ਬਠਿੰਡਾ (ਵਰਮਾ) : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਸਾਰੀਆਂ ਸਹੂਲਤਾਂ ਉਨ੍ਹਾਂ ਦੇ ਦਰ੍ਹਾਂ ਨੇੜੇ ਮੁਹੱਈਆਂ ਕਰਵਾਉਣ ਲਈ ਯਤਨਸ਼ੀਲ ਅਤੇ ਵਚਨਵੱਧ ਹੈ। ਇਸੇ ਲੜੀ ਦੇ ਤਹਿਤ ਸੂਬਾ ਸਰਕਾਰ ਵਲੋਂ ਜ਼ਿਲ੍ਹੇ ਦੇ 34 ਸੇਵਾਂ ਕੇਂਦਰਾਂ ‘ਚ ‘ਪੈਨਸ਼ਨਰ ਸੇਵਾ ਪੋਰਟਲ’ ਦੀ ਸਹੂਲਤ ਸ਼ੁਰੂ ਕੀਤੀ ਹੈ। ਇਸ ਪੋਰਟਲ ਰਾਹੀਂ ਪੈਨਸ਼ਨਰ ਹੁਣ ਆਪਣੀਆਂ ਪੈਨਸ਼ਨ ਸਬੰਧੀ ਮੁੱਖ ਸੇਵਾਵਾਂ ਇਕ ਹੀ ਥਾਂ ‘ਤੇ ਸੌਖੇ ਤਰੀਕੇ ਨਾਲ ਪ੍ਰਾਪਤ ਕਰ ਸਕਣਗੇ।
ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ‘ਪੈਨਸ਼ਨਰ ਸੇਵਾ ਪੋਰਟਲ’ ਦਾ ਮਕਸਦ ਪੈਨਸ਼ਨਰਾਂ ਦੀਆਂ ਸੇਵਾਵਾਂ ਨੂੰ ਡਿਜੀਟਲ ਰੂਪ ਵਿੱਚ ਸੁਖਾਲਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿਚ 6 ਤਰ੍ਹਾਂ ਦੀਆਂ ਮੁੱਖ ਸੇਵਾਵਾਂ ਨੂੰ ਪੋਰਟਲ ‘ਤੇ ਸ਼ਾਮਲ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਈ-ਕੇ. ਵਾਈ. ਸੀ., ਜੀਵਨ ਪ੍ਰਮਾਣ ਪੱਤਰ, ਸ਼ਿਕਾਇਤ ਪ੍ਰਮਾਣ ਪੱਤਰ, ਸ਼ਿਕਾਇਤ ਦਰਜ਼ ਕਰਨਾ, ਪਰਿਵਾਰਕ ਪੈਨਸ਼ਨ ਲਈ ਅਰਜ਼ੀ, ਐੱਲ. ਟੀ. ਸੀ. ਲਈ ਅਰਜ਼ੀ ਦੇਣਾ ਆਦਿ ਸਹੂਲਤਾਂ ਸ਼ਾਮਲ ਹਨ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਸੇਵਾ ਕੇਂਦਰ ਦੇ ਜ਼ਿਲ੍ਹਾ ਮੈਨੇਜ਼ਰ ਰਾਜਵੀਰ ਸਿੰਘ ਨੇ ਦੱਸਿਆ ਕਿ ਪੈਨਸ਼ਨਰਾਂ ਨੂੰ ਪੋਰਟਲ ਦਾ ਸਭ ਤੋਂ ਵੱਡਾ ਫ਼ਾਇਦਾ ਇਹ ਹੈ ਕਿ ਉਹ ਘਰ ਬੈਠੇ ਹੀ ਟੋਲ ਫਰੀ ਨੰਬਰ 1076 ‘ਤੇ ਕਾਲ ਕਰਕੇ ਜਾਣਕਾਰੀ ਪ੍ਰਾਪਤ ਕਰਕੇ, ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਦਾ ਲਾਭ ਉਠਾ ਸਕਦੇ ਹਨ।
ਪੰਜਾਬ ਸਰਕਾਰ ਦਾ ਵਿਸ਼ੇਸ਼ ਉਪਰਾਲਾ! ਸਕਾਲਰਸ਼ਿਪ ਯੋਜਨਾ ਤਹਿਤ ਰੁਸ਼ਨਾਇਆ ਜਾ ਰਿਹੈ ਵਿਦਿਆਰਥੀਆਂ ਦਾ ਭਵਿੱਖ
NEXT STORY