ਚੰਡੀਗੜ੍ਹ : ਪੰਜਾਬ 'ਚ ਪੰਚਾਇਤੀ ਚੋਣਾਂ ਨੂੰ ਲੈ ਕੇ ਜਿੱਥੇ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ, ਉੱਥੇ ਹੀ ਹੁਣ ਦੁਬਾਰਾ ਸੂਬੇ 'ਚ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਦਰਅਸਲ ਅੱਜ ਸੂਬੇ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਐਲਾਨ ਹੋ ਸਕਦਾ ਹੈ।
ਇਹ ਵੀ ਪੜ੍ਹੋ : ਬਠਿੰਡਾ 'ਚ ਵੋਟਾਂ ਪੈਣ ਦਾ ਕੰਮ ਜਾਰੀ, ਪੋਲਿੰਗ ਬੂਥਾਂ 'ਤੇ ਪੁੱਜੇ ਲੋਕ
ਅੱਜ ਮਹਾਰਾਸ਼ਟਰ ਅਤੇ ਝਾਰਖੰਡ ਦੀਆਂ ਚੋਣਾਂ ਸਬੰਧੀ ਐਲਾਨ ਲਈ ਚੋਣ ਕਮਿਸ਼ਨ ਵਲੋਂ ਦੁਪਹਿਰ ਨੂੰ ਪ੍ਰੈੱਸ ਕਾਨਫਰੰਸ ਬੁਲਾਈ ਗਈ ਹੈ। ਅਜਿਹੇ 'ਚ ਉਮੀਦ ਜ਼ਾਹਰ ਕੀਤੀ ਜਾ ਰਹੀ ਹੈ ਕਿ ਇਸ ਦੌਰਾਨ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦਾ ਐਲਾਨ ਹੋ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਚੋਣਾਂ ਨਵੰਬਰ ਦੇ ਅਖ਼ੀਰ ਜਾਂ ਦਸੰਬਰ ਦੇ ਪਹਿਲੇ ਹਫ਼ਤੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : Live Update : ਪੰਜਾਬ 'ਚ ਪੰਚਾਇਤੀ ਚੋਣਾਂ ਲਈ ਪੈ ਰਹੀਆਂ ਵੋਟਾਂ, ਕਿਤੇ ਇੱਟਾਂ-ਰੋੜੇ ਤਾਂ ਕਿਤੇ ਚੱਲੀ ਗੋਲੀ (ਵੀਡੀਓ)
4 ਸੀਟਾਂ 'ਤੇ ਹੋਣੀਆਂ ਨੇ ਜ਼ਿਮਨੀ ਚੋਣਾਂ
ਦੱਸ ਦਈਏ ਕਿ ਜਿਨ੍ਹਾਂ ਚਾਰਾਂ ਸੀਟਾਂ 'ਤੇ ਉਪ ਚੋਣਾਂ ਹੋਣੀਆਂ ਹਨ, ਉਨ੍ਹਾਂ ਦੇ ਵਿਧਾਇਕ ਹੁਣ ਸੰਸਦ ਮੈਂਬਰ ਬਣ ਗਏ ਹਨ। ਉਨ੍ਹਾਂ ਨੇ ਵਿਧਾਨ ਸਭਾ ਸੀਟਾਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਬਰਨਾਲਾ ਤੋਂ ਵਿਧਾਇਕ ਰਹੇ ਗੁਰਮੀਤ ਸਿੰਘ ਹੁਣ ਸੰਗਰੂਰ ਤੋਂ ਸੰਸਦ ਮੈਂਬਰ ਹਨ, ਜਦੋਂ ਕਿ ਗਿੱਦੜਬਾਹਾ ਤੋਂ ਸਾਬਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਤੋਂ, ਰਾਜ ਕੁਮਾਰ ਚੱਬੇਵਾਲ ਹੁਸ਼ਿਆਰਪੁਰ ਤੋਂ ਅਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਬਣ ਗਏ ਹਨ। ਚੋਣਾਂ ਦਾ ਐਲਾਨ ਹੁੰਦਿਆਂ ਹੀ ਆਉਣ ਵਾਲੇ ਦੋ-ਤਿੰਨ ਦਿਨਾਂ ਵਿੱਚ ਇਨ੍ਹਾਂ ਵਿਧਾਨ ਸਭਾ ਹਲਕਿਆਂ ਵਿੱਚ ਚੋਣ ਮਾਹੌਲ ਗਰਮ ਹੋਣ ਦੀ ਉਮੀਦ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਯਾਤਰੀਆਂ ਨੂੰ ਦੀਵਾਲੀ ਦਾ ਤੋਹਫ਼ਾ, ਮੋਹਾਲੀ ਸਟੇਸ਼ਨ ’ਤੇ ਦੇਖਣ ਨੂੰ ਮਿਲੇਗੀ ਸੱਭਿਆਚਾਰ ਦੀ ਝਲਕ
NEXT STORY