ਲੁਧਿਆਣਾ : ਮੀਂਹ ਨਾ ਪੈਣ ਕਾਰਣ ਪ੍ਰਦੂਸ਼ਣ ਦਾ ਸੰਕਟ ਹੋਰ ਗੰਭੀਰ ਹੋ ਗਿਆ ਹੈ। ਪੰਜਾਬ ਵਿਚ ਪ੍ਰਦੂਸ਼ਣ ਦੇ ਨਾਲ ਨਾਲ ਠੰਡ ਦਾ ਕਹਿਰ ਵੀ ਜਾਰੀ ਹੈ। ਵੀਰਵਾਰ ਸਵੇਰੇ ਕਈ ਜ਼ਿਲ੍ਹਿਆਂ ਵਿਚ ਠੰਡੀਆਂ ਹਵਾਵਾਂ ਅਤੇ ਹਲਕੀ ਧੁੰਦ ਨਾਲ ਤਾਪਮਾਨ ਹੋਰ ਹੇਠਾਂ ਆਇਆ ਹੈ। ਕੋਹਰੇ ਦੇ ਚੱਲਦੇ ਵਿਜ਼ੀਬਿਲਟੀ ਘੱਟ ਰਹੀ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਨੁਸਾਰ ਮੰਡੀ ਗੋਬਿੰਦਗੜ੍ਹ ਨੂੰ ਛੱਡ ਕੇ ਪੰਜਾਬ ਦੇ ਮੁੱਖ ਸ਼ਹਿਰਾਂ ਦੀ ਹਵਾ ਖਰਾਬ ਕੈਟਾਗਰੀ ਵਿਚ ਰਿਕਾਰਡ ਹੋਈ ਹੈ। ਇਨ੍ਹਾਂ ਵਿਚ ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਏਅਰ ਇੰਡੈਕਸ (ਏਕਿਊਆਈ) ਕ੍ਰਮਵਾਰ ਰੈੱਡ ਅਤੇ ਓਰੇਂਜ ਜੋਨ ਵਿਚ ਰਿਕਾਰਡ ਹੋਇਆ ਹੈ। ਜਾਣਕਾਰਾਂ ਅਨੁਸਾਰ ਇਸ ਤੋਂ ਨਿਜ਼ਾਤ ਬਾਰਿਸ਼ ਹੋਣ ਤੋਂ ਬਾਅਦ ਹੀ ਮਿਲ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ-ਕਾਲਜਾਂ ਵਿਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਮਹਿਰਾਂ ਮੁਤਾਬਕ ਰੈੱਡ ਤੇ ਓਰੇਂਜ ਜੋਨ ਵਿਚ ਪਹੁੰਚੇ ਜ਼ਿਲ੍ਹਿਆਂ ਦੇ ਉਨ੍ਹਾਂ ਲੋਕਾਂ ਨੂੰ ਵਧੇਰੇ ਸਾਵਧਾਨੀ ਵਰਤਣ ਦੀ ਲੋੜ ਹੈ, ਜਿਹੜੇ ਸਾਹ ਜਾਂ ਦਿਲ ਦਾ ਰੋਗਾਂ ਤੋਂ ਪੀੜਤ ਹਨ। ਇਸ ਤੋਂ ਇਲਾਵਾ ਬਜ਼ੁਰਗਾਂ, ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਇਸ ਤੋਂ ਇਲਾਵਾ ਵਿਜ਼ੀਬਿਲਟੀ ਘੱਟਣ ਕਾਰਣ ਵਾਹਨ ਚਾਲਕਾਂ ਨੂੰ ਵੀ ਵਾਹਨਾਂ ਦੀ ਰਫ਼ਤਾਰ ਮੱਠੀ ਰੱਖਣ ਦੇ ਨਾਲ-ਨਾਲ ਗੱਡੀਆਂ ਦੀਆਂ ਲਾਈਟਾਂ ਅਤੇ ਇਸ਼ਾਰੇ ਪੂਰੀ ਤਰ੍ਹਾਂ ਕੰਮ ਕਰਦੇ ਰੱਖਣੇ ਚਾਹੀਦੇ ਹਨ ਤਾਂ ਜੋ ਕਿਸੇ ਵੀ ਅਣਹੋਣੀ ਘਟਨਾ ਤੋਂ ਬਚਿਆ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ ਅਲਰਟ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪ੍ਰੇਮਿਕਾ ਦੇ ਚਾਕੂ ਮਾਰਨ ਵਾਲੇ ਦੇ 2 ਸਾਥੀ ਗ੍ਰਿਫ਼ਤਾਰ
NEXT STORY