ਗੁਰੂਹਰਸਹਾਏ (ਵਿਪਨ) - ਬੀਤੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੀ ਕਾਂਗਰਸ ਪਾਰਟੀ ਨੇ ਜੋ ਵੀ ਵਾਅਦੇ ਲੋਕਾਂ ਨਾਲ ਕੀਤੇ ਸਨ, ਉਨ੍ਹਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਜਲਦ ਹੀ ਪੂਰਾ ਕਰੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਗੁਰੂਹਰਸਹਾਏ ਤੋਂ ਲਗਾਤਾਰ 4 ਵਾਰ ਜਿੱਤ ਹਾਸਲ ਕਰ ਚੁੱਕੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਨੇ ਆਪਣੇ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਦਿਆਂ ਝੋਕ ਮੋਹੜੇ ਵਿਖੇ ਜਸਪਾਲ ਸਿੰਘ ਸੰਧੂ ਦੇ ਗ੍ਰਹਿ ਵਿਖੇ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਸਮੇਂ ਕੀਤਾ। ਹਲਕੇ ਦੇ ਜੋ ਵੀ ਕੰਮ ਅਧੂਰੇ ਪਏ ਹਨ, ਉਹ ਉਨ੍ਹਾਂ ਦੇ ਧਿਆਨ ਵਿਚ ਹਨ ਤੇ ਜਲਦ ਹੀ ਇਨ੍ਹਾਂ ਅਧੂਰੇ ਪਏ ਕੰਮਾਂ ਨੂੰ ਸ਼ੁਰੂ ਕਰਵਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਆਪਣੇ 10 ਸਾਲਾਂ ਦੇ ਰਾਜ ਵਿਚ ਲੋਕਾਂ ਨੂੰ ਨਾ ਦੇ ਬਰਾਬਰ ਹੀ ਸਹੂਲਤਾਂ ਦਿੱਤੀਆਂ ਹਨ ਅਤੇ ਲੋਕ ਦਫਤਰਾਂ 'ਚ ਖੱਜਲ-ਖੁਆਰ ਹੁੰਦੇ ਰਹੇ ਹਨ। ਪਿੰਡਾਂ 'ਚ ਆਟਾ-ਦਾਲ ਸਕੀਮ ਇਸੇ ਮਹੀਨੇ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਰਾਣਾ ਸੋਢੀ ਨੇ ਕਿਹਾ ਕਿ ਸੋਢੀ ਪਰਿਵਾਰ 24 ਘੰਟੇ ਲੋਕਾਂ ਦੀ ਸੇਵਾ ਲਈ ਹਾਜ਼ਰ ਰਿਹਾ ਅਤੇ ਉਹ ਲੋਕਾਂ ਦੀ ਸੇਵਾ ਪਾਰਟੀ ਬਾਜ਼ੀ ਤੋਂ ਉੱਪਰ ਉਠ ਕੇ ਕਰਦੇ ਰਹਿਣਗੇ।
ਇਸ ਮੌਕੇ ਉਨ੍ਹਾਂ ਨਾਲ ਗੁਰਦੀਪ ਢਿੱਲੋਂ, ਨਸੀਬ ਸੰਧੂ ਨਿੱਜੀ ਸਕੱਤਰ, ਨੀਸ਼ੂ ਦਹੂਜਾ, ਦਰਸ਼ਨ ਸਿੰਘ ਆਦਿ ਤੋਂ ਇਲਾਵਾ ਹੋਰ ਆਗੂ ਹਾਜ਼ਰ ਸਨ।
ਪਿੰਡ ਅਹਿਮਦਪੁਰ ਵਿਖੇ ਸੰਸਥਾਵਾਂ ਨੇ ਚੁੱਕਿਆ ਸਫਾਈ ਦਾ ਬੀੜਾ
NEXT STORY