ਵਲਟੋਹਾ, (ਜ. ਬ.)- ਕਸਬੇ ਵਿਚ ਘੁੰਮਦੇ ਆਵਾਰਾ ਪਸ਼ੂਆਂ ਦੀ ਭਰਮਾਰ ਤੋਂ ਕਿਸਾਨ ਅਤੇ ਆਮ ਜਨਤਾ ਬਹੁਤ ਪ੍ਰੇਸ਼ਾਨ ਹੈ ਕਿਉਂਕਿ ਸਾਰਾ ਦਿਨ ਇਹ ਪਸ਼ੂ ਸੜਕਾਂ ਅਤੇ ਗਲੀਆਂ ਵਿਚਕਾਰ ਝੁੰਡਾਂ ਦੇ ਰੂਪ ਵਿਚ ਨਜ਼ਰ ਆਉਂਦੇ ਹਨ । ਇਨ੍ਹਾਂ ਪਸ਼ੂਆਂ ਕਾਰਨ ਇਲਾਕੇ ਵਿਚ ਕਈ ਹਾਦਸੇ ਵੀ ਵਾਪਰ ਚੁੱਕੇ ਹਨ।
ਇਸ ਸਬੰਧੀ ਸਮਾਜ ਸੇਵੀ ਗੁਰਨਾਮ ਸਿੰਘ ਧੁੰਨਾ ਅਤੇ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਪਸ਼ੂਆਂ ਵੱਲ ਧਿਆਨ ਦਿੱਤਾ ਜਾਵੇ ਤਾਂ ਜੋ ਪਸ਼ੂਆਂ ਕਾਰਨ ਸੜਕਾਂ 'ਤੇ ਹੋ ਰਹੇ ਹਾਦਸਿਆਂ ਤੋਂ ਬਚਿਆ ਜਾ ਸਕੇ।
ਸੰਘਣੀ ਧੁੰਦ ਦਾ ਅਸਰ ਜ਼ਿਲੇ ਦੇ ਸਾਰੇ ਸਕੂਲ ਸਵੇਰੇ 10 ਵਜੇ ਖੋਲ੍ਹਣ ਦੇ ਆਦੇਸ਼
NEXT STORY