ਚੰਡੀਗੜ੍ਹ (ਰਜਿੰਦਰ) : ਯੂ. ਟੀ. ਪ੍ਰਸ਼ਾਸਨ ਦੇ ਇੰਜੀਨੀਅਰਿੰਗ ਵਿਭਾਗ ਵੱਲੋਂ 25 ਮਾਰਚ ਨੂੰ ਪੈਨਸ਼ਨ ਅਦਾਲਤ ਲਾਈ ਜਾਵੇਗੀ। ਸੈਕਟਰ-9 ਸਥਿਤ ਯੂ. ਟੀ. ਸਕੱਤਰੇਤ ਦੀ ਪੁਰਾਣੀ ਬਿਲਡਿੰਗ 'ਚ ਗਰਾਊਂਡ ਫਲੋਰ ਸਥਿਤ ਕਾਨਫਰੰਸ ਰੂਮ ਚ ਸਵੇਰੇ 10 ਤੋਂ 12 ਵਜੇ ਤੱਕ ਪੈਨਸ਼ਨ ਅਦਾਲਤ ਚੱਲੇਗੀ। ਨਗਰ ਨਿਗਮ ਦੇ ਸਹਿਯੋਗ ਨਾਲ ਲਾਈ ਜਾਣੀ ਵਾਲੀ ਇਸ ਅਦਾਲਤ ਚ ਪੈਨਸ਼ਨ ਨਾਲ ਸਬੰਧਿਤ ਸਾਰੇ ਕੇਸਾਂ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ।
ਇਕ ਪ੍ਰਸ਼ਾਸਨਿਕ ਅਧਿਕਾਰੀ ਨੇ ਦੱਸਿਆ ਕਿ ਨਗਰ ਨਿਗਮ ਤੋਂ ਕਈ ਮੁਲਾਜ਼ਮ ਸੇਵਾਮੁਕਤ ਹੋਏ ਹਨ, ਜਿਨ੍ਹਾਂ ਦੇ ਪੈਨਸ਼ਨ ਕੇਸਾਂ ’ਤੇ ਯੂ. ਟੀ. ਪ੍ਰਸ਼ਾਸਨ ਵਲੋਂ ਫ਼ੈਸਲਾ ਲਿਆ ਜਾਂਦਾ ਹੈ। ਅਜਿਹੇ ਸਾਰੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਇੰਜੀਨੀਅਰਿੰਗ ਵਿਭਾਗ ਯੂ. ਟੀ. ਤੋਂ ਸੇਵਾਮੁਕਤ ਹੋਣ ਵਾਲੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦਾ ਵੀ ਨਿਪਟਾਰਾ ਕਰਦਾ ਹੈ।
ਅੰਮ੍ਰਿਤਪਾਲ ਦੇ ਮਾਮਲੇ 'ਚ ਨਵਾਂ ਖ਼ੁਲਾਸਾ, ਹੁਣ ਸਾਹਮਣੇ ਆਇਆ 'ਮਹਾਰਾਸ਼ਟਰ' ਕੁਨੈਕਸ਼ਨ
NEXT STORY