ਨੂਰਪੁਰਬੇਦੀ(ਭੰਡਾਰੀ)— ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਦੀ ਬਲਾਕ ਨੂਰਪੁਰਬੇਦੀ ਇਕਾਈ ਦੀ ਬੈਠਕ ਐਸੋਸੀਏਸ਼ਨ ਦੇ ਅਹੁਦੇਦਾਰ ਬਲਦੇਵ ਸਿੰਘ ਭਾਓਵਾਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੈਨਸ਼ਨਰਾਂ ਨਾਲ ਸੰਬੰਧਤ ਵੱਖ-ਵੱਖ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਮੈਂਬਰਾਂ ਨੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਨੀਆਂ ਹੋਈਆਂ ਮੰਗਾਂ ਦੀ ਅਣਦੇਖੀ ਕਰਨ 'ਤੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਅਜਿਹਾ ਕਰਨ ਨਾਲ ਸਰਕਾਰ ਦੀ ਲੋਕਪ੍ਰਿਯਤਾ ਘਟੀ ਹੈ। ਮੌਜੂਦਾ ਸਰਕਾਰ ਵੀ ਅਕਾਲੀ-ਭਾਜਪਾ ਸਰਕਾਰ ਦੀ ਤਰ੍ਹਾਂ ਮੰਗਾਂ ਸੰਬੰਧੀ ਟਾਲ-ਮਟੋਲ ਦੀ ਨੀਤੀ ਅਪਣਾ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸੰਘਰਸ਼ ਦੇ ਰਾਹ 'ਤੇ ਤੁਰਨ ਲਈ ਮਜਬੂਰ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਪੇ-ਕਮਿਸ਼ਨ ਨੂੰ ਸਮਾਂਬੱਧ ਕਰੇ, ਸਾਲ 2017 ਦੀਆਂ ਦੋਵੇਂ ਡੀ. ਏ. ਦੀਆਂ ਕਿਸ਼ਤਾਂ ਤੋਂ ਇਲਾਵਾ 22 ਮਹੀਨਿਆਂ ਦੀਆਂ ਡੀ. ਏ. ਦੀਆਂ ਬਕਾਇਆ ਕਿਸ਼ਤਾਂ ਦਾ ਤੁਰੰਤ ਭੁਗਤਾਨ ਕੀਤਾ ਜਾਵੇ, ਜਦਕਿ ਮੈਡੀਕਲ ਭੱਤਾ 2 ਹਜ਼ਾਰ ਰੁਪਏ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ 7 ਅਕਤੂਬਰ ਨੂੰ ਪਠਾਨਕੋਟ ਵਿਖੇ ਹੋਣ ਵਾਲੀ ਸੂਬਾਈ ਰੈਲੀ 'ਚ ਪੈਨਸ਼ਨਰ ਵੱਧ-ਚੜ੍ਹ ਕੇ ਭਾਗ ਲੈਣਗੇ। ਮੀਟਿੰਗ ਦੋਰਾਨ ਸੰਤੋਖ ਸਿੰਘ ਸਰਾਂ, ਦੀਵਾਨ ਸਿੰਘ ਮੋਠਾਪੁਰ, ਅਸ਼ੋਕ ਕੁਮਾਰ, ਸ਼ਿੰਗਾਰਾ ਸਿੰਘ, ਮੋਹਣ ਸਿੰਘ ਭੈਣੀ, ਰਾਜ ਕੁਮਾਰ ਆਜ਼ਮਪੁਰ, ਮੋਹਣ ਸਿੰਘ, ਪ੍ਰਕਾਸ਼ ਚੰਦ, ਡਾਇਰੈਕਟਰ ਜਗਤਾਰ ਸਿੰਘ, ਬਲਦੇਵ ਸਿੰਘ, ਮਲਕੀਤ ਸਿੰਘ, ਸ਼ਿੰਗਾਰ ਚੰਦ, ਰਾਮਜੀ ਦਾਸ, ਮਹਿੰਦਰ ਸਿੰਘ, ਨਾਨਕ ਚੰਦ, ਮਦਨਪਾਲ, ਬਚਿੱਤਰ ਸਿੰਘ, ਗੁਰਮੀਤ ਸਿੰਘ, ਕੁਲਦੀਪ ਚੰਦ, ਵੇਦ ਪ੍ਰਕਾਸ਼ ਤੇ ਕੁਲਦੀਪ ਸਿੰਘ ਹਾਜ਼ਰ ਸਨ।
ਕੈਪਟਨ ਸਰਕਾਰ ਕਿਸਾਨਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰੇਗੀ - ਬਰਾੜ
NEXT STORY