ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਬਟਾਲਾ ਦੇ ਮੁਰਗੀ ਮੁਹੱਲੇ 'ਚ ਵੱਖ-ਵੱਖ ਗਲੀਆਂ 'ਚ ਪ੍ਰਦੂਸ਼ਿਤ ਸੀਵਰੇਜ ਦਾ ਪਾਣੀ ਘਰਾਂ ਦੇ ਬਾਹਰ ਖੜ੍ਹਾ ਦੇਖਣ ਨੂੰ ਮਿਲ ਰਿਹਾ ਹੈ। ਇੱਥੇ ਰਹਿ ਰਹੇ ਲੋਕਾਂ ਦਾ ਕਹਿਣਾ ਹੈ ਕਿ ਉਹ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ ਅਤੇ ਕਈ ਵਾਰ ਨਗਰ ਨਿਗਮ ਬਟਾਲਾ ਦੇ ਦਫ਼ਤਰ 'ਚ ਸ਼ਿਕਾਇਤ ਕੀਤੀ ਪਰ ਕੋਈ ਹੱਲ ਨਹੀਂ ਹੋਇਆ, ਉਲਟਾ ਨਗਰ ਨਿਗਮ ਵਿਭਾਗ ਵੱਲੋਂ ਉਨ੍ਹਾਂ ਦੀਆਂ ਗਲੀਆਂ ਅਤੇ ਸੀਵਰੇਜ ਦੇ ਪਾਈਪ ਪਾਉਣ ਦੇ ਨਾਂ ਹੇਠ ਉਨ੍ਹਾਂ ਕੋਲੋਂ ਜ਼ਬਰਦਸਤੀ ਦਬਾਅ ਬਣਾ ਕੇ 1400-1400 ਰੁਪਏ ਇਕੱਠੇ ਕੀਤੇ ਗਏ। ਗਲੀਆਂ 'ਚ ਜੋ ਸੀਵਰੇਜ ਦੇ ਪਾਈਪ ਪਾਏ ਗਏ, ਉਹ ਵੀ ਗਲਤ ਪਾ ਦਿੱਤੇ, ਜਿਸ ਨਾਲ ਉਨ੍ਹਾਂ ਲਈ ਇਹ ਮੁਸੀਬਤ ਬਣ ਗਈ ਹੈ।
ਇਹ ਵੀ ਪੜ੍ਹੋ : ਬੀਮਾਰੀਆਂ ਤੋਂ ਪ੍ਰੇਸ਼ਾਨ 15 ਸਾਲਾ ਲੜਕੀ ਨੇ ਫਾਹਾ ਲਗਾ ਕੇ ਦਿੱਤੀ ਜਾਨ
ਉਥੇ ਹੀ ਸਥਾਨਕ ਔਰਤਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਘਰਾਂ ਦੇ ਬਾਹਰ ਸੀਵਰੇਜ ਦਾ ਪਾਣੀ ਹਮੇਸ਼ਾ ਖੜ੍ਹਾ ਰਹਿੰਦਾ ਹੈ, ਜਿਸ ਨਾਲ ਜਿਥੇ ਉਨ੍ਹਾਂ ਲਈ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਚੁੱਕਾ ਹੈ। ਜਦ ਬਾਹਰ ਜਾਣਾ ਹੋਵੇ ਤਾਂ ਖੜ੍ਹੇ ਪਾਣੀ 'ਚੋਂ ਨਿਕਲ ਕੇ ਜਾਣਾ ਪੈਂਦਾ ਹੈ। ਇੱਥੋਂ ਤੱਕ ਕਿ ਇਸ ਗੰਦਗੀ ਨਾਲ ਬੀਮਾਰੀਆਂ ਵੀ ਫੈਲ ਰਹੀਆਂ ਹਨ। ਉਧਰ ਇਸ ਮਾਮਲੇ 'ਚ ਨਗਰ ਨਿਗਮ ਬਟਾਲਾ ਦੇ ਸੁਪਰਡੈਂਟ ਨਿਰਮਲ ਸਿੰਘ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਧਿਆਨ 'ਚ ਮਾਮਲਾ ਨਹੀਂ ਹੈ ਅਤੇ ਅੱਜ ਮੀਡੀਆ ਦੇ ਰਾਹੀਂ ਹੀ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਾ ਹੈ।
ਇਹ ਵੀ ਪੜ੍ਹੋ : ਚਿੱਟੇ ਤੋਂ ਇਲਾਵਾ ਹੁਣ ਪੰਜਾਬ 'ਚ ਪੈਰ ਪਸਾਰ ਰਿਹਾ ਇਹ ਨਸ਼ਾ, ਗੁਆਂਢੀ ਸੂਬੇ ਤੋਂ ਵੱਡੇ ਪੱਧਰ 'ਤੇ ਹੋ ਰਹੀ ਸਮੱਗਲਿੰਗ
ਉਨ੍ਹਾਂ ਨੇ ਸੀਵਰੇਜ ਵਿਭਾਗ ਨੂੰ ਲੋਕਾਂ ਦੀ ਇਸ ਮੁਸ਼ਕਿਲ ਬਾਰੇ ਸੂਚਿਤ ਕਰ ਦਿੱਤਾ ਹੈ ਤੇ ਜਲਦ ਹੀ ਇਸ ਦਾ ਕੋਈ ਹੱਲ ਕੱਢਿਆ ਜਾਵੇਗਾ। ਉਥੇ ਹੀ ਲੋਕਾਂ ਕੋਲੋਂ ਜੋ ਪੈਸੇ ਇਕੱਠੇ ਕੀਤੇ ਗਏ ਹਨ, ਉਸ ਬਾਰੇ ਉਨ੍ਹਾਂ ਦੱਸਿਆ ਕਿ ਜਿਸ ਇਲਾਕੇ 'ਚ ਨਵਾਂ ਸੀਵਰੇਜ ਪਾਇਆ ਜਾ ਰਿਹਾ ਹੈ, ਉਸ ਵਿੱਚ ਸਰਕਾਰ ਦੇ ਆਦੇਸ਼ਾਂ 'ਤੇ ਸੀਵਰੇਜ ਵਿਭਾਗ ਉਸ ਦਾ ਖਰਚ ਪ੍ਰਤੀ ਘਰ 'ਚੋਂ ਫੀਸ ਵਜੋਂ ਇਕੱਠੀ ਕਰਦਾ ਹੈ ਅਤੇ ਉਸ ਦੀ ਤੈਅ ਫੀਸ 1400 ਰੁਪਏ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਸੁਪਾਰੀ ਲੈ ਕੇ ਕਤਲ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਹਥਿਆਰ ਸਣੇ 3 ਗ੍ਰਿਫ਼ਤਾਰ
NEXT STORY