ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਜਿੱਥੇ ਸਵੇਰ ਤੋਂ ਹੀ ਅੱਤ ਦੀ ਗਰਮੀ ਕਾਰਨ ਲੋਕਾਂ ਦਾ ਜੀਣਾ ਮੁਹਾਲ ਬਣਿਆ ਹੋਇਆ ਸੀ, ਉੱਥੇ ਹੀ ਕਿਸਾਨ ਵਰਗ ਨੂੰ ਵੀ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਕਈ ਕਿਸਾਨਾ ਨੂੰ ਤਾਂ ਮਹਿੰਗੇ ਭਾਅ ਦਾ ਡੀਜ਼ਲ ਫੂਕ ਕੇ ਆਪਣੇ ਝੋਨੇ ਦੀ ਫਸਲ ਨੂੰ ਪਾਣੀ ਲਾਉਣ ਲਈ ਮਜਬੂਰ ਹੋਣਾ ਪੈ ਰਿਹਾ ਸੀ।
ਪਰ ਅਚਾਨਕ ਦੇਰ ਸ਼ਾਮ ਤੇਜ਼ ਹਨੇਰੀ ਅਤੇ ਬਾਰਿਸ਼ ਕਾਰਨ ਜਿੱਥੇ ਲੋਕਾਂ ਨੂੰ ਕੁਝ ਹੱਦ ਤੱਕ ਗਰਮੀ ਤੋਂ ਰਾਹਤ ਮਹਿਸੂਸ ਹੋਈ ਹੈ, ਉੱਥੇ ਹੀ ਦੂਜੇ ਪਾਸੇ ਵੇਖਿਆ ਜਾਵੇ ਤਾਂ ਤੇਜ਼ ਹਨੇਰੀ ਕਾਰਨ ਬਿਜਲੀ ਸਪਲਾਈ ਬਿਲਕੁਲ ਗੁੱਲ ਹੋ ਗਈ, ਜਿਸ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ- ਨਿਵੇਕਲੀ ਪਹਿਲ : ਹੁਣ ਸਰਕਾਰੀ ਸਕੂਲ ਖ਼ਰੀਦਣਗੇ ਜੇਲ੍ਹਾਂ 'ਚ ਬੰਦ ਕੈਦੀਆਂ ਵੱਲੋਂ ਬਣਾਇਆ ਗਿਆ ਫਰਨੀਚਰ
ਪਿਛਲੇ ਕਈ ਦਿਨਾਂ ਤੋਂ ਲਗਾਤਾਰ ਗਰਮੀ ਕਾਰਨ ਲੋਕਾਂ ਦਾ ਜੀਣਾ ਮੁਹਾਲ ਬਣਿਆ ਹੋਇਆ ਸੀ ਪਰ ਅਚਾਨਕ ਤੇਜ਼ ਹਨੇਰੀ ਅਤੇ ਬਾਰਿਸ਼ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਹਿਤ ਮਿਲੀ ਹੈ ਉੱਥੇ ਕਿਸਾਨਾਂ ਦੇ ਚਿਹਰਿਆਂ 'ਤੇ ਵੀ ਕਾਫੀ ਰੌਣਕਾਂ ਵੇਖਣ ਨੂੰ ਮਿਲ ਰਹੀਆਂ ਹਨ। ਕਿਉਂਕਿ ਜਿਨ੍ਹਾਂ ਕਿਸਾਨਾਂ ਦੇ ਅਜੇ ਤੱਕ ਝੋਨੇ ਦੀ ਲਵਾਈ ਨਹੀਂ ਹੋਈ ਹੈ ਉਨ੍ਹਾਂ ਨੂੰ ਇਸ ਬਾਰਿਸ਼ ਕਾਰਨ ਲਵਾਈ ਕਰਨ ਵਿੱਚ ਕਾਫੀ ਮਦਦ ਮਿਲੇਗੀ।
ਇਸ ਤੋਂ ਇਲਾਵਾ ਜਿਨ੍ਹਾਂ ਕਿਸਾਨਾਂ ਨੇ ਝੋਨੇ ਦੀ ਲਵਾਈ ਕਰ ਲਈ ਹੈ, ਇਹ ਬਾਰਿਸ਼ ਉਨ੍ਹਾਂ ਦੀ ਫਸਲ ਲਈ ਵੀ ਕਾਫੀ ਲਾਭਦਾਇਕ ਸਾਬਿਤ ਹੋ ਸਕਦੀ ਹੈ ਕਿਉਂਕਿ ਕਈ ਕਿਸਾਨਾਂ ਨੂੰ ਝੋਨੇ ਦੀ ਫਸਲ ਨੂੰ ਪਾਣੀ ਦੇਣ ਲਈ ਮਹਿੰਗੇ ਭਾਅ ਦਾ ਡੀਜ਼ਲ ਨਹੀਂ ਫੂਕਣਾ ਪਵੇਗਾ।
ਇਹ ਵੀ ਪੜ੍ਹੋ- ਲੁਧਿਆਣਾ ਪੁਲਸ ਦੀ ਫਾਸਟ-ਟਰੈਕ ਕਾਰਵਾਈ, ਸ਼ਿਵ ਸੈਨਾ ਆਗੂ ਨੂੰ ਵੱਢਣ ਵਾਲੇ 2 ਮੁਲਜ਼ਮ ਕੀਤੇ ਕਾਬੂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੁਧਿਆਣਾ ਪੁਲਸ ਦੀ ਫਾਸਟ-ਟਰੈਕ ਕਾਰਵਾਈ, ਸ਼ਿਵ ਸੈਨਾ ਆਗੂ ਨੂੰ ਵੱਢਣ ਵਾਲੇ 2 ਮੁਲਜ਼ਮ ਕੀਤੇ ਕਾਬੂ
NEXT STORY