ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਇਥੇ ਦੱਸਿਆ ਕਿ ਸੂਬੇ ਵਿਚ ਆਏ ਹੜ੍ਹਾਂ ਕਾਰਨ ਬਿਜਲੀ ਪ੍ਰਭਾਵਿਤ ਇਲਾਕਿਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਜਲਦੀ ਤੋਂ ਜਲਦੀ ਬਹਾਲ ਕਰਨ ਦੇ ਮੰਤਵ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਆਪਣੇ ਸਾਰੇ ਸਟੋਰ ਦਫ਼ਤਰਾਂ ਨੂੰ ਇਸ ਸ਼ਨੀਵਾਰ ਤੇ ਐਤਵਾਰ ਨੂੰ ਖੁੱਲ੍ਹੇ ਰੱਖਣ ਦਾ ਫ਼ੈਸਲਾ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਸਾਬਕਾ ਵਿਧਾਇਕ ਕੁਸ਼ਲਦੀਪ ਖ਼ਿਲਾਫ਼ ਕੇਸ ’ਚ ਵਿਜੀਲੈਂਸ ਨੇ ਦਰਜ ਕੀਤੀ ਚਾਰਜਸ਼ੀਟ
ਇਥੇ ਜਾਰੀ ਪ੍ਰੈੱਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ.ਓ. ਨੇ ਦੱਸਿਆ ਕਿ ਇਹ ਫ਼ੈਸਲਾ ਬਿਜਲੀ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਮਹੱਈਆ ਕਰਾਉਣ ਲਈ ਸਟੋਰਾਂ ’ਚੋਂ ਲੋੜ ਪੈਣ ’ਤੇ ਬਿਜਲੀ ਦਾ ਸਾਮਾਨ, ਜਿਵੇਂ ਟਰਾਂਸਫਾਰਮਰ, ਪੋਲਜ਼ ਅਤੇ ਕੇਬਲਜ਼ ਆਦਿ ਮੁਹੱਈਆ ਕਰਵਾਉਣ ਲਈ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਲਿਆਏਗੀ ਆਪਣਾ Youtube ਚੈਨਲ, ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਪਹੁੰਚੇ CM ਮਾਨ, ਪੜ੍ਹੋ Top 10
ਬਿਜਲੀ ਮੰਤਰੀ ਨੇ ਅੱਗੇ ਦੱਸਿਆ ਪਾਵਰਕਾਮ ਅਧੀਨ ਰਾਜਪੁਰਾ, ਪਾਤੜਾਂ, ਰੋਪੜ, ਖੰਨਾ ਅਤੇ ਕਪੂਰਥਲਾ ਵਿਖੇ ਸਟੋਰਾਂ ਦੀ ਮਾਨੀਟਰਿੰਗ ਅਤੇ ਸਪਲਾਈ ਯਕੀਨੀ ਬਣਾਉਣ ਲਈ ਸੀਨੀਅਰ ਐਕਸੀਅਨ ਪੱਧਰ ਦੇ ਅਫ਼ਸਰਾਂ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਕ ਨਿਗਰਾਨ ਇੰਜੀਨੀਅਰ ਦੀ ਡਿਊਟੀ ਮੁਹਾਲੀ, ਰੋਪੜ ਅਤੇ ਖੰਨਾ ਆਊਟਲੈੱਟ ਸਟੋਰਾਂ ਵਿਚ ਆਉਣ ਵਾਲੇ ਅਤੇ ਜਾਣ ਵਾਲੇ ਸਾਮਾਨ ਦੀ ਵੰਡ ਦਫ਼ਤਰਾਂ ਅਤੇ ਸਟੋਰਜ਼ ਦਫ਼ਤਰਾਂ ਨਾਲ ਤਾਲਮੇਲ ਬਣਾ ਕੇ ਸਾਮਾਨ ਦੀ ਸਪਲਾਈ ਨੂੰ ਬਹਾਲ ਕਰਨ ਲਈ ਲਗਾਈ ਗਈ ਹੈ।
ਇਹ ਖ਼ਬਰ ਵੀ ਪੜ੍ਹੋ : ਸਿੱਖਿਆ ਮੰਤਰੀ ਦੀ ਅਗਵਾਈ ’ਚ ਸਕੂਲ ਆਫ਼ ਐਮੀਨੈਂਸ ਦੇ 30 ਵਿਦਿਆਰਥੀ ‘ਚੰਦਰਯਾਨ 3’ ਲਾਂਚਿੰਗ ਦੇ ਬਣੇ ਗਵਾਹ
ਬਿਜਲੀ ਮੰਤਰੀ ਨੇ ਦੱਸਿਆ ਕਿ ਜਿਵੇਂ ਹੀ ਪਾਣੀ ਦਾ ਪੱਧਰ ਘੱਟ ਹੁੰਦਾ ਹੈ, ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਬਿਜਲੀ ਸਪਲਾਈ ਤੁਰੰਤ ਬਹਾਲ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਐੱਮ. ਈ. ਮੀਟਰਿੰਗ ਲੈਬਸ ਵੇਰਕਾ, ਬਟਾਲਾ, ਗੁਰਦਾਸਪੁਰ, ਜਲੰਧਰ, ਹੁਸ਼ਿਆਰਪੁਰ, ਗੁਰਾਇਆ, ਮੰਡੀ ਗੋਬਿੰਦਗੜ੍ਹ, ਲੁਧਿਆਣਾ, ਸੰਗਰੂਰ, ਪਟਿਆਲਾ, ਰੋਪੜ, ਮੋਗਾ, ਬਠਿੰਡਾ ਅਤੇ ਮੁਕਤਸਰ ਵੀ ਇਸ ਸ਼ਨੀਵਾਰ ਅਤੇ ਐਤਵਾਰ ਨੂੰ ਖੁੱਲ੍ਹੀਆਂ ਰਹਿਣਗੀਆਂ । ਬਿਜਲੀ ਮੰਤਰੀ ਨੇ ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਹੜ੍ਹਾਂ ਵਾਲੇ ਜਿਨ੍ਹਾਂ ਇਲਾਕਿਆਂ ਵਿਚ ਬਿਜਲੀ ਸਪਲਾਈ ਪ੍ਰਭਾਵਿਤ ਹੋਈ ਹੈ, ਨੂੰ ਤੁਰੰਤ ਬਹਾਲ ਕਰਨ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
18 ਪਾਕਿਸਤਾਨੀ ਕੈਦੀ ਰਿਹਾਅ, ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ’ਚ ਸਨ ਬੰਦ
NEXT STORY