ਬਰਨਾਲਾ (ਪੁਨੀਤ) : ਪੱਤੀ ਰੋਡ 'ਤੇ ਸ਼ਰਾਬ ਦਾ ਠੇਕਾ ਖੋਲ੍ਹਣ ਦੇ ਵਿਰੋਧ 'ਚ ਸਥਾਨਕ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ। ਮੌਕੇ 'ਤੇ ਪਹੁੰਚੀ ਪੁਲਸ ਨੇ ਸ਼ਰਾਬ ਦੇ ਠੇਕੇ ਨੂੰ ਬੰਦ ਕਰਵਾ ਦਿੱਤਾ ਅਤੇ ਠੇਕੇਦਾਰਾਂ ਨੂੰ ਦਸਤਾਵੇਜ਼ ਦਿਖਾਉਣ ਲਈ ਕਿਹਾ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਇਲਾਕਾ ਵਾਸੀਆਂ ਨੇ ਦੱਸਿਆ ਕਿ ਅੱਜ ਉਨ੍ਹਾਂ ਦੇ ਮੁਹੱਲੇ ਵਿੱਚ ਸ਼ਰਾਬ ਦੇ ਠੇਕੇਦਾਰਾਂ ਵੱਲੋਂ ਨਾਜਾਇਜ਼ ਤੌਰ 'ਤੇ ਸ਼ਰਾਬ ਦੇ ਕੁਝ ਡੱਬੇ ਰੱਖ ਕੇ ਠੇਕਾ ਖੋਲ੍ਹਿਆ ਗਿਆ ਹੈ, ਜਿਸ ਦਾ ਸਥਾਨਕ ਲੋਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : 8 ਹਜ਼ਾਰ ਪਿੱਛੇ ਚਲਾ ਦਿੱਤੀਆਂ ਗੋਲ਼ੀਆਂ, ਨੌਜਵਾਨ ਹੋਇਆ ਗੰਭੀਰ ਜ਼ਖ਼ਮੀ (ਵੀਡੀਓ)
ਉਥੇ ਉਨ੍ਹਾਂ ਕਿਹਾ ਜਿੱਥੇ ਠੇਕਾ ਖੋਲ੍ਹਿਆ ਗਿਆ ਹੈ, ਉਥੇ ਕਈ ਵਿੱਦਿਅਕ ਅਦਾਰੇ ਤੇ ਧਾਰਮਿਕ ਅਸਥਾਨ ਹਨ ਤੇ ਇਹ ਠੇਕਾ ਨਾਜਾਇਜ਼ ਤੌਰ 'ਤੇ ਖੋਲ੍ਹਿਆ ਗਿਆ ਹੈ। ਉਨ੍ਹਾਂ ਕਿਹਾ ਕਿ ਠੇਕੇ 'ਤੇ ਕੰਮ ਕਰਦੇ ਕਰਮਚਾਰੀ ਨੇ ਵੀ ਮੰਨਿਆ ਕਿ ਇਸ ਸ਼ਰਾਬ ਦੇ ਠੇਕੇ ਨੂੰ ਗਲਤ ਦੱਸਿਆ ਜਾ ਰਿਹਾ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਸ ਨੂੰ ਸੂਚਨਾ ਅਤੇ ਆਬਕਾਰੀ ਵਿਭਾਗ ਨੂੰ ਦਿੱਤੀ, ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਠੇਕਾ ਬੰਦ ਕਰਵਾਇਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਸਬੰਧੀ ਸਥਾਨਕ ਵਿਧਾਇਕ ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਵੀ ਜਾਣੂ ਕਰਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪਾਕਿਸਤਾਨ 'ਚ ਮਾਂ-ਬਾਪ ਲਗਾ ਰਹੇ ਧੀਆਂ ਦੀਆਂ ਕਬਰਾਂ 'ਤੇ ਤਾਲੇ, ਵਜ੍ਹਾ ਜਾਣ ਕੰਬ ਜਾਵੇਗੀ ਰੂਹ
ਦੂਜੇ ਪਾਸੇ ਥਾਣਾ ਸਿਟੀ 1 ਦੇ ਐੱਸ.ਐੱਚ.ਓ. ਬਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਿਵੇਂ ਹੀ ਸੂਚਨਾ ਮਿਲੀ ਕਿ ਸ਼ਰਾਬ ਦਾ ਠੇਕਾ ਚੁੱਕਣ ਨੂੰ ਲੈ ਕੇ ਵਿਵਾਦ ਹੋ ਰਿਹਾ ਹੈ ਤਾਂ ਉਹ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਸ਼ਰਾਬ ਦੇ ਠੇਕੇ ਨੂੰ ਫਿਲਹਾਲ ਬੰਦ ਕਰਵਾ ਦਿੱਤਾ ਗਿਆ ਹੈ। ਉਥੇ ਹੀ ਉਨ੍ਹਾਂ ਕਿਹਾ ਕਿ ਪੁਲਸ ਪ੍ਰਸ਼ਾਸਨ ਵੱਲੋਂ ਸ਼ਰਾਬ ਦੇ ਠੇਕੇਦਾਰਾਂ ਨੂੰ ਠੇਕੇ ਦੇ ਕਾਗਜ਼ਾਤ ਦਿਖਾਉਣ ਲਈ ਕਿਹਾ ਗਿਆ ਹੈ, ਜਿਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
8 ਹਜ਼ਾਰ ਪਿੱਛੇ ਚਲਾ ਦਿੱਤੀਆਂ ਗੋਲ਼ੀਆਂ, ਨੌਜਵਾਨ ਹੋਇਆ ਗੰਭੀਰ ਜ਼ਖ਼ਮੀ (ਵੀਡੀਓ)
NEXT STORY