ਭਵਾਨੀਗੜ੍ਹ (ਕਾਂਸਲ) : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮੰਤਰੀ ਭਗਵੰਤ ਮਾਨ ਹੁਣ ਤੱਕ ਦਾ ਸਭ ਤੋਂ ਨਿਕੰਮਾ ਮੁੱਖ ਮੰਤਰੀ ਹੈ, ਜਿਸ ਦੇ ਮੁੱਖ ਮੰਤਰੀ ਬਣਦਿਆਂ ਹੀ ਪੰਜਾਬ 'ਚ ਕਤਲ ਤੇ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਦਾ ਦੌਰ ਵਧਿਆ ਹੈ, ਜਿਸ ਕਾਰਨ ਹੀ 3 ਮਹੀਨਿਆਂ 'ਚ ਸੂਬੇ ਦੀ ਜਨਤਾ ਦਾ 'ਆਪ' ਤੋਂ ਮੋਹ ਭੰਗ ਹੋ ਚੁੱਕਾ ਹੈ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਹਲਕਾ ਸੰਗਰੂਰ ਦੀ ਉਪ ਚੋਣ ਲਈ ਅੱਜ ਅਕਾਲੀ ਦਲ ਦੀ ਉਮੀਦਵਾਰ ਬੀਬੀ ਕਮਲਦੀਪ ਕੌਰ ਰਾਜੋਆਣਾ ਦੇ ਹੱਕ 'ਚ ਚੋਣ ਰੈਲੀ ਨੂੰ ਸੰਬੋਧਨ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝੇ ਕੀਤੇ।
ਇਹ ਵੀ ਪੜ੍ਹੋ : 'ਪਠਾਨਕੋਟ ਦੀ ਰਣਜੀਤ ਸਾਗਰ ਝੀਲ ਨੂੰ ਵਿਸ਼ਵ ਪੱਧਰੀ ਸੈਲਾਨੀ ਸਥਾਨ ਵਜੋਂ ਕੀਤਾ ਜਾਵੇਗਾ ਵਿਕਸਤ'
ਇਸ ਤੋਂ ਪਹਿਲਾਂ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਬੀਬੀ ਕਮਲਦੀਪ ਕੌਰ ਰਾਜੋਆਣਾ ਦੇ ਹੱਕ 'ਚ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਵੋਟਾਂ ਨਾਲ ਕਿਸੇ ਵੀ ਸਰਕਾਰ ਜਾਂ ਪਾਰਟੀ ਦਾ ਕੋਈ ਫਾਇਦਾ ਜਾਂ ਨੁਕਸਾਨ ਨਹੀਂ ਹੋਣਾ। ਬੀਬੀ ਕਮਲਦੀਪ ਕੌਰ ਨੂੰ ਜਿਤਾਉਣ ਨਾਲ 32 ਸਾਲਾਂ ਤੋਂ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਜ਼ਿੰਦਗੀ ਲੰਘਾ ਰਹੇ ਬੰਦੀ ਸਿੰਘਾਂ ਦੀ ਰਿਹਾਈ ਹੋ ਜਾਵੇਗੀ। ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਅਤੇ ਦਿੱਲੀ ਦੀ ਕੇਜਰੀਵਾਲ ਸਰਕਾਰ 'ਤੇ ਨਿਸ਼ਾਨੇ ਲਗਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ 32 ਸਾਲਾਂ 'ਚ ਬੰਦੀ ਸਿੰਘਾਂ ਨੂੰ ਕੋਈ ਪੈਰੋਲ ਨਹੀਂ ਦਿੱਤੀ। ਸਿਮਰਨਜੀਤ ਸਿੰਘ ਮਾਨ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ਾਂ 'ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਬਣਾਈ ਕਮੇਟੀ ਦੌਰਾਨ ਸ. ਮਾਨ ਨੂੰ ਇਸ ਸੰਸਦੀ ਉਪ ਚੋਣ ਬਾਰੇ ਬੰਦੀ ਸਿੰਘਾਂ ਦੇ ਪਰਿਵਾਰਾਂ ਨੂੰ ਉਮੀਦਵਾਰ ਬਣਾਉਣ ਬਾਰੇ ਕਿਹਾ ਸੀ ਅਤੇ ਇਹ ਵੀ ਚੇਤੇ ਕਰਵਾਇਆ ਸੀ ਕਿ ਤੁਹਾਨੂੰ ਵੀ ਇਸੇ ਤਰ੍ਹਾਂ ਜੇਲ੍ਹ 'ਚੋਂ ਰਿਹਾਅ ਕਰਵਾਇਆ ਗਿਆ ਸੀ ਪਰ ਇਸ ਸਭ ਦੇ ਬਾਵਜੂਦ ਖੁਦ ਚੋਣ ਚੜ੍ਹਨ ਦੀ ਜ਼ਿੱਦ 'ਤੇ ਅੜੇ ਰਹੇ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦਾ ਭੋਗ ਸਮਾਗਮ ਵੇਖ 20 ਸਾਲਾ ਫੈਨ ਨੇ ਕੀਤੀ ਖੁਦਕੁਸ਼ੀ
ਇਸ ਮੌਕੇ ਆਪਣੇ ਸੰਬੋਧਨ 'ਚ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਨੇ ਕਿਹਾ ਕਿ ਜਦੋਂ ਦੇਸ਼ ਦਾ ਕਾਨੂੰਨ ਇਕ ਹੈ ਤਾਂ ਫਿਰ ਉਮਰ ਕੈਦ ਦੀ ਸਜ਼ਾ ਤਹਿਤ ਬੰਦੀ ਸਿੰਘਾਂ ਨੂੰ 14 ਸਾਲਾਂ ਦੀ ਸਜ਼ਾ ਪੂਰੀ ਹੋਣ ਉਪਰੰਤ ਵੀ ਜੇਲ੍ਹਾਂ 'ਚੋਂ ਰਿਹਾਅ ਕਿਉਂ ਨਹੀਂ ਕੀਤਾ ਗਿਆ, ਜਿਨ੍ਹਾਂ ਨੂੰ ਅੱਜ ਜੇਲ੍ਹਾਂ 'ਚ ਬੰਦ ਕੀਤੇ 32 ਸਾਲ ਤੋਂ ਉਪਰ ਦਾ ਸਮਾਂ ਹੋ ਗਿਆ ਹੈ। ਇਸ ਮੌਕੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ, ਰਾਜੂ ਖੰਨਾ ਹਲਕਾ ਇੰਚਾਰਜ ਅਮਲੋਹ, ਰੁਪਿੰਦਰ ਸਿੰਘ ਰੰਧਾਵਾ, ਹਰਵਿੰਦਰ ਸਿੰਘ ਕਾਕੜਾ, ਰਵਿੰਦਰ ਸਿੰਘ ਠੇਕੇਦਾਰ, ਜਥੇ. ਇੰਦਰਜੀਤ ਸਿੰਘ ਤੂਰ, ਤੇਜਿੰਦਰ ਸਿੰਘ ਸੰਘਰੇੜੀ, ਹਰਜੀਤ ਸਿੰਘ ਬੀਟਾ, ਬੌਬੀ ਤੂਰ, ਗੁਰਵਿੰਦਰ ਸਿੰਘ ਸੱਗੂ, ਹਰਦੇਵ ਸਿੰਘ ਕਾਲਾਝਾੜ, ਕੁਲਵੰਤ ਸਿੰਘ ਜੌਲੀਆਂ, ਕਰਨਵੀਰ ਸਿੰਘ ਕ੍ਰਾਂਤੀ, ਇਕਬਾਲ ਸਿੰਘ ਪੂਨੀਆਂ, ਅਮਨਦੀਪ ਸਿੰਘ ਮਾਨ, ਭਰਪੂਰ ਸਿੰਘ ਫੱਗੂਵਾਲਾ, ਬਲਕਾਰ ਸਿੰਘ ਭਵਾਨੀਗੜ੍ਹ, ਬਲਰਾਜ ਸਿੰਘ ਫਤਿਹਗੜ੍ਹ ਭਾਦਸੋਂ, ਪ੍ਰਭਜੀਤ ਸਿੰਘ ਲੱਕੀ, ਸੋਮਾ ਬਹਿਲਾ, ਡਾ. ਗੁਰਚਰਨ ਸਿੰਘ ਪੰਨਵਾਂ, ਨਛੱਤਰ ਸਿੰਘ ਤੇ ਗੁਰਜੀਤ ਸਿੰਘ ਸੰਗਤਪੁਰਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹੋਰ ਆਗੂ ਹਾਜ਼ਰ ਸਨ।
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
'ਪਠਾਨਕੋਟ ਦੀ ਰਣਜੀਤ ਸਾਗਰ ਝੀਲ ਨੂੰ ਵਿਸ਼ਵ ਪੱਧਰੀ ਸੈਲਾਨੀ ਸਥਾਨ ਵਜੋਂ ਕੀਤਾ ਜਾਵੇਗਾ ਵਿਕਸਤ'
NEXT STORY