ਲੁਧਿਆਣਾ : ਲੁਧਿਆਣਾ ਦੇ ਪੀ. ਏ. ਯੂ. 'ਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰੱਖੀ ਖੁੱਲ੍ਹੀ ਬਹਿਸ ਨੂੰ ਲੈ ਕੇ ਜ਼ਿਲ੍ਹੇ 'ਚ ਭਾਰੀ ਜਾਮ ਲੱਗਣ ਦੀ ਸੰਭਾਵਨਾ ਹੈ। ਹਾਲਾਂਕਿ ਪੁਲਸ ਵੱਲੋਂ ਅਜੇ ਕਿਸੇ ਤਰ੍ਹਾਂ ਦਾ ਰੂਟ ਪਲਾਨ ਜਾਰੀ ਨਹੀਂ ਕੀਤਾ ਗਿਆ ਹੈ ਪਰ ਆਮ ਜਨਤਾ ਨੂੰ ਕਿਸੇ ਕਿਸਮ ਦੀ ਟ੍ਰੈਫਿਕ ਸਮੱਸਿਆ ਪੇਸ਼ ਨਾ ਆਵੇ, ਇਸ ਲਈ 350 ਤੋਂ ਵੱਧ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪੁਲਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਅੱਜ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਲੋਕ ਪੀ. ਏ. ਯੂ. ਦੇ ਆਸ-ਪਾਸ ਵਾਲੀਆਂ ਸੜਕਾਂ ਦੀ ਬਜਾਏ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ।
ਇਹ ਵੀ ਪੜ੍ਹੋ : ਮਹਾ ਡਿਬੇਟ ਤੋਂ ਪਹਿਲਾਂ ਚੰਡੀਗੜ੍ਹ ਤੋਂ ਆਇਆ ਫੋਨ, 'ਆਪ' ਵਿਧਾਇਕਾਂ ਤੇ ਨੇਤਾਵਾਂ ਨੂੰ ਸਖ਼ਤ ਹੁਕਮ ਜਾਰੀ
ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਵਿਰੋਧੀ ਧਿਰਾਂ ਨਾਲ ਪੀ. ਏ. ਯੂ. ਵਿਖੇ ਮਹਾ-ਡਿਬੇਟ ਕੀਤੀ ਜਾਣੀ ਹੈ। ਇਸ ਦੇ ਲਈ ਲੁਧਿਆਣਵੀ ਅੱਜ ਭਾਰੀ ਜਾਮ 'ਚ ਫਸ ਸਕਦੇ ਹਨ ਕਿਉਂਕਿ ਪੁਲਸ ਵੱਲੋਂ ਕਿਸੇ ਤਰ੍ਹਾਂ ਦਾ ਰੂਟ ਪਲਾਨ ਅਜੇ ਜਾਰੀ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਲੁਧਿਆਣਾ ਵਾਸੀਆਂ ਲਈ ਜ਼ਰੂਰੀ ਖ਼ਬਰ, ਅੱਜ ਲੱਗਣ ਵਾਲਾ ਹੈ ਭਾਰੀ ਜਾਮ! ਸੋਚ-ਸਮਝ ਕੇ ਨਿਕਲੋ ਘਰੋਂ
ਇਸ ਕਾਰਨ ਸਵੇਰ ਤੋਂ ਹੀ ਜ਼ਿਲ੍ਹੇ 'ਚ ਟ੍ਰੈਫਿਕ ਜਾਮ ਦੀ ਸਮੱਸਿਆ ਬਣ ਸਕਦੀ ਹੈ। ਅਧਿਕਾਰੀਆਂ ਮੁਤਾਬਕ ਮੌਕੇ 'ਤੇ ਟ੍ਰੈਫਿਕ ਦੀ ਸਥਿਤੀ ਨੂੰ ਦੇਖ ਕੇ ਰੂਟ ਅਤੇ ਟ੍ਰੈਫਿਕ ਨੂੰ ਡਾਇਵਰਟ ਕੀਤਾ ਜਾਵੇਗਾ। ਲੁਧਿਆਣਾ ਵਾਸੀਆਂ ਨੂੰ ਫਿਰੋਜ਼ਪੁਰ ਰੋਡ 'ਤੇ ਜਾਮ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਹਾਡਿਬੇਟ ਦੀਆਂ ਤਿਆਰੀਆਂ, CM ਮਾਨ ਦੇ ਲੈਫਟ ਹੈਂਡ ਸੁਖਬੀਰ ਤੇ ਰਾਈਟ ਹੈਂਡ ਲੱਗੀ ਜਾਖੜ ਦੀ ਕੁਰਸੀ
NEXT STORY