਤੋਂ ਇਲਾਵਾ ਇਨ੍ਹਾਂ ਸੇਵਾਵਾਂ ਦਾ ਲਾਭ ਨੇੜਲੇ ਸੇਵਾ ਕੇਂਦਰਾਂ ਵਿਖੇ ਜਾ ਕੇ, ਸੇਵਾ ਦੀ ਹੋਮ ਡਿਲੀਵਰੀ ਦੀ ਬੇਨਤੀ ਕਰਕੇ ਸਬੰਧਤ ਪੈਨਸ਼ਨ ਵੰਡਣ ਵਾਲੇ ਬੈਂਕਾਂ ਜਾਂ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿਖੇ ਜਾ ਕੇ ਵੀ ਲਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ : ਤੂੰ ਮੈਨੂੰ ਬੁਲਾ ਰਿਹਾ ਸੀ? ਲੈ ਮੈਂ ਆ ਗਿਆ ਹਾਂ... ਕਹਿੰਦੇ ਹੀ ਚਲਾ 'ਤੀਆਂ ਤਾਬੜ-ਤੋੜ ਗੋਲੀਆਂ
ਪੋਰਟਲ ਦੇ ਲਾਂਚ ਹੋਣ ਤੋਂ ਬਾਅਦ ਪੈਦਾ ਹੋਣ ਵਾਲੀਆਂ ਸ਼ਿਕਾਇਤਾਂ ਨੂੰ ਤੁਰੰਤ ਹੱਲ ਕਰਨ ਲਈ, ਡਾਇਰੈਕਟੋਰੇਟ ਆਫ਼ ਟ੍ਰੈਜ਼ਰੀਜ਼ ਐਂਡ ਅਕਾਊਂਟਸ, ਪੈਨਸ਼ਨ ਐਂਡ ਨਿਊ ਪੈਨਸ਼ਨ ਸਕੀਮ ਵਿਖੇ ਇਕ ਵਾਰ ਰੂਮ ਸਥਾਪਤ ਕੀਤਾ ਗਿਆ ਹੈ। ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਨੂੰ ਹੱਲ ਕਰਨ ਲਈ ਡਾਇਰੈਕਟੋਰੇਟ ਪੱਧਰ 'ਤੇ ਤਿੰਨ ਸਮਰਪਿਤ ਹੈਲਪਲਾਈਨ ਨੰਬਰ, 18001802148, 01722996385, ਅਤੇ 01722996386, ਸਥਾਪਤ ਕੀਤੇ ਗਏ ਹਨ ਅਤੇ ਇਹ ਸਾਰੇ ਕੰਮਕਾਜੀ ਦਿਨਾਂ ਦੌਰਾਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਐਡਵਾਈਜ਼ਰੀ ਹੋ ਗਈ ਜਾਰੀ
NEXT STORY