ਜਲੰਧਰ, (ਖੁਰਾਣਾ)- ਸਿਵਲ ਲਾਈਨਜ਼ ਇਲਾਕੇ ਵਿਚ ਸਥਿਤ ਪਟੇਲ ਹਸਪਤਾਲ ਦੇ ਮੇਨ ਗੇਟ ਦੇ ਠੀਕ ਸਾਹਮਣੇ ਸੀਵਰੇਜ ਜਾਮ ਦੀ ਸਮੱਸਿਆ ਕਈ ਮਹੀਨਿਆਂ ਤੋਂ ਚਲ ਰਹੀ ਹੈ। ਜੋ ਹੱਲ ਹੋਣ ਦਾ ਨਾਮ ਨਹੀਂ ਲੈ ਰਹੀ। ਇਸ ਕਾਰਨ ਲੋਕ ਬਹੁਤ ਪ੍ਰੇਸ਼ਾਨ ਹਨ। ਖੇਤਰ ਨਿਵਾਸੀਆਂ ਨੇ ਦੱਸਿਆ ਕਿ ਸੀਵਰੇਜ ਜਾਮ ਕਾਰਨ ਗੰਦਾ ਪਾਣੀ ਗਲੀਆਂ 'ਚ ਖੜ੍ਹਾ ਰਹਿੰਦਾ ਹੈ, ਜਿਸ ਕਾਰਨ ਲੋਕਾਂ ਨੂੰ ਗੰਦੇ ਪਾਣੀ ਵਿਚੋਂ ਲੰਘਣਾ ਪੈਂਦਾ ਹੈ ਤੇ ਬਦਬੂ ਕਾਰਨ ਇਲਾਕਾ ਵਾਸੀ ਬਹੁਤ ਪ੍ਰੇਸ਼ਾਨ ਹਨ।
ਨਿਗਮ ਅਧਿਕਾਰੀਆਂ ਨੂੰ ਕਈ ਵਾਰ ਸੀਵਰੇਜ ਖੋਲ੍ਹਣ ਲਈ ਸ਼ਿਕਾਇਤ ਕੀਤੀ ਗਈ ਪਰ ਉਨ੍ਹਾਂ ਦਾ ਹਰ ਵਾਰ ਇਹੀ ਜਵਾਬ ਹੁੰਦਾ ਹੈ ਕਿ ਇਹ ਲਾਈਨ ਹਸਪਤਾਲ ਦੀ ਪ੍ਰਾਈਵੇਟ ਲਾਈਨ ਹੈ। ਇਲਾਕਾ ਨਿਵਾਸੀਆਂ ਦੀ ਮੰਗ ਹੈ ਕਿ ਹਸਪਤਾਲ ਜਾਂ ਨਗਰ ਨਿਗਮ ਉਨ੍ਹਾਂ ਦੀ ਸਮੱਸਿਆ ਦਾ ਤੁਰੰਤ ਹੱਲ ਕਰੇ।
ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੇ 6 ਲੱਖ ਰੁਪਏ
NEXT STORY