ਨਡਾਲਾ (ਸ਼ਰਮਾ)-ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ’ਤੇ ਪਿੰਡ ਦਿਆਲਪੁਰ ਬਰਾੜ ਹਸਪਤਾਲ ਨੇੜੇ ਐਕਟਿਵਾ ’ਤੇ ਜਾ ਰਹੇ ਪਤੀ-ਪਤਨੀ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਵਾਹਨ ਅੱਗੇ ਜਾ ਰਹੇ ਵਿਅਕਤੀ ਦੇ ਉੱਪਰ ਜਾ ਚੜ੍ਹਿਆ, ਜਿਸ ਕਾਰਨ ਐਕਟਿਵਾ ਚਾਲਕ ਅਤੇ ਪੈਦਲ ਜਾ ਰਹੇ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦੋਂਕਿ ਐਕਟਿਵਾ ਦੇ ਪਿੱਛੇ ਬੈਠੀ ਔਰਤ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ। ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਪਹਿਲਾਂ ਜਲੰਧਰ ਦੇ ਹਸਪਤਾਲ ’ਚ ਇਲਾਜ ਲਈ ਦਾਖ਼ਲ ਕਰਵਾਇਆ। ਬਾਅਦ ’ਚ ਉਸ ਨੂੰ ਨਵਾਂਸ਼ਹਿਰ ਦੇ ਹਸਪਤਾਲ ਲਿਜਾਇਆ ਗਿਆ।
ਇਹ ਵੀ ਪੜ੍ਹੋ: ਹੋਟਲ 'ਚ ਬਰਥਡੇ ਪਾਰਟੀ ਦੌਰਾਨ ਪੈ ਗਿਆ ਭੜਥੂ, ਮਾਮੂਲੀ ਗੱਲ ਨੂੰ ਲੈ ਕੇ ਪਿਆ ਖਿਲਾਰਾ
ਥਾਣਾ ਸੁਭਾਨਪੁਰ ਦੀ ਪੁਲਸ ਨੇ ਦੋਵੇਂ ਲਾਸ਼ਾਂ ਨੂੰ ਆਪਣੇ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਕਪੂਰਥਲਾ ਦੇ ਸਿਵਲ ਹਸਪਤਾਲ ’ਚ ਰੱਖਵਾਇਆ ਹੈ। ਮ੍ਰਿਤਕ ਦੀ ਪਛਾਣ 56 ਸਾਲਾ ਵਿਜੇ ਕੁਮਾਰ ਪੁੱਤਰ ਬਿਸ਼ਨ ਲਾਲ ਅਤੇ ਉਸ ਦੀ ਬੁਰੀ ਤਰ੍ਹਾਂ ਜ਼ਖ਼ਮੀ 50 ਸਾਲਾ ਪਤਨੀ ਵੀਨਾ ਕੁਮਾਰੀ ਵਾਸੀ ਬਲੱਡ ਡੋਨਰ ਕਾਲੋਨੀ, ਸਲੋਹ ਰੋਡ, ਨਵਾਂ ਸ਼ਹਿਰ ਵਜੋਂ ਹੋਈ ਹੈ। ਜਦੋਂਕਿ ਦੂਜੇ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ।
ਇਹ ਵੀ ਪੜ੍ਹੋ: ਬਿਜਲੀ ਚੋਰੀ ਕਰਨ ਵਾਲਿਆਂ ਖ਼ਿਲਾਫ਼ ਪਾਵਰਕਾਮ ਨੇ ਕੱਸਿਆ ਸ਼ਿੰਕਜਾ, ਸਖ਼ਤ ਹਦਾਇਤਾਂ ਕੀਤੀਆਂ ਜਾਰੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਸਰਕਾਰੀ ਅਫਸਰ ਤੋਂ ਜ਼ਬਰਨ ਪਰਾਲੀ ਨੂੰ ਅੱਗ ਲਗਵਾਉਣ ਦੇ ਮਾਮਲੇ ’ਚ ਪੁਲਸ ਦੀ ਵੱਡੀ ਕਾਰਵਾਈ
NEXT STORY