ਚੰਡੀਗੜ੍ਹ : ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਵੱਡੀ ਖ਼ੁਸ਼ਖਬਰੀ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਨੇ ਸੂਬੇ ਦੇ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਲਈ ਇਕ ਵੱਡਾ ਐਲਾਨ ਕੀਤਾ ਹੈ। ਵਿਭਾਗ ਵੱਲੋਂ ਜਾਰੀ ਇਕ ਪੱਤਰ ਅਨੁਸਾਰ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ 'ਤੇ 01-01-2016 ਤੋਂ 30-06-2021 ਤੱਕ ਦੇ ਸੋਧੇ ਤਨਖਾਹ, ਪੈਨਸ਼ਨ, ਪਰਿਵਾਰਕ ਪੈਨਸ਼ਨ ਅਤੇ ਛੁੱਟੀ ਨਕਦੀਕਰਨ ਦੇ ਬਕਾਏ ਜਾਰੀ ਕਰਨ ਦਾ ਫ਼ੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ਏਅਰਪੋਰਟ 'ਤੇ ਪਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਦੀ ਤਲਾਸ਼ੀ ਲੈਣ 'ਤੇ ਉੱਡੇ ਹੋਸ਼
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਫ਼ੈਸਲਾ ਵਿੱਤ ਵਿਭਾਗ ਦੇ ਸਹਿਯੋਗ ਨਾਲ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਸਾਰੇ ਸਬੰਧਤ ਬੋਰਡਾਂ, ਕਾਰਪੋਰੇਸ਼ਨਾਂ ਅਤੇ ਖੁਦਮੁਖਤਿਆਰ ਸੰਸਥਾਵਾਂ ਨੂੰ ਆਪਣੀ ਵਿੱਤੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਇਨ੍ਹਾਂ ਬਕਾਇਆਂ ਨੂੰ ਜਾਰੀ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਇਸ ਕਾਰਣ ਪੈਣ ਵਾਲਾ ਵਾਧੂ ਵਿੱਤੀ ਬੋਝ ਸਬੰਧਤ ਸੰਸਥਾਵਾਂ ਨੂੰ ਆਪਣੇ ਸ੍ਰੋਤਾਂ ਤੋਂ ਹੀ ਚੁੱਕਣਾ ਹੋਵੇਗਾ ਅਤੇ ਇਸ ਲਈ ਵਿੱਤ ਵਿਭਾਗ ਵੱਲੋਂ ਕੋਈ ਵਾਧੂ ਗ੍ਰਾਂਟ ਜਾਂ ਕਰਜ਼ਾ ਨਹੀਂ ਦਿੱਤਾ ਜਾਵੇਗਾ। ਪੱਤਰ ਵਿਚ ਬਕਾਇਦਾ ਇਹ ਵੀ ਕਿਹਾ ਗਿਆ ਹੈ ਕਿ 08-07-2022 ਦੇ ਪੱਤਰ ਰਾਹੀਂ ਜਾਰੀ ਕੀਤੀਆਂ ਗਈਆਂ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨੂੰ ਲਾਗੂ ਕਰਨ ਸੰਬੰਧੀ ਹਦਾਇਤਾਂ ਦੀ ਵੀ ਪਾਲਣਾ ਕੀਤੀ ਜਾਵੇ।
ਇਹ ਵੀ ਪੜ੍ਹੋ : ਪੁਲਸ ਛਾਉਣੀ 'ਚ ਬਦਲਿਆ ਫਰੀਦਕੋਟ ਦਾ ਬੱਸ ਸਟੈਂਡ, ਵੱਡੀ ਗਿਣਤੀ ਪੁਲਸ ਨੇ ਸਾਂਭਿਆ ਮੋਰਚਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
12 ਸਾਲਾਂ ਤੋਂ ਵਿਛੜਿਆ ਪੁੱਤ ਪਰਿਵਾਰ ਨੂੰ ਮਿਲਿਆ, ਨਮ ਅੱਖਾਂ 'ਚ ਦਿਖਾਈ ਦਿੱਤੀ ਖੁਸ਼ੀ ਦੀ ਲਹਿਰ
NEXT STORY